ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮੋਰਿੰਡਾ ਵਿਖੇ ਰਾਹਤ ਕੈਂਪ, ਸ੍ਰੀ ਚਮਕੌਰ ਸਾਹਿਬ ਤੇ ਰੂਪਨਗਰ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

167

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮੋਰਿੰਡਾ ਵਿਖੇ ਰਾਹਤ ਕੈਂਪ, ਸ੍ਰੀ ਚਮਕੌਰ ਸਾਹਿਬ ਤੇ ਰੂਪਨਗਰ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

ਬਹਾਦਰਜੀਤ ਸਿੰਘ /  ਰੂਪਨਗਰ, 11 ਜੁਲਾਈ ,2023

ਬੀਤੇ ਦਿਨੀਂ ਜ਼ਿਲ੍ਹੇ ਵਿਚ ਭਾਰੀ ਵਰਖਾ ਹੋਣ ਕਾਰਨ ਜ਼ਿਲ੍ਹੇ ਵਿਚ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਮੋਰਿੰਡਾ ਵਿਖੇ ਰਾਹਤ ਕੈਂਪ ਅਤੇ ਸ੍ਰੀ ਚਮਕੌਰ ਸਾਹਿਬ ਅਤੇ ਰੋਪੜ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।

ਇਸ ਮੌਕੇ ਇਨ੍ਹਾਂ ਇਲਾਕਿਆਂ ਵਿਚ ਮੌਜੂਦਾ ਹਲਾਤਾਂ ਅਤੇ ਹੋਏ ਮਾਲੀ ਨੁਕਸਾਨ ਦੀ ਸਮੀਖਿਆ ਕੀਤੀ। ਇਸੀ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਲਗਾਏ ਗਏ ਰਾਹਤ ਕੈਂਪਾਂ ਵਿਖੇ ਵੀ ਪਹੁੰਚ ਕੀਤੀ ‘ਤੇ ਮੌਕੇ ਦਾ ਜਾਇਜ਼ਾ ਲਿਆ ਗਿਆ ਅਤੇ ਹੜ੍ਹ ਪੀੜਤਾਂ ਨਾਲ ਗੱਲਬਾਤ ਕੀਤੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਸ਼ਕਿਲ ਘੜੀ ਵਿੱਚ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨਾਲ ਡਟ ਕੇ ਖੜ੍ਹੀ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਹਰ ਪ੍ਰਕਾਰ ਨਾਲ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਨਿਕ ਅਧਿਕਾਰੀਆਂ ਵਲੋਂ ਲਗਾਤਾਰ ਵੱਖ-ਵੱਖ ਪ੍ਰਭਾਵਿਤ ਇਲਾਕਿਆਂ ਵਿਚ ਲਗਾਤਾਰ ਗਸ਼ਤ ਵੀ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਮੌਜੂਦਾ ਸਮੇਂ ਵਿਚ ਕਾਫੀ ਹੱਦ ਤੱਕ ਪਾਣੀ ਦਾ ਪੱਧਰ ਘਟਿਆ ਹੈ ਅਤੇ ਸਥਿਤੀ ਉਤੇ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ ਅਤੇ ਜਿਥੇ ਜਿਥੇ ਵੀ ਖ਼ਤਰੇ ਵਾਲੀ ਸਥਿਤੀ ਸੀ, ਉਸ ਤੇ ਰੇਤੇ ਦੀਆਂ ਬੋਰੀਆਂ ਲਗਾ ਕੇ ਅਤੇ ਮਿੱਟੀ ਪਾ ਕੇ ਪਾਣੀ ਦੇ ਬਹਾ ਨੂੰ ਰੋਕਣ ਤੇ ਸੜਕਾਂ ਨੂੰ ਬਚਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਨਦੀਆਂ ਟੁੱਟਣ ਤੇ ਪਾੜ ਪੈਣ ਕਾਰਨ ਕਈ ਥਾਵਾਂ ਉਤੇ ਕਾਫੀ ਨੁਕਸਾਨ ਹੋਇਆ ਹੈ ਉਥੇ ਹਾਲਾਤ ਨੂੰ ਕਾਬੂ ਕਰਨ ਵਿਚ ਪ੍ਰਸ਼ਾਸਨ ਆਪਣੀ ਬਣਦੀ ਕਾਰਵਾਈ ਜੰਗੀ ਪੱਧਰ ਉਤੇ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਹੁਣ ਸਥਿਤੀ ਕੰਟਰੋਲ ਵਿਚ ਕੀਤੀ ਜਾ ਰਹੀ ਹੈ ਜਲਦ ਹੀ ਇਲਾਕਿਆਂ ਦੀ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਮੁੜ ਬਹਾਲ ਕੀਤਾ ਜਾਵੇਗਾ ਅਤੇ ਜਿਸ ਇਲਾਕੇ ਵਿਚ ਭਾਰੀ ਨੁਕਸਾਨ ਕਾਰਨ ਬਿਜਲੀ ਦੀ ਸਪਲਾਈ ਬਹਾਲ ਨਹੀਂ ਹੋ ਸਕਦੀ ਉਨ੍ਹਾਂ ਨੂੰ ਜਲਦ ਪੀਣ ਵਾਲੇ ਪਾਣੀ ਦੇ ਟੈਂਕਰ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਪਾਣੀ ਦੀ ਨਿਕਾਸੀ ਲਈ ਸਫ਼ਾਈ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮੋਰਿੰਡਾ ਵਿਖੇ ਰਾਹਤ ਕੈਂਪ, ਸ੍ਰੀ ਚਮਕੌਰ ਸਾਹਿਬ ਤੇ ਰੂਪਨਗਰ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

ਉਨ੍ਹਾਂ ਦੱਸਿਆ ਕਿ ਬਹੁਤੇ ਇਲਾਕਿਆਂ ਵਿਚ ਪਾਣੀ ਭਰ ਜਾਣ ਕਾਰਨ ਬਿਜਲੀ ਦੀ ਸਪਲਾਈ ਵੀ ਠੱਪ ਕਰ ਦਿੱਤੀ ਗਈ ਸੀ ਜਿਸ ਦੇ ਮੱਦੇਨਜ਼ਰ ਸਪਲਾਈ ਦੁਬਾਰਾ ਸ਼ੁਰੂ ਕਰਨ ਲਈ ਮੁਰੰਮਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿਚ ਸਿਹਤ ਵਿਭਾਗ ਵਲੋਂ ਬਣਾਈਆਂ ਗਈਆਂ ਮੈਡੀਕਲ ਟੀਮਾਂ ਵੀ ਪਹੁੰਚ ਚੁੱਕੀਆਂ ਹਨ ਉਨ੍ਹਾਂ ਵਲੋਂ ਜ਼ਰੂਰਤਮੰਦ ਲੋਕਾਂ ਦਾ ਇਲਾਜ ਕਰਕੇ ਉਨ੍ਹਾਂ ਨੂੰ ਦਵਾਈਆਂ ਦੀ ਵੰਡ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮੋਰਿੰਡਾ ਵਿਖੇ ਰਾਹਤ ਕੈਂਪ, ਸ੍ਰੀ ਚਮਕੌਰ ਸਾਹਿਬ ਤੇ ਰੂਪਨਗਰ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ I ਉਨ੍ਹਾਂ ਜ਼ਿਲ੍ਹਾ ਵਾਸੀਆਂ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਸਹਾਇਤਾ ਲਈ ਹੈਲਪ ਲਾਈਨ ਨੰ. 112 ਅਤੇ 01881-221157 ਉਤੇ ਸੰਪਰਕ ਕੀਤਾ ਜਾ ਸਕਦਾ ਹੈ।