ਪਟਿਆਲਾ ਜ਼ਿਲ੍ਹੇ ਦਾ ਅੱਜ ਦਾ ਕੋਵਿਡ ਅਪਡੇਟ; 07 ਕੋਵਿਡ ਪੋਜੀਟਿਵ ਕੇਸ ਹੋਇਆ ਰਿਪੋਰਟ : ਸਿਵਲ ਸਰਜਨ

178

ਪਟਿਆਲਾ ਜ਼ਿਲ੍ਹੇ ਦਾ ਅੱਜ ਦਾ ਕੋਵਿਡ ਅਪਡੇਟ; 07 ਕੋਵਿਡ ਪੋਜੀਟਿਵ ਕੇਸ ਹੋਇਆ ਰਿਪੋਰਟ : ਸਿਵਲ ਸਰਜਨ

ਪਟਿਆਲਾ, 12 ਸਤੰਬਰ  (       )

ਸਿਵਲ ਸਰਜਨ ਡਾ. ਪ੍ਰਿੰਸ ਸੋਢੀ  ਨੇਂ ਦੱਸਿਆਂ ਕਿ ਅੱਜ ਜਿਲ੍ਹੇ ਵਿਚ ਮੈਗਾ ਡਰਾਈਵ ਕੋਵਿਡ ਟੀਕਾਕਰਨ ਕੈਂਪਾਂ ਵਿੱਚ 20,333 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ। ਜਿਸ ਵਿਚੋਂ ਸੈਕਿੰਡ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 6287 ਹੈ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 10,99,658 ਹੋ ਗਈ ਹੈ।ਉਹਨਾਂ ਕਿਹਾ ਕਿ ਅੱਜ ਬਾਰਸ਼ ਦਾ ਮੌਸਮ ਹੋਣ ਦੇ ਬਾਵਜੂਦ ਵੀ ਲੋਕਾਂ ਵਿੱਚ ਕੋਵਿਡ ਟੀਕਾਕਰਨ ਕਰਵਾਉਣ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ।ਉਹਨਾਂ ਕਿਹਾ ਕਿ ਸਭਨਾਂ ਦੇ ਸਹਿਯੋਗ ਨਾਲ ਹੀ ਇਸ ਕੋਵਿਡ ਬਿਮਾਰੀ ਤੋਂ ਮੁਕਤੀ ਪਾਈ ਜਾ ਸਕਦੀ ਹੈ।ਉਹਨਾਂ ਕਿਹਾ ਕਿ ਸਿਹਤ ਵਿਭਾਗ ਦੇ ਸਟਾਫ ਵੱਲੋਂ ਵੀ ਬਿਨਾਂ ਕਿਸੇ ਛੁੱਟੀ ਦੇ ਟੀਕਾਕਰਣ  ਸੇਵਾਵਾਂ ਲਗਾਤਾਰ ਜਾਰੀ ਹਨ।

ਸਿਵਲ ਸਰਜਨ ਡਾ. ਸੋਢੀ ਨੇਂ ਕਿਹਾ ਕੱਲ ਮਿਤੀ 13 ਸਤੰਬਰ ਦਿਨ ਸੋਮਵਾਰ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਪੁਲਿਸ ਲਾਈਨ ਹਸਪਤਾਲ, ਮਿਲਟਰੀ ਹਸਪਤਾਲ, ਡੀ.ਐਮ.ਡਬਲਯੂ ਰੇਲਵੇ ਹਸਪਤਾਲ, ਸਰਕਾਰੀ ਰਜਿੰਦਰਾ ਹਸਪਤਾਲ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅੰਨਦ ਨਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਨਾਭਾ ਦੇ ਐਮ.ਪੀ.ਡਬਲਿਉੂ ਟ੍ਰੇਨਿੰਗ ਸੈਂਟਰ ਸਿਵਲ ਹਸਪਤਾਲ, ਰਾਜਪੁਰਾ ਦੇ ਪਟੇਲ ਕਾਲਜ, ਸਮਾਣਾ ਦੇ ਅਗਰਸ਼ਾਲਾ ਧਰਮਸ਼ਾਲਾ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।

ਪਟਿਆਲਾ ਜ਼ਿਲ੍ਹੇ ਦਾ ਅੱਜ ਦਾ ਕੋਵਿਡ ਅਪਡੇਟ; 07 ਕੋਵਿਡ ਪੋਜੀਟਿਵ ਕੇਸ ਹੋਇਆ ਰਿਪੋਰਟ : ਸਿਵਲ ਸਰਜਨ

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 1566 ਕੋਵਿਡ ਰਿਪੋਰਟਾਂ ਵਿਚੋਂ ਸੱਤ ਕੋਵਿਡ ਪੋਜਟਿਵ ਕੇਸ ਰਿਪੋਰਟ ਹੋਏ ਹਨ।ਜਿਨ੍ਹਾ ਵਿਚੋਂ ਪੰਜ ਬਲਾਕ ਕਲਾੋਮਾਜਰਾ, ਇੱਕ ਪਟਿਆਲਾ ਸ਼ਹਿਰ ਅਤੇ ਇੱਕ ਬਲਾਕ ਹਰਪਾਲਪੁਰ ਨਾਲ ਸਬੰਧਤ ਹੈ।ਜਿਸ ਨਾਲ ਜਿਲ੍ਹੇ ਵਿੱਚ ਪੋਜਟਿਵ ਕੇਸਾਂ ਦੀ ਗਿਣਤੀ 48854 ਹੋ ਗਈ ਹੈ ,ਮਿਸ਼ਨ ਫਹਿਤ ਤਹਿਤ ਦੋ ਹੋਰ ਮਰੀਜ਼ ਕੋਵਿਡ ਤੋ ਠੀਕ ਹੋਣ ਕਾਰਨ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47468 ਹੋ ਗਈ ਹੈ, ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 35 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 974 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 9,23,041 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,854 ਕੋਵਿਡ ਪੋਜਟਿਵ,8,73,650 ਨੈਗੇਟਿਵ ਅਤੇ ਲਗਭਗ 537 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।