ਪਟਿਆਲਾ ਜ਼ਿਲ੍ਹਾ ਦਾ ਅੱਜ ਦਾ ਕੋਵਿਡ ਅਪਡੇਟ: ਸਿਵਲ ਸਰਜਨ

279

ਪਟਿਆਲਾ ਜ਼ਿਲ੍ਹਾ ਦਾ ਅੱਜ ਦਾ ਕੋਵਿਡ ਅਪਡੇਟ: ਸਿਵਲ ਸਰਜਨ

ਪਟਿਆਲਾ 6 ਜੂਨ  (        )

ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਐਤਵਾਰ ਛੁੱਟੀ ਹੋਣ ਦੇ ਬਾਵਜੂਦ ਵੀ ਜਿਲ੍ਹੇ ਵਿੱਚ ਟੀਕਾਕਰਨ ਪ੍ਰੀਕਿਰਿਆ ਜਾਰੀ ਰਹੀ ਅਤੇ ਅੱਜ ਕੋਵਿਡ ਟੀਕਾਕਰਨ ਤਹਿਤ 950 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ । ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦਾ ਅੰਕੜਾ 3,58,815 ਹੋ ਗਿਆ ਹੈ। ਡਾ.ਸਤਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਪੁਲ ਤਹਿਤ ਪ੍ਰਾਪਤ ਵੈਕਸੀਨ ਨਾਲ ਕੱਲ ਮਿਤੀ 7 ਜੂਨ ਦਿਨ ਸੋਮਵਾਰ ਨੂੰ 45 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਸਰਕਾਰੀ ਗਰਲਜ ਸਕੂਲ ਮਾਡਲ ਟਾਉਨ, ਵੀਰ ਹਕੀਕਤ ਰਾਏ ਸਕੂਲ ਆਈ.ਐਮ.ਏ. ਕੈਂਪ, ਕਮਿਉਨਿਟੀ ਮੈਡੀਸਨ ਵਿਭਾਗ ਰਾਜਿੰਦਰਾ ਹਸਪਤਾਲ, ਕਮਿਉਨਿਟੀ ਹਾਲ ਪੁਲਿਸ ਲਾਈਨ, ਸਾਂਝਾ ਸਕੂਲ ਤ੍ਰਿਪੜੀ, ਗੁਰੂਦੁਆਰਾ ਸਾਹਿਬ ਮੌਤੀ ਬਾਗ, ਨਾਭਾ ਦੇ ਰੋਟਰੀ ਕੱਲਬ ਅਤੇ ਐਮ.ਪੀ.ਡਬਲਿਉ ਸਕੂਲ, ਰਾਜਪੁਰਾ ਦੇ ਬਹਾਵਲਪੁਰ ਭਵਨ, ਸਮਾਣਾ ਦੇ ਅਗਰਵਾਲ ਧਰਮਸ਼ਾਲਾ, ਪਾਤੜਾਂ ਦੇ ਦੁਰਗਾ ਦਲ ਕੱਲਬ, ਗੁਰੂਦੁਆਰਾ ਸਾਹਿਬ ਪਿੰਡ ਬਾਬਰਪੁਰ, ਪਿੰਡ ਬਲਬੇੜਾ ਦੀ ਜੱਟਾਂ ਵਾਲੀ ਧਰਮਸ਼ਾਲਾ, ਪਿੰਡ ਭੂਨਰਹੇੜੀ ਦੇ ਆਂਗਣਵਾੜੀ ਕੇਂਦਰ, ਪਿੰਡ ਚਲ਼ੈਲਾ ਦੇ ਪਾਵਰ ਗਰਿਡ, ਪਿੰਡ ਬਹਾਦਰਗੜ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ , ਬਲਾਕ ਕਾਲੋਮਾਜਰਾ ਦੇ ਪਿੰਡ ਖਾਨਪੁਰ ਜਟਾਂ ਦੇ ਆਂਗਣਵਾੜੀ ਸੈਂਟਰ, ਪਿੰਡ ਭਪਾਲ ਦੀ ਧਰਮਸ਼ਾਲਾ,ਪਿੰਡ ਫਤਿਹਪੂਰ ਘੜੀ ਦੇ ਆਂਗਣਵਾੜੀ ਸੈਂਟਰ, ਪਿੰਡ ਥੁਹਾ ਦੇ ਗੁਰੂੁਦੁਆਰਾ ਸਾਹਿਬ,ਪਿੰਡ ਮੌਹੀਕਲਾਂ ਦੇ ਆਂਗਣਵਾੜੀ ਸੈਂਟਰ, ਪਿੰਡਖੇੜਾ ਗੱਜੂ ਦੇ ਦੁਸ਼ਹਿਰਾ ਗਰਾਉਂਡ, ਬਲਾਕ ਸ਼ੁਤਰਾਣਾ ਦੇ ਪਿੰਡ ਅਰਨੋ ਦੇ ਗੁਰੂਦੁਆਰਾ ਸਾਹਿਬ, ਪਿੰਡ ਕਕਰਾਲਾ ਦੇ ਗਰੂੁਦੁਆਰਾ ਸਾਹਿਬ, ਪਿੰਡ ਫਤਿਹਪੁਰ ਦੇ ਰਾਧਾਸੁਆਮੀ ਸਤਸੰਗ ਭਵਨ, ਪਿੰਡ ਮਰਦਾਂਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਕਸਬਾ ਘਨੌਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਦਿ ਆਦਿ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ, ਜਦ ਕਿ ਸਟੇਟ ਪੂਲ ਦੀ ਵੈਕਸੀਨ ਦੀ ਸਪਲਾਈ ਨਾ ਹੋਣ ਕਾਰਣ 18 ਤੋਂ 44 ਸਾਲ ਵਰਗ ਉਮਰ ਦੇ ਨਾਗਰਿਕਾਂ ਦਾ ਟੀਕਾਕਰਨ ਨਹੀ ਹੋਵੇਗਾ। ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ ਅਤੇ ਅਨੈਕਸੀ ਕਮਿਉਨਿਟੀ ਸਿਹਤ ਕੈਂਦਰ ਪਾਤੜਾਂ ਵਿਖੇ ਕੋਵੈਕਸੀਨ ਦੀ ਦੂਜੀ ਡੋਜ ਵੀ ਲਗਾਈ ਜਾਵੇਗੀ।

ਅੱਜ ਜਿਲੇ ਵਿੱਚ 105 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ।ਸਿਵਲ ਸਰਜਨ  ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2925 ਦੇ ਕਰੀਬ ਰਿਪੋਰਟਾਂ ਵਿਚੋਂ 105 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 47459 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 205 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 44859 ਹੋ ਗਈ ਹੈ। ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 1329 ਹੈ। ਜਿਲੇ੍ਹ ਵਿੱਚ 06 ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 1271 ਹੋ ਗਈ ਹੈ।

ਪਟਿਆਲਾ ਜ਼ਿਲ੍ਹਾ ਦਾ ਅੱਜ ਦਾ ਕੋਵਿਡ ਅਪਡੇਟ: ਸਿਵਲ ਸਰਜਨ
Civil Surgeon

ਪੋਜਟਿਵ ਆਏ ਕੇਸਾਂ ਬਾਰੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦੱਸਿਆਂ ਕਿ ਇਹਨਾਂ 105 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 40, ਨਾਭਾ ਤੋਂ 05, ਸਮਾਣਾ ਤੋਂ 04, ਰਾਜਪੁਰਾ ਤੋਂ 08, ਬਲਾਕ ਭਾਦਸਂੋ ਤੋਂ 11, ਬਲਾਕ ਕੌਲੀ ਤੋਂ 05, ਬਲਾਕ ਕਾਲੋਮਾਜਰਾ ਤੋਂ 10, ਬਲਾਕ ਸ਼ੁਤਰਾਣਾ ਤੋਂ 10, ਬਲਾਕ ਹਰਪਾਲਪੁਰ ਤੋਂ 07, ਬਲਾਕ ਦੁਧਣਸਾਧਾਂ ਤੋਂ 05 ਕੋਵਿਡ ਕੇਸ ਰਿਪੋਰਟ ਹੋਏ ਹਨ।ਇਹਨਾਂ ਕੇਸਾਂ ਵਿੱਚੋਂ 20 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 85 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਉਹਨਾਂ ਕਿਹਾ ਕਿ ਅੱਜ ਜਿਲੇ੍ਹ ਵਿੱਚ 2 ਕੇਸ ਬਲ਼ੈਕ ਫੰਗਸ ਦੇ ਰਿਪੋਰਟ ਹੋਏ ਜਿਹਨਾਂ ਵਿੱਚੋਂ ਇੱਕ ਪਟਿਆਲਾ ਜਿਲ੍ਹੇ ਨਾਲ ਸਬੰਧਤ ਹੈ ਅਤੇ ਇੱਕ ਬਾਹਰੀ ਜਿਲ੍ਹੇ ਨਾਲ ਸਬੰਧਤ ਹੈ।ਜਿਸ ਨਾਲ ਜਿਲ੍ਹੇ ਵਿੱਚ ਹੁਣ ਤੱਕ ਦੇ ਬਲ਼ੈਕ ਫੰਗਸ ਦੇ ਕੇਸਾਂ ਦੀ ਗਿਣਤੀ 52 ਹੋ ਗਈ ਹੈ।

ਨੋਡਲ ਅਫਸਰ ਡਾ. ਸੁਮੀਤ ਸਿੰਘ ਨੇ ਕਿਹਾ ਕਿ ਸਮਾਂ ਪੂਰਾ ਹੋਣ ਅਤੇ ਏਰੀਏ ਵਿੱਚੋਂ ਕੋਈ ਨਵਾਂ ਕੇਸ ਨਾ ਆਉਣ ਕਾਰਣ ਪਿੰਡ ਰਾਮਗੜ  ਵਿੱਚ ਲਗਾਈ ਮਾਈਕਰੋਕੰਟੈਨਮੈਂਟ ਹਟਾ ਦਿੱਤੀ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2380 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 6,87,334 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 47,459 ਕੋਵਿਡ ਪੋਜਟਿਵ, 6,38,935 ਨੈਗੇਟਿਵ ਅਤੇ ਲਗਭਗ 940 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।