ਗਣਤੰਤਰ ਦਿਵਸ ਸਮਾਰੋਹ ਵਿਚ ਹਿੱਸਾ ਲੈਣ ਵਾਲੇ ਹਰ ਵਿਅਕਤੀ ਦਾ ਦੋਵੇਂ ਕੋਵਿਡ ਟੀਕਾਕਰਨ ਹੋਣਾ ਲਾਜ਼ਮੀ-: ਸੋਨਾਲੀ ਗਿਰੀ

197

ਗਣਤੰਤਰ ਦਿਵਸ ਸਮਾਰੋਹ ਵਿਚ ਹਿੱਸਾ ਲੈਣ ਵਾਲੇ ਹਰ ਵਿਅਕਤੀ ਦਾ ਦੋਵੇਂ ਕੋਵਿਡ ਟੀਕਾਕਰਨ ਹੋਣਾ ਲਾਜ਼ਮੀ-: ਸੋਨਾਲੀ ਗਿਰੀ

ਬਹਾਦਰਜੀਤ ਸਿੰਘ /ਰੂਪਨਗਰ, 22 ਜਨਵਰੀ,2022

ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਸਬੰਧੀ ਵੀਡੀਓ ਕਾਨਫਰੰਸ ਰਾਹੀਂ ਕੀਤੀ ਜਾਇਜ਼ਾ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਕਿਹਾ ਕਿ ਸਮਾਰੋਹ ਵਿਚ ਹਿੱਸਾ ਲੈਣ ਵਾਲੇ ਹਰ ਵਿਅਕਤੀ ਦਾ ਦੋਵੇਂ ਕੋਵਿਡ ਟੀਕਾਕਰਨ ਹੋਣਾ ਲਾਜ਼ਮੀ ਹੈ। ਉਨ੍ਹਾਂ ਵੱਲੋਂ ਸਮਾਰੋਹ ਦੇ ਪੁਖਤਾ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਰੋਹ ਵਿਚ ਸ਼ਾਮਿਲ ਹੋਣ ਵਾਲੇ ਹਰ ਇੱਕ ਵਿਅਕਤੀ ਕੋਵਿਡ ਨਿਯਮਾਂ ਦੀ ਪਾਲਣਾ ਕਰੇ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਜਿਵੇਂ ਕਿ ਮਾਸਕ ਪਾਉਣਾ, ਸੈਨੇਟਾਈਜਰ ਦੀ ਵਰਤੋਂ, ਸਮਾਜਿਕ ਦੂਰੀ, ਸਵੱਛਤਾ ਸਮਾਰੋਹ ਨੂੰ ਲਾਗੂ ਕੀਤਾ ਜਾਵੇ।

ਗਣਤੰਤਰ ਦਿਵਸ ਸਮਾਰੋਹ ਵਿਚ ਹਿੱਸਾ ਲੈਣ ਵਾਲੇ ਹਰ ਵਿਅਕਤੀ ਦਾ ਦੋਵੇਂ ਕੋਵਿਡ ਟੀਕਾਕਰਨ ਹੋਣਾ ਲਾਜ਼ਮੀ-: ਸੋਨਾਲੀ ਗਿਰੀ

ਉਨ੍ਹਾਂ ਅੱਗੇ ਕਿਹਾ ਕਿ ਓਮੀਕਰੋਨ ਦੇ ਵੱਧਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਵਾਰ ਗਣਤੰਤਰ ਦਿਵਸ ਸਮਾਰੋਹ ਵਿਚ ਨਾ ਹੀ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਜਾਵੇਗਾ ਅਤੇ ਨਾ ਹੀ ਝਾਕੀਆਂ ਤੇ ਸੱਭਿਆਚਾਰਿਕ ਪ੍ਰੋਗਰਾਮ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੁਲੀਸ ਵਿਭਾਗ ਵਲੋਂ ਮਾਰਚ ਪਾਸਟ ਅਤੇ ਅਧਿਆਪਕਾਂ ਵੱਲੋਂ ਰਾਸ਼ਟਰੀ ਗੀਤ ਦਾ ਗਾਇਨ ਕੀਤਾ ਜਾਵੇਗਾ। ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾ ਕੇ ਸਮਾਰੋਹ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਮਾਰੋਹ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਸਮਾਰੋਹ ਦੀ ਰਿਹਸਲ 24 ਜਨਵਰੀ ਨੂੰ ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਹੋਵੇਗੀ।

ਉਨ੍ਹਾਂ ਵਲੋਂ ਸਿਹਤ ਵਿਭਾਗ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਅਤੇ ਇਸ ਸਬੰਧ ਵਿੱਚ ਪੁੱਖਤਾ ਪ੍ਰਬੰਧ ਕਰਨ ਦੀ ਹਦਾਇਤਾਂ ਵੀ ਦਿੱਤੀਆਂ ਗਈਆਂ।