ਪਟਿਆਲਾ ਜ਼ਿਲ੍ਹਾ ਕੋਵਿਡ ਅੱਪਡੇਟ; ਅੱਜ ਜਿਲ੍ਹੇ ਵਿੱਚ ਮੁੜ ਕੋਵਿਡ ਦੇ ਮਾਮਲੇ ਸਾਹਮਣੇ ਆਏ ; ਡੇਂਗੂ ਕੇਸਾਂ ਦੀ ਹੋਈ ਪੁਸ਼ਟੀ

144

ਪਟਿਆਲਾ ਜ਼ਿਲ੍ਹਾ ਕੋਵਿਡ ਅੱਪਡੇਟ; ਅੱਜ ਜਿਲ੍ਹੇ ਵਿੱਚ ਮੁੜ ਕੋਵਿਡ ਦੇ ਮਾਮਲੇ ਸਾਹਮਣੇ ਆਏ ; ਡੇਂਗੂ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ 02 ਦਸੰਬਰ  (          )

ਸਿਵਲ ਸਰਜਨ ਪਟਿਆਲਾ ਡਾ. ਪ੍ਰਿੰਸ ਸੋਢੀ  ਅਤੇ ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ  ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈਂਪਾਂ ਵਿੱਚ 4687 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 15 ਲੱਖ 37 ਹਜਾਰ 191 ਹੋ ਗਈ ਹੈ।

ਸਿਵਲ ਸਰਜਨ ਪਟਿਆਲਾ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 03 ਦਸੰਬਰ  ਦਿਨ ਸ਼ੁਕਰਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਅਤੇ ਕੋਵੈਕਸਿਨ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ,ਡੀ ਐਮ ਡਬਲਿਉ ਰੇਲਵੇ ਹਸਪਤਾਲ,ਪੁਲਿਸ ਲਾਈਨਜ,ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਬਿਸ਼ਨ ਨਗਰ, ਜੁਝਾਰ ਨਗਰ, ਆਰੀਆ ਸਮਾਜ, ਸੂਲਰ, ਸਿਟੀ ਬਰਾਂਚ, ਅਨੰਦ ਨਗਰ ਬੀ,ਮੋਦੀਖਾਨਾਂ ਸਾਹਮਣੇ ਮੋਤੀ ਬਾਗ ਗੁਰਦੁਆਰਾ ਸਾਹਿਬ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਐਮ. ਪੀ. ਡਬਲਿਯੂ ਸਕੂਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ -2 ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੂਸਰੀ ਡੋਜ਼ ਵੀ ਲਗਾਈ ਜਾਵੇਗੀ।

ਪਟਿਆਲਾ ਜ਼ਿਲ੍ਹਾ ਕੋਵਿਡ ਅੱਪਡੇਟ; ਅੱਜ ਜਿਲ੍ਹੇ ਵਿੱਚ ਮੁੜ ਕੋਵਿਡ ਦੇ ਮਾਮਲੇ ਸਾਹਮਣੇ ਆਏ ; ਡੇਂਗੂ ਕੇਸਾਂ ਦੀ ਹੋਈ ਪੁਸ਼ਟੀ

ਅੱਜ ਜਿਲੇ ਵਿੱਚ ਪ੍ਰਾਪਤ 1674 ਕੋਵਿਡ ਰਿਪੋਰਟਾਂ ਵਿਚੋਂ ਤਿੰਨ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ, ਜਿਨ੍ਹਾਂ ਵਿੱਚੋਂ ਦੋ ਪਟਿਆਲਾ ਸ਼ਹਿਰ ਅਤੇ ਇਕ ਬਲਾਕ ਸ਼ੁਤਰਾਣਾਂ ਨਾਲ ਸਬੰਧਤ ਹੈ। ਜਿਸ ਨਾਲ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 48,977 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ ਇਕ ਮਰੀਜ਼ ਠੀਕ ਹੋਣ ਨਾਲ ਕੋਵਿਡ ਤੋਂ ਠੀਕ ਵਾਲੇ ਮਰੀਜਾਂ ਦੀ ਗਿਣਤੀ ਵੀ 47590 ਹੀ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 25 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀਂ ਹੋਈ।

ਕੱਲ੍ਹ ਪਟਿਆਲਾ ਸ਼ਹਿਰ ਵਿੱਚ ਕੋਵਿਡ ਦਾ ਇੱਕ ਕੇਸ ਸਾਹਮਣੇ ਆਇਆ ਸੀ

ਜਿਲਾ ਐਪਡੀਮੋਲੋਜਿਸਟ ਡਾ ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਜਿਲੇ ਵਿਚ 08 ਡੇਂਗੂ ਕੇਸ ਰਿਪੋਰਟ ਹੋਏ ਹਨ,ਜਿਹਨਾਂ ਵਿਚੋ 07 ਸ਼ਹਿਰੀ ਅਤੇ 01 ਪੇਂਡੂ ਖੇਤਰ ਨਾਲ ਸਬੰਧਤ ਹੈ।ਜਿਸ ਨਾਲ ਜਿਲੇ ਵਿਚ ਕੁੱਲ ਡੇਂਗੂ ਕੇਸਾਂ ਦੀ ਗਿਣਤੀ 1011 ਹੋ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1853 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,45,667  ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 48,977 ਕੋਵਿਡ ਪੋਜਟਿਵ,9,95,326 ਨੈਗੇਟਿਵ ਅਤੇ ਲਗਭਗ 1364 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।