ਡਾ. ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
ਫ਼ਤਹਿਗੜ੍ਹ ਸਾਹਿਬ , 28 ਮਾਰਚ
ਕੋਰੋਨਾ ਵਾਇਰਸ ਨੂੰ ਰੋਕਣ ਲਈ ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਲੁਧਿਆਣਾ ਅਤੇ ਸੰਗਰੂਰ ਦੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਲਿਖ ਕੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਉਕਤ ਜ਼ਿਲ੍ਹਿਆਂ ਵਿੱਚ ਕੀਤੇ ਜਾ ਰਹੇ ਕੰਮਾਂ ਲਈ ਆਪਣੇ ਐਮ.ਪੀ. ਲੈਡ ਫੰਡ ਵਰਤਣ ਲਈ ਅਧਿਕਾਰਤ ਕੀਤਾ ਹੈ। ਉਨ੍ਹਾਂ ਨੇ 24 ਮਾਰਚ ਨੂੰ ਲਿਖੇ ਆਪਣੇ ਪੱਤਰ ਵਿੱਚ ਕਿਹਾ ਕਿ ਕੋਰੋਨਾ ਵਾਇਰਸ ਖਿਲਾਫ ਲੜੀ ਜਾ ਰਹੀ ਇਸ ਜੰਗ ਵਿੱਚ ਕੋਵਿਡ-19 ਨੂੰ ਫੈਲਣ ਤੋਂ ਰੋਕਣ ਅਤੇ ਇਸ ਲਈ ਲੋੜੀਂਦੇ ਸਮਾਨ ਨੂੰ ਖਰੀਦਣ ਲਈ ਉਕਤ ਜ਼ਿਲ੍ਹਿਆਂ ਦਾ ਪ੍ਰਸ਼ਾਸਨ ਆਪਣੀ ਲੋੜ ਮੁਤਾਬਿਕ ਰਾਸ਼ੀ ਖਰਚ ਕਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਮੁਸੀਬਤ ਦੀ ਇਸ ਘੜੀ ਵਿੱਚ ਉਹ ਲੋਕਾਂ ਦੇ ਨਾਲ ਹਨ ਅਤੇ ਅਪੀਲ ਕਰਦੇ ਹਨ ਕਿ ਕੋਰੋਨਾ ਵਾਇਰਸ ਖਿਲਾਫ ਲੜੀ ਜਾ ਰਹੀ ਇਸ ਲੜਾਈ ਵਿੱਚ ਲੋਕ ਸਰਕਾਰ ਨੂੰ ਸਹਿਯੋਗ ਦੇਣਗੇ।
