ਜੇਮਜ਼ ਸਕੂਲ , ਉਮੰਗ ਫਾਉਂਡੇਸ਼ਨ ਅਤੇ ਵਣ ਰੇਂਜ (ਵਿਸਥਾਰ) ਪਟਿਆਲਾ ਦਾ ਸਾਂਝਾ ਉੱਦਮ- ਕਸਬਾ ਸਨੌਰ ‘ਚ ਕੱਢੀ ਵਾਤਾਵਰਣ ਜਾਗਰੂਕਤਾ ਰੈਲੀ

135

ਜੇਮਜ਼ ਸਕੂਲ , ਉਮੰਗ ਫਾਉਂਡੇਸ਼ਨ ਅਤੇ ਵਣ ਰੇਂਜ (ਵਿਸਥਾਰ) ਪਟਿਆਲਾ  ਦਾ ਸਾਂਝਾ ਉੱਦਮ- ਕਸਬਾ ਸਨੌਰ ‘ਚ ਕੱਢੀ ਵਾਤਾਵਰਣ ਜਾਗਰੂਕਤਾ ਰੈਲੀ

ਸਨੌਰ (17 ਨਵੰਬਰ,2022)

ਵਣ ਰੇੰਜ (ਵਿਸਥਾਰ) ਪਟਿਆਲਾ ਵੱਲੋਂ ਜੇਮਜ਼ ਪਬਲਿਕ ਸਕੂਲ ਅਤੇ ਪ੍ਰਸਿੱਧ ਸਮਾਜ ਸੇਵੀ ਸੰਸਥਾ ਉਮੰਗ ਵੈਲਫੇਅਰ ਫਾਉਂਡੇਸ਼ਨ ਦੇ ਸਹਿਯੋਗ ਨਾਲ ਵਾਤਾਵਰਣ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦਾ ਆਯੋਜਨ ਵਣ ਮੰਡਲ ਅਫ਼ਸਰ (ਵਿਸਥਾਰ) ਪਟਿਆਲਾ ਵਿੱਦਿਆ ਸਾਗਰੀ ਆਰ.ਯੂ., ਆਈਐਫ਼ਐਸ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ਼ਹੀਦ-ਏ-ਆਜ਼ਮ  ਭਗਤ ਸਿੰਘ ਹਰਿਆਵਲ ਲਹਿਰ ਤਹਿਤ ਕੀਤਾ ਗਿਆ। ਵਣ ਰੇੰਜ ਅਫ਼ਸਰ (ਵਿਸਥਾਰ) ਪਟਿਆਲਾ ਸੁਰਿੰਦਰ ਸ਼ਰਮਾ, ਸਕੂਲ ਪ੍ਰਿੰਸੀਪਲ ਮੰਜਰੀ ਤੇਜਪਾਲ ਅਤੇ ਉਮੰਗ ਫਾਉਂਡੇਸ਼ਨ ਦੇ ਪ੍ਰਧਾਨ ਅਰਵਿੰਦਰ ਸਿੰਘ ਦੀ ਅਗੁਵਾਈ ਵਿੱਚ ਆਯੋਜਿਤ ਰੈਲੀ ਨੂੰ ਹਰੀ ਝੰਡੀ ਦਿਖਾਕੇ ਰਵਾਨਾ ਕਰਨ ਦੀ ਰਸਮ ਜਿਲਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ ਨੇ ਅਦਾ ਕੀਤੀ।

ਰੈਲੀ ਦੌਰਾਨ ਬੱਚਿਆਂ ਨੇ ਆਪਣੇ ਹੱਥਾਂ ਨਾਲ ਬਣਾਏ ਸਲੋਗਨ ਲਹਿਰਾਕੇ ਕਸਬੇ ਦੇ ਕਿਸਾਨ ਭਾਈਚਾਰੇ ਨੂੰ ਪਰਾਲ਼ੀ ਨਾ ਸਾੜਨ, ਵੱਧ ਤੋਂ ਵੱਧ ਪੌਦੇ ਲਗਾਉਣ, ਪਾਣੀ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਰੈਲੀ ਉਪਰੰਤ ਬੱਚਿਆਂ ਨੂੰ ਸੰਬੋਧਿਤ ਕਰਦੇ ਹੋਏ ਵਣ ਰੇੰਜ ਅਫ਼ਸਰ (ਵਿਸਥਾਰ) ਸੁਰਿੰਦਰ ਸ਼ਰਮਾ ਅਤੇ ਉਮੰਗ ਫਾਉਂਡੇਸ਼ਨ ਦੇ ਪ੍ਰਧਾਨ ਅਰਵਿੰਦਰ ਸਿੰਘ ਨੇ ਕਿਹਾ ਕਿ ਪਰਾਲ਼ੀ ਸਾੜਣਾ ਇੱਕ ਆਤਮਘਾਤੀ ਕਾਰਵਾਈ ਹੈ। ਪਰਾਲ਼ੀ ਨੂੰ ਅੱਗ ਲਗਾਉਣ ਨਾਲ ਇੱਕੋ ਸਮੇੰ ਧਰਤੀ, ਹਵਾ ਅਤੇ ਪਾਣੀ ਤਿੰਨਾਂ ਨੂੰ ਨੁਕਸਾਨ ਪਹੁੰਚਦਾ ਹੈ। ਇਸ ਨਾਲ ਧਰਤੀ ਦੀ ਉੱਪਰਲੀ ਪਰਤ ਸਖ਼ਤ ਹੋ ਜਾਂਦੀ ਹੈ ਅਤੇ ਪਾਣੀ ਸਮਾਉਣ ਦੀ ਸਮਰੱਥਾ ਘੱਟ ਜਾਂਦੀ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਪੂਰਤੀ ਵਿੱਚ ਵਿਘਨ ਪੈਂਦਾ ਹੈ।

ਜੇਮਜ਼ ਸਕੂਲ , ਉਮੰਗ ਫਾਉਂਡੇਸ਼ਨ ਅਤੇ ਵਣ ਰੇਂਜ (ਵਿਸਥਾਰ) ਪਟਿਆਲਾ  ਦਾ ਸਾਂਝਾ ਉੱਦਮ- ਕਸਬਾ ਸਨੌਰ ‘ਚ ਕੱਢੀ ਵਾਤਾਵਰਣ ਜਾਗਰੂਕਤਾ ਰੈਲੀ

ਮਿੱਟੀ ਵਿੱਚ ਜ਼ਰੂਰੀ ਤੱਤਾਂ ਦੀ ਘਾਟ ਹੋ ਜਾਂਦੀ ਹੈ, ਜਿਸ ਕਾਰਨ ਵੱਧ ਰਸਾਇਣਿਕ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ। ਹਵਾ ਵਿੱਚ ਜ਼ਹਿਰੀਲੀ ਗੈਸਾਂ ਦਾ ਉਤਸਰਜਨ ਹੁੰਦਾ ਹੈ ਜਿਸ ਨਾਲ ਸਾਨੂੰ ਅੱਖਾਂ ਅਤੇ ਫੇਫੜਿਆਂ ਦੇ ਰੋਗ ਹੋ ਸਕਦੇ ਹਨ। ਉਨ੍ਹਾਂ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਪਿਆਂ ਨੂੰ ਪਰਾਲ਼ੀ ਨੂੰ ਸਾੜਣ ਦੀ ਬਜਾਇ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪਰਾਲ਼ੀ ਨਿਪਟਾਰਾ ਕਰਨ ਲਈ ਪ੍ਰੇਰਿਤ ਕਰਨ। ਨਾਲ ਹੀ ਉਨ੍ਹਾਂ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਪਾਣੀ ਦੀ ਸੰਭਾਲ ਕਰਨ ਲਈ ਵੀ ਪ੍ਰੇਰਿਤ ਕੀਤਾ।

ਪ੍ਰਿੰਸੀਪਲ ਮੰਜਰੀ ਤੇਜਪਾਲ ਨੇ ਵਣ ਰੇੰਜ (ਵਿਸਥਾਰ) ਪਟਿਆਲਾ ਅਤੇ ਉਮੰਗ ਫਾਉੰਡੇਸ਼ਨ ਵੱਲੋਂ ਵਾਤਾਵਰਣ ਨਾਲ ਜੁੜੇ ਮੁੱਦਿਆਂ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸਕੂਲ ਵੱਲੋਂ ਵਣ ਵਿਸਥਾਰ ਰੇੰਜ ਅਤੇ ਉਮੰਗ ਫਾਉੰਡੇਸ਼ਨ ਨੂੰ ਹਰ ਸੰਭਵ ਸਹਿਯੋਗ ਦਾ ਭਰੋਸਾ ਵੀ ਦਿੱਤਾ। ਬੀਟ ਅਫ਼ਸਰ ਅਮਨ ਅਰੋੜਾ ਨੇ ਰੈਲੀ ਦੇ ਆਯੋਜਨ ਵਿੱਚ ਸਹਿਯੋਗ ਦੇਣ ਲਈ ਸਕੂਲ ਪ੍ਰਬੰਧਨ ਅਤੇ ਉਮੰਗ ਫਾਉਂਡੇਸ਼ਨ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਵਣ ਬਲਾਕ ਅਫ਼ਸਰ ਮਹਿੰਦਰ ਸਿੰਘ, ਵਣ ਬੀਟ ਅਫ਼ਸਰ ਪੂਜਾ ਜਿੰਦਲ, ਹਰਦੀਪ ਸ਼ਰਮਾ, ਕਲਾ ਅਧਿਆਪਕ ਦੀਪਕ ਗਾਗਟ, ਉਮੰਗ ਫਾਉੰਡੇਸ਼ਨ ਦੇ ਅਹੁਦੇਦਾਰ ਹਰਜੀਤ ਸਿੰਘ, ਗੁਰਚਰਨ ਸਿੰਘ ਭੰਗੂ, ਇਕਬਾਲ ਅਲੀ, ਸਾਹਿਲ, ਅਮਨ ਅਤੇ ਸਕੂਲ ਸਟਾਫ਼ ਮੌਜੂਦ ਸੀ।