ਡਾ. ਗੁਰਿੰਦਰਬੀਰ ਸਿੰਘ ਨੇ ਸਿਵਲ ਸਰਜਨ ਬਰਨਾਲਾ ਵਜੋਂ ਅਹੁਦਾ ਸੰਭਾਲਿਆ

232

ਡਾ. ਗੁਰਿੰਦਰਬੀਰ ਸਿੰਘ ਨੇ ਸਿਵਲ ਸਰਜਨ ਬਰਨਾਲਾ ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 27 ਫਰਵਰੀ
“ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਵਰਗ ਦੇ ਵਿਅਕਤੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਜਿਸ ਦੀ ਪੂਰਤੀ ਲਈ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਮੁਫਤ ਸਿਹਤ ਸਹੂਲਤਾਂ ਦੀ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਸਾਡੀ ਅਹਿਮ ਜ਼ਿੰਮੇਵਾਰੀ ਹੈ ਤਾਂ ਜੋ ਕੋਈ ਵੀ ਵਿਅਕਤੀ ਇਨਾਂ ਸਹੂਲਤਾਂ ਤੋਂ ਵਾਂਝਾ ਨਾ ਰਹੇ’’ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਗੁਰਿੰਦਰਬੀਰ ਸਿੰਘ ਨੇ ਜ਼ਿਲਾ ਬਰਨਾਲਾ ਦੇ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਣ ਮੌਕੇ ਕੀਤਾ।

ਡਾ. ਗੁਰਿੰਦਰਬੀਰ ਸਿੰਘ ਨੇ ਕਿਹਾ ਕਿ ਜ਼ਿਲੇ ਦੇ ਹਸਪਤਾਲਾਂ ਵਿੱਚ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਜ਼ੱਚਾ-ਬੱਚਾ ਨਾਲ ਸਬੰਧਤ ਸਿਹਤ ਸਹੂਲਤਾਂ ਪ੍ਰਤੀ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ, ਮੁੱਖ ਮੰਤਰੀ ਕੈਂਸਰ ਰਾਹਤ ਫੰਡ ਕੋਸ਼ ਯੋਜਨਾ, ਮੁਫਤ ਹੈਪਾਟਾਈਟਸ ਸੀ ਰਿਲੀਫ ਫੰਡ ਯੋਜਨਾ, ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਫਤ ਟੀਕਾਕਰਨ ਸਮੇਤ ਕਈ ਹੋਰ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਸ ਪ੍ਰਤੀ ਆਮ ਲੋਕਾਂ ਨੂੰ ਹੋਰ ਵੀ ਜਾਗਰੂਕ ਕੀਤਾ ਜਾਵੇਗਾ।

ਡਾ. ਗੁਰਿੰਦਰਬੀਰ ਸਿੰਘ ਨੇ ਸਿਵਲ ਸਰਜਨ ਬਰਨਾਲਾ ਵਜੋਂ ਅਹੁਦਾ ਸੰਭਾਲਿਆ
ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾ. ਭੁਪਿੰਦਰ ਸਿੰਘ, ਐਸ.ਐਮ.ਓ. ਸਿਵਲ ਹਸਪਤਾਲ ਬਰਨਾਲਾ ਜੋਤੀ ਕੌਸ਼ਲ ਅਤੇ ਸਿਵਲ ਸਰਜਨ ਦਫਤਰ ਬਰਨਾਲਾ ਦੇ ਸਮੂਹ ਸਟਾਫ ਵੱਲੋਂ ਸਿਵਲ ਸਰਜਨ ਬਰਨਾਲਾ ਦਾ  ਸਵਾਗਤ ਕੀਤਾ ਗਿਆ।