ਘਰੇਲੂ ਬਗੀਚੀ ਨੂੰ ਪ੍ਰਫੂੱਲਤ ਕਰਨ ਲਈ ਸਰਦ ਰੁੱਤ ਦੀਆਂ 1500 ਸਬਜ਼ੀ ਬੀਜ ਕਿੱਟਾ ਵੰਡੀਆਂ ਜਾਣਗੀਆਂ – ਡਿਪਟੀ ਡਾਇਰੈਕਟਰ ਬਾਗਬਾਨੀ

258

ਘਰੇਲੂ ਬਗੀਚੀ ਨੂੰ ਪ੍ਰਫੂੱਲਤ ਕਰਨ ਲਈ ਸਰਦ ਰੁੱਤ ਦੀਆਂ 1500 ਸਬਜ਼ੀ ਬੀਜ ਕਿੱਟਾ ਵੰਡੀਆਂ ਜਾਣਗੀਆਂ – ਡਿਪਟੀ ਡਾਇਰੈਕਟਰ ਬਾਗਬਾਨੀ

ਐਸ.ਏ.ਐਸ. ਨਗਰ 21 ਸਤੰਬਰ –

ਘਰੇਲੂ ਖਪਤ ਨੂੰ ਪੂਰਾ ਕਰਨ ਦੇ ਮੰਤਵ ਨਾਲ ਬਾਗਬਾਨੀ ਵਿਭਾਗ ਜਿਲ੍ਹਾ ਐਸ.ਏ.ਐਸ ਨਗਰ ਵੱਲੋਂ ਸਰਦ ਰੁੱਤ ਵਿੱਚ ਉਗਾਈਆਂ ਜਾਣ ਵਾਲੀਆਂ ਸਬਜ਼ੀ ਬੀਜਾਂ ਦੀਆਂ 1500 ਮਿੰਨੀ ਕਿੱਟਾਂ ਸਰਕਾਰੀ ਰੇਟਾਂ ਤੇ ਜਿਲ੍ਹਾ ਐਸ.ਏ.ਐਸ ਨਗਰ ਵਿੱਚ ਵੰਡੀਆਂ ਜਾਣਗੀਆਂ। ਇਹ ਜਾਣਕਾਰੀ  ਡਾ:ਦਨੇਸ਼ ਕੁਮਾਰ ਡਿਪਟੀ ਡਾਇਰੈਕਟਰ ਬਾਗਬਾਨੀ, ਐਸ.ਏ.ਐਸ ਨਗਰ ਨੇ ਦਿੱਤੀ ।

ਉਨ੍ਹਾਂ ਦੱਸਿਆ ਕਿ ਵੱਖ-ਵੱਖ ਤਰਾਂ ਦੇ ਸਬਜ਼ੀ ਬੀਜ ਜਿਵੇਂ ਕਿ ਮੂਲੀ, ਗਾਜਰ, ਸ਼ਲਗਮ, ਮਟਰ, ਪਾਲਕ, ਮੇਥੀ, ਧਨੀਆ, ਬਰੌਕਲੀ, ਅਤੇ ਚੀਨੀ ਸਰੋਂ ਪਾਏ ਗਏ ਹਨ। ਇਹ ਬੀਜ 5-6 ਮਰਲੇ ਰਕਬੇ ਵਿੱਚ ਲਗਾਇਆ ਜਾ ਸਕਦਾ ਹੈ। ਜਿਸ ਵਿੱਚ ਪਰਿਵਾਰ ਲਈ ਲਗਭਗ 500 ਕਿਲੋ ਦੇ ਕਰੀਬ ਸਬਜ਼ੀ ਪੈਦਾ ਹੋਵੇਗੀ ਜ਼ੋ ਕਿ ਪਰਿਵਾਰ ਦੇ 6 ਮਹੀਨਿਆਂ ਲਈ ਸਬ਼ਜੀ ਦੀ ਲੋੜ ਨੂੰ ਪੂਰਾ ਕਰੇਗੀ। ਸਬਜ਼ੀ ਬੀਜ ਦੀ ਮਿੰਨੀ ਕਿੱਟ ਦਾ ਰੇਟ 80/- ਰੁਪਏ ਰੱਖਿਆ ਗਿਆ ਹੈ। ਘਰੇਲੂ ਬਗੀਚੀ ਵਿੱਚ ਤਿਆਰ ਕੀਤੀ ਉਪਜ ਨਾ ਸਿਰਫ ਤਾਜ਼ੀ ਹੋਵੇਗੀ ਬਲਕਿ ਕੀੜਮਾਰ ਦਵਾਈਆਂ ਤੋ ਮੁਕਤ ਹੋਵੇਗੀ ਅਤੇ ਪੈਦਾ ਕਰਨ ਵਾਲੇ ਦਾ ਅੰਦਾਜਨ 5000/- ਰੁਪਏ ਪ੍ਰਤੀ ਜੀਅ ਸਾਲਾਨਾ ਖਰਚ ਬਚੇਗਾ।

ਘਰੇਲੂ ਬਗੀਚੀ ਨੂੰ ਪ੍ਰਫੂੱਲਤ ਕਰਨ ਲਈ ਸਰਦ ਰੁੱਤ ਦੀਆਂ 1500 ਸਬਜ਼ੀ ਬੀਜ ਕਿੱਟਾ ਵੰਡੀਆਂ ਜਾਣਗੀਆਂ - ਡਿਪਟੀ ਡਾਇਰੈਕਟਰ ਬਾਗਬਾਨੀ-Photo courtesy-Internet

ਡਿਪਟੀ ਡਾਇਰੈਕਟਰ ਬਾਗਬਾਨੀ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਇਹ ਕਿੱਟਾਂ ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ, ਕਮਰਾ ਨੰ: 446-447 , ਤੀਜੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ (ਮੋਹਾਲੀ) ਅਤੇ ਬਲਾਕ ਪੱਧਰੀ ਦਫਤਰ ਬਾਗਬਾਨੀ ਵਿਕਾਸ ਅਫਸਰ, ਸੁਵਿੱਧਾ ਕੇਂਦਰ, ਦੇਵੀਨਗਰ  ਡੇਰਾਬੱਸੀ (9592900005), ਦਫਤਰ ਬਾਗਬਾਨੀ ਵਿਕਾਸ ਅਫਸਰ, ਮਾਰਕੀਟ ਕਮੇਟੀ ਦਫਤਰ, ਕੁਰਾਲੀ (7508018996), ਦਫਤਰ ਬਾਗਬਾਨੀ ਵਿਕਾਸ ਅਫਸਰ, ਖਰੜ (9872244851) ਤੋਂ ਪ੍ਰਾਪਤ ਕੀਤੀਆਂ ਜਾ ਸੱਕਦੀਆਂ ਹਨ।