ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ ਸਮੇਂ-ਸਮੇਂ ਸਿਰ ਡਾਕਟਰੀ ਚੈਕਅੱਪ ਜਰੂਰੀ-ਡਾ: ਰੰਜਨਾ ਸ਼ਰਮਾ

234

ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ ਸਮੇਂ-ਸਮੇਂ ਸਿਰ ਡਾਕਟਰੀ ਚੈਕਅੱਪ ਜਰੂਰੀ-ਡਾ: ਰੰਜਨਾ ਸ਼ਰਮਾ

ਪਟਿਆਲਾ, 9 ਮਈ (        )-

ਸਿਵਲ ਸਰਜਨ ਪਟਿਆਲਾ ਡਾ: ਹਰੀਸ਼ ਮਲਹੋਤਰਾ ਦੇ ਦਿਸ਼ਾ-ਨਿਰਦੇਸ਼ਾ ਹੇਠ ਸੀਨੀਅਰ ਮੈਡੀਕਲ ਅਫਸਰ ਡਾ: ਰੰਜਨਾ ਸ਼ਰਮਾ ਦੀ ਅਗਵਾਈ ’ਚ ਮੁੱਢਲਾ ਸਿਹਤ ਕੇਂਦਰ ਕੌਲੀ ਅਤੇ ਅਧੀਨ ਆਉਦੀਆਂ ਸਿਹਤ ਸੰਸਥਾਵਾਂ ’ਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਰਤਵ ਚੈਕਅੱਪ ਅਭਿਆਨ ਤਹਿਤ ਕੈਂਪ ਲਗਾ ਕੇ 148 ਗਰਭਵਤੀ ਔਰਤਾਂ ਦਾ ਡਾਕਟਰੀ ਚੈਕਅੱਪ ਤੇ ਲੌੜੀਦੇ ਮੁਫਤ ਲੈਬਾਰਟਰੀ ਟੈਸਟ ਦੇ ਨਾਲ-ਨਾਲ ਕੋਵਿਡ-19 ਤਹਿਤ ਸਕਰੀਨਿੰਗ ਵੀ ਕੀਤੀ ਗਈ।

ਇਸ ਸਬੰਧੀ ਐਸ.ਐਮ.ਓ ਡਾ: ਰੰਜਨਾ ਸ਼ਰਮਾ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਿ੍ਰਤਵ ਅਭਿਆਨ ਤਹਿਤ ਸਿਹਤ ਕੇਂਦਰ ਕੌਲੀ ਅਤੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ’ਚ ਟੀਮਾਂ ਵੱਲੋਂ ਗਰਭਵਤੀ ਔਰਤਾਂ ਦੇ ਲਈ ਕੋਵਿਡ-19 ਦੇ ਨਿੱਯਮਾਂ ਦੀ ਪਾਲਣਾ ਕਰਦਿਆਂ ਸਮਾਜਿਕ ਦੂਰੀ ਬਣਾ ਕੇ ਚੈੱਕਅੱਪ ਅਭਿਆਨ ਤਹਿਤ ਖਤਰੇ ਦੇ ਜਣੇਪੇ ਵਾਲੀਆਂ ਔਰਤਾਂ ਦਾ ਬਲੱਡ ਪ੍ਰੈਸ਼ਰ, ਖੂਨ, ਐਚ.ਆਈ.ਵੀ, ਸ਼ੂਗਰ ਰੋਗ ਟੈਸਟ ਅਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਗਈ।

ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ ਸਮੇਂ-ਸਮੇਂ ਸਿਰ ਡਾਕਟਰੀ ਚੈਕਅੱਪ ਜਰੂਰੀ-ਡਾ: ਰੰਜਨਾ ਸ਼ਰਮਾ

ਬਲਾਕ ਐਕਸਟੈਸ਼ਨ ਐਜੂਕੇਟਰ ਸਰਬਜੀਤ ਸਿੰਘ ਸ਼ਾਮਦੋਂ ਨੇ ਦੱਸਿਆ ਕਿ ਇਸ ਅਭਿਆਨ ਤਹਿਤ ਸਿਹਤ ਕੇਂਦਰ ਕੌਲੀ ਅਤੇ ਅਧੀਨ ਆਉਂਦੇ  ਸਿਹਤ ਕੇਂਦਰਾਂ ਹਸਨਪੁਰ, ਗੱਜੂਮਾਜਰਾ, ਕੱਲਰਭੈਣੀ ਅਤੇ ਕਲਿਆਣ ’ਚ ਕੁੱਲ 148 ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਅਤੇ ਲੈਬਾਰਟਰੀ ਟੈਸਟ ਕੀਤੇ ਗਏ। ਕੈਂਪ ਦੌਰਾਨ ਗਰਭਵਤੀ ਮਾਵਾਂ ਨੂੰ ਜਿਥੇ ਮੂੰਹ ’ਤੇ ਮਾਸਕ ਦੀ ਵਰਤੋਂ ਕਰਨ, ਹੱਥ ਵਾਰ-ਵਾਰ ਸਾਬਣ ਨਾਲ ਧੋਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਤੋਂ ਇਲਾਵਾ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁੱਕਤ ਨਮਕ, ਦੁੱਧ, ਦਹੀ, ਪਨੀਰ, ਅੰਡੇ ਦੀ ਵਰਤੋਂ ਕਰਨ ਸਬੰਧੀ ਜਾਗਰੂਕ ਕੀਤਾ ਗਿਆ।

ਇਸ ਦੌਰਾਨ ਕੋਵਿਡ-19 ਦੇ ਨੋਡਲ ਅਫਸਰ ਡਾ: ਮੁਹੰਮਦ ਸਾਜਿਦ ਵੱਲੋਂ ਆਪਣੀ ਟੀਮ ਦੇ ਨਾਲ ਕੋਵਿਡ ਤਹਿਤ ਔਰਤਾਂ ਦੀ ਸਕਰੀਨਿੰਗ ਕੀਤੀ ਗਈ ਅਤੇ ਡਾ: ਏਕਤਾ, ਡਾ: ਸ਼ੀਨੂ ਸ਼ਰਮਾ ਵੱਲੋਂ ਜਿਆਦਾ ਖਤਰੇ ਦੇ ਜਣੇਪੇ ਵਾਲੀਆਂ ਔਰਤਾਂ ਨੂੰ ਜ਼ਿਲਾ ਪੱਧਰੀ ਹਸਪਤਾਲ ’ਚ ਜਾਣ ਲਈ ਕਿਹਾ ਗਿਆ ਤਾਂ ਜੋਂ ਜਣੇਪੇ ਸਮੇਂ ਜੱਚਾ-ਬੱਚਾ ਤੰਦਰੁਸਤ ਰਹਿ ਸਕਣ। ਇਸ ਮੌਕੇ ਫਾਰਮੇਸੀ ਅਫਸਰ ਰਾਜ ਵਰਮਾ, ਐਲ.ਐਚ.ਵੀ ਸੁਮਨ ਸ਼ਰਮਾ, ਐਲ.ਟੀ ਪਰਮਜੀਤ ਸਿੰਘ, ਸਟਾਫ ਨਰਸ ਸਿਮਰਨਜੀਤ ਕੌਰ, ਵੀਨਿਤਾ ਰਾਣੀ, ਏ.ਐਨ.ਐਮ ਪਰਮਜੀਤ ਕੌਰ, ਦੀਪ ਸਿੰਘ ਸਮੇਤ ਆਸ਼ਾ ਫੈਸੀਲੀਟੇਟਰ ਤੇ ਵਰਕਰਾਂ ਹਾਜਰ ਸਨ।