ਡਿਪਟੀ ਕਮਿਸ਼ਨਰ-ਸਮੂਹ ਅਧਿਕਾਰੀਆਂ ਸਮੇਤ ਨਿਤਰੇ ਖੇਤਾਂ ਵਿੱਚ ਮੌਕੇ ਤੇ ਜਾ ਕੇ ਬੁਝਵਾਈ ਅੱਗ

447

ਡਿਪਟੀ ਕਮਿਸ਼ਨਰ-ਸਮੂਹ ਅਧਿਕਾਰੀਆਂ ਸਮੇਤ ਨਿਤਰੇ ਖੇਤਾਂ ਵਿੱਚ ਮੌਕੇ ਤੇ ਜਾ ਕੇ ਬੁਝਵਾਈ ਅੱਗ

ਸ੍ਰੀ ਮੁਕਤਸਰ ਸਾਹਿਬ/ 3 ਨਵੰਬਰ,2023
ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਖੁਦ ਖੇਤਾਂ ਵਿੱਚ ਜਾ ਕੇ ਕਿਸਾਨਾਂ ਵਲੋਂ  ਪਰਾਲੀ ਅਤੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਲਗਾਈ ਗਈ ਅੱਗ ਨੂੰ ਬੁਝਾਅ ਰਹੇ ਹਨ ਅਤੇ ਜਿ਼ਲ੍ਹੇ ਦੇ ਦੂਸਰੇ ਅਧਿਕਾਰੀ ਵੀ ਖੁਦ ਪਰਾਲੀ ਜਾਂ ਰਹਿੰਦ ਖੂੰਹਦ ਨੂੰ ਲੱਗੀ ਹੋਈ ਅੱਗ ਨੂੰ ਮੌਕੇ ਤੇ ਜਾ ਕੇ ਬੁਝਾਅ ਰਹੇ ਹਨ।

ਆਪਣੇ ਇਸ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਮੜ੍ਹਮਲੂ ਦੇ ਇੱਕ ਖੇਤ ਵਿੱਚ  ਪਰਾਲੀ ਦੀ ਰਹਿੰਦ-ਖੂੰਹਦ ਨੂੰ ਲੱਗੀ ਅੱਗ ਨੂੰ ਖੁਦ ਜਾ ਕੇ ਬੁਝਾਇਆ। ਉਹਨਾਂ ਝੋਨਾ-ਅਤੇ ਬਾਸਮਤੀ ਦੇ ਕਾਸਤਕਾਰਾਂ ਨੂੰ ਕਿਹਾ ਕਿ ਪਰਾਲੀ ਜਾਂ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਤਾਂ ਜੋ ਵਾਤਾਵਰਣ ਤੇ ਮਾੜਾ ਅਸਰ ਨਾ ਪਵੇ।

ਉਹਨਾਂ ਹਦਾਇਤ ਕੀਤੀ ਕਿ ਜੇਕਰ ਕੋਈ ਕਾਸਤਕਾਰ ਪਰਾਲੀ ਨੂੰ ਅੱਗ ਲਗਾਉਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਸਰਕਾਰੀ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ  ਚੌਂਤਰਾ, ਸੰਗਰਾਣਾ, ਸੱਕਾਂਵਾਲੀ ਅਤੇ ਮੜ੍ਹਮਲੂ ਪਿੰਡਾਂ ਪਰਾਲੀ ਦੇ ਖੇਤਾਂ ਵਿੱਚ ਕੀਤੀ ਜਾ ਰਹੀ ਕਣਕ ਦੀ ਬਿਜਾਈ ਦਾ ਵੀ ਜਾਇਜ਼ਾ ਲਿਆ ਅਤੇ ਸਬੰਧਿਤ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਤੇ ਅਮਲ ਕਰ ਰਹੇ ਹਨ।

ਡਿਪਟੀ ਕਮਿਸ਼ਨਰ-ਸਮੂਹ ਅਧਿਕਾਰੀਆਂ ਸਮੇਤ ਨਿਤਰੇ ਖੇਤਾਂ ਵਿੱਚ ਮੌਕੇ ਤੇ ਜਾ ਕੇ ਬੁਝਵਾਈ ਅੱਗ

ਡਿਪਟੀ  ਕਮਿਸ਼ਨਰ ਦੀਆਂ ਹਦਾਇਤਾਂ ਤੇ ਗਿੱਦੜਬਾਹਾ ਦੇ ਐਸ.ਡੀ.ਐਮ.  ਬਲਜੀਤ ਕੌਰ  ਅਤੇ ਜਸਵੰਤ ਸਿੰਘ ਬੀ.ਡੀ.ਪੀ.ਓ ਮਲੋਟ ਵਲੋਂ ਵੀ ਆਪਣੀ ਟੀਮ ਸਮੇਤ ਖੇਤਾਂ ਵਿੱਚ ਪਹੁੰਚ ਕੇ ਕਿਸਾਨਾਂ ਵਲੋਂ ਪਰਾਲੀ ਨੂੰ ਲਗਾਈ ਹੋਈ ਅੱਗ ਨੂੰ ਬੁਝਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਅੱਗ ਪਰਾਲੀ ਨਾ ਸਾੜਣ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਇਸ ਮੌਕੇ ਤੇ  ਹਰਿੰਦਰਪਾਲ ਸਿੰਘ ਬੇਦੀ ਨਾਇਬ ਤਹਿਸੀਲਦਾਰ,  ਜੋਬਨਦੀਪ ਸਿੰਘ ਏ.ਡੀ.ਓ,  ਗੁਰਮੀਤ ਸਿੰਘ ਬੁੜਾ ਗੁਜਰ,  ਕੁਲਦੀਪ ਸੰਗਰਾਣਾ ਵੀ ਮੌਜੂਦ ਸਨ।