ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਬਤੌਰ ਮੈਨੇਜਰ ਜਰਨੈਲ ਸਿੰਘ ਨੇ ਸੰਭਾਲਿਆ ਅਹੁਦੇ ਦਾ ਕਾਰਜਭਾਰ

203

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਬਤੌਰ ਮੈਨੇਜਰ ਜਰਨੈਲ ਸਿੰਘ ਨੇ ਸੰਭਾਲਿਆ ਅਹੁਦੇ ਦਾ ਕਾਰਜਭਾਰ

ਪਟਿਆਲਾ 26 ਜੁਲਾਈ, 2022()
ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਤੌਰ ਮੈਨੇਜਰ ਜਰਨੈਲ ਸਿੰਘ ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲਿਆ। ਕਾਰਜਭਾਰ ਸੰਭਾਲਣ ਮੌਕੇ ਉਚੇਚੇ ਤੌਰ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਵੀ ਪੁੱਜੇ ਹੋਏ ਸਨ।

ਇਸ ਮੌਕੇ ਮੈਨੇਜਰ ਨੱਥਾ ਸਿੰਘ ਨੂੰ ਵੀ ਰਿਲੀਵ ਕੀਤਾ ਗਿਆ ਜੋ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਵਿਖੇ ਬਤੌਰ ਮੈਨੇਜਰ ਭੇਜੇ ਗਏ ਹਨ।

ਇਸ ਮੌਕੇ ਨਵ ਨਿਯੁਕਤ ਮੈਨੇਜਰ ਜਰਨੈਲ ਸਿੰਘ ਨੂੰ ਗੁਰਦੁਆਰਾ ਪ੍ਰਬੰਧਕਾਂ ਅਤੇ ਸਮੂਹ ਸਟਾਫ ਨੇ ਜੀ ਆਇਆ ਆਖਿਆ ਅਤੇ ਮੈਨੇਜਰ ਨੱਥਾ ਸਿੰਘ ਨੂੰ ਚੰਗੀਆਂ ਸੇਵਾਵਾਂ ਬਦਲੇ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ।

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਬਤੌਰ ਮੈਨੇਜਰ ਜਰਨੈਲ ਸਿੰਘ ਨੇ ਸੰਭਾਲਿਆ ਅਹੁਦੇ ਦਾ ਕਾਰਜਭਾਰ

ਇਸ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਐਡੀਸ਼ਨਲ ਮੈਨੇਜਰ ਕਰਨੈਨ ਸਿੰਘ ਵਿਰਕ, ਮੀਤ ਮੈਨੇ. ਗੁਰਮੀਤ ਸਿੰਘ ਸੁਨਾਮ, ਅਕਾਊਟੈਂਟ ਵਰਿੰਦਰ ਸਿੰਘ ਗੋਲਡੀ, ਗੁਰਦੀਪ ਸਿੰਘ, ਆਤਮ ਪ੍ਰਕਾਸ਼ ਸਿੰਘ ਬੇਦੀ, ਹਰਵਿੰਦਰ ਸਿੰਘ ਕਾਹਲਵਾਂ, ਸਰਬਜੀਤ ਸਿੰਘ, ਮਨਪ੍ਰੀਤ ਸਿੰਘ ਕੌਲੀ, ਸਾਬਕਾ ਮੈਨੇਜਰ ਕਰਮ ਸਿੰਘ, ਜੋਗਿੰਦਰ ਸਿੰਘ ਪੰਛੀ, ਮਨਜੀਤ ਸਿੰਘ ਪਵਾਰ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀ ਅਤੇ ਸਮੂਹ ਸਟਾਫ ਮੈਂਬਰ ਆਦਿ ਹਾਜ਼ਰ ਸਨ। ਇਸ ਮੌਕੇ ਮੈਨੇਜਰ ਜਰਨੈਲ ਸਿੰਘ ਨੇ ਬਤੌਰ ਮੈਨੇਜਰ ਅਹੁਦਾ ਸੰਭਾਲਣ ਮੌਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ।