ਛੇਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ

259

ਛੇਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ

ਪਟਿਆਲਾ/ ਜੂਨ 7,2023

ਗੁਰਦੁਆਰਾ ਸਾਹਿਬ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੰਗਤ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਪੰਥ ਪ੍ਰਸਿੱਧ ਗਿਆਨੀ ਬਲਬੀਰ ਸਿੰਘ ਰਸੀਲਾ ਅਤੇ ਗੁਰਭੇਜ ਸਿੰਘ ਸ਼ੇਰਪੁਰ ਦੇ ਢਾਡੀ ਜਥਿਆਂ ਨੇ ਬੀਰ ਰਸ ਪ੍ਰਸੰਗਾਂ ਨਾਲ ਸੰਗਤ ਨੂੰ ਨਿਹਾਲ ਕੀਤਾ। ਗਿਆਨੀ ਪ੍ਰਿਤਪਾਲ ਸਿੰਘ ਜੀ ਮੁੱਖ ਗ੍ਰੰਥੀ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਪਟਿਆਲਾ ਵਾਲਿਆਂ ਨੇ ਕਥਾ ਵਾਰਤਾ ਰਾਹੀਂ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਤੇ ਚਾਨਣਾ ਪਾਇਆ। ਸਮਾਪਤੀ ਸਮੇਂ ਅਵਤਾਰ ਸਿੰਘ ਗੱਤਕਾ ਕੋਚ ਦੇ ਵਿਦਿਆਰਥੀਆਂ ਵੱਲੋਂ ਗੱਤਕੇ ਦੇ ਜੌਹਰ ਵੀ ਦਿਖਾਏ ਗਏ।

ਛੇਵੇਂ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ

ਇਸ ਮੌਕੇ ਡਾ. ਪਰਮਜੀਤ ਸਿੰਘ,ਪ੍ਰਧਾਨ ਗੁ.ਪ੍ਰ.ਕ. ਵੱਲੋਂ ਕਿਹਾ ਗਿਆ ਕਿ ਛੇਵੇਂ ਪਾਤਸ਼ਾਹ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਿਰਜਣਾ ਕੀਤੀ ਅਤੇ ਢਾਡੀ ਪਰੰਪਰਾ ਨੂੰ ਗੁਰੂ ਘਰ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਢਾਡੀ ਵਾਰਾਂ ਜਿੱਥੇ ਸੰਗਤ ਨੂੰ ਇਤਿਹਾਸ ਨਾਲ ਜੋੜਦੀਆਂ ਹਨ, ਉਥੇ ਸੱਚ ਦੇ ਚੱਲਦਿਆਂ ਜਬਰ ਜ਼ੁਲਮ ਨੂੰ ਰੋਕਣ ਲਈ ਪ੍ਰੇਰਦੀਆਂ ਹਨ। ਇਸ ਮੌਕੇ ਭਾਈ ਜਸਵੀਰ ਸਿੰਘ ਜਵੱਦੀ, ਅਮਰਿੰਦਰ ਸਿੰਘ, ਤੇਜਪਾਲ ਸਿੰਘ, ਡਾ. ਜਰਨੈਲ ਸਿੰਘ ਆਦਿ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ।