ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਨਵਾਂ ਮੈਨੇਜਰ ਨੇ ਸੰਭਾਲਿਆ ਕਾਰਜਭਾਰ
ਪਟਿਆਲਾ 1 ਜਨਵਰੀ ()
ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਨੌਵੇਂ ਪਾਤਸ਼ਾਹ ਦੇ ਚਰਨਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦਾ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੂੰ ਨਿਯੁਕਤ ਕੀਤਾ ਗਿਆ।
ਨਵੇਂ ਸਾਲ ਦੀ ਆਮਦ ਮੌਕੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਅੱਜ ਬਤੌਰ ਮੈਨੇਜਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਆਪਣਾ ਕਾਰਜਭਾਰ ਸੰਭਾਲਿਆ। ਇਸ ਮੌਕੇ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸ਼ਵਿੰਦਰ ਸਿੰਘ ਸੱਭਰਵਾਲ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਬੀਬੀ ਕੁਲਦੀਪ ਕੌਰ ਟੌਹੜਾ ਆਦਿ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਭਗਵੰਤ ਸਿੰਘ ਧੰਗੇੜਾ ਐਮ.ਏ.ਬੀ. ਐਡ ਅਤੇ ਕੁਸ਼ਲ ਪ੍ਰਬੰਧਕ ਹਨ, ਉਥੇ ਹੀ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਬਤੌਰ ਮੈਨੇਜਰ ਸੇਵਾਵਾਂ ਨਿਭਾਉਂਦੇ ਆ ਰਹੇ ਹਨ।
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਨਾਭਾ ਦੀ ਸੇਵਾਮੁਕਤੀ ਤੋਂ ਬਾਅਦ ਭਗਵੰਤ ਸਿੰਘ ਧੰਗੇੜਾ ਨੂੰ ਮੈਨੇਜਰ ਨਿਯੁਕਤ ਕੀਤਾ ਗਿਆ, ਜੋ ਪਾਤਸ਼ਾਹੀ ਦਸਵੀਂ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿਖੇ ਬਤੌਰ ਮੈਨੇਜਰ ਸੇਵਾਵਾਂ ਨਿਭਾ ਰਹੇ ਸਨ।
ਇਸ ਮੌਕੇ ਵਧਾਈ ਦੇਣ ਵਾਲਿਆਂ ’ਚ ਸ਼ਹਿਰ ਦੀਆਂ ਸਿੱਖ ਸਭਾਵਾਂ, ਸੁਸਾਇਟੀਆਂ ਦੇ ਨੁਮਾਇੰਦਿਆਂ ਪੁੱਜੇ ਹੋਏ ਸਨ, ਜਿਨ੍ਹਾਂ ’ਚ ਭਗਵੰਤ ਸਿੰਘ, ਹਰਮਿੰਦਰਪਾਲ ਸਿੰਘ ਵਿੰਟੀ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਇੰਦਰਜੀਤ ਸਿੰਘ, ਹੈਡ ਗ੍ਰੰਥੀ ਪਿ੍ਰਤਪਾਲ ਸਿੰਘ, ਭਾਈ ਅਜਮੇਰ ਸਿੰਘ, ਹੈਡ ਗ੍ਰੰਥੀ ਅਕਾਲੀ ਫੂਲਾ ਸਿੰਘ ਤੋਂ ਇਲਾਵਾ ਬਲਬੀਰ ਸਿੰਘ ਬਡੂੰਗਰ, ਮਨਪ੍ਰੀਤ ਸਿੰਘ ਮਨੀ ਭੰਗੂ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਆਤਮ ਪ੍ਰਕਾਸ਼ ਸਿੰਘ ਬੇਦੀ, ਗੁਰਦੀਪ ਸਿੰਘ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਪ੍ਰਸ਼ਾਸਨਿਕ ਅਧਿਕਾਰੀ ਅਤੇ ਸਟਾਫ ਆਦਿ ਹਾਜ਼ਰ ਸਨ।
