ਪਟਿਆਲਾ ਜ਼ਿਲ੍ਹੇ ਦਾ ਅੱਜ ਦਾ ਕੋਵਿਡ ਅਪਡੇਟ: ਸਿਵਲ ਸਰਜਨ

120

ਪਟਿਆਲਾ ਜ਼ਿਲ੍ਹੇ ਦਾ ਅੱਜ ਦਾ ਕੋਵਿਡ ਅਪਡੇਟ: ਸਿਵਲ ਸਰਜਨ

ਪਟਿਆਲਾ, 22 ਅਗਸਤ  (           )

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਦੱਸਿਆਂ ਕਿ ਅੱਜ ਕੁਸ਼ਟ ਆਸ਼ਰਮ ਵਿੱਚ ਲਗੇ ਕੋਵਿਡ ਟੀਕਾਕਰਨ ਕੈਂਪ ਵਿੱਚ 26 ਨਾਗਰਿਕਾਂ ਵੱਲੋਂ  ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ।ਜਿਸ ਨਾਲ ਕੋਵਿਡ ਟੀਕਾਕਰਣ ਦੀ ਗਿਣਤੀ 7,85,776 ਹੋ ਗਈ ਹੈ। ਉਹਨਾਂ ਕਿਹਾ ਕਿ ਕੱਲ ਮਿਤੀ 23 ਅਗਸਤ ਦਿਨ ਸੌਮਵਾਰ ਨੂੰ ਕੌਵੀਸ਼ੀਲਡ ਕੋਵਿਡ ਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਰਾਜਿੰਦਰਾ ਹਸਪਤਾਲ, ਸ਼ਿਵ ਮੰਦਰ ਨਿਉ ਅਨਾਜ ਮੰਡੀ ਸਰਹੰਦ ਰੋਡ, ਨਾਭਾ ਦੇ ਐਮ.ਪੀ.ਡਬਲਿਉ.ਸਕੂਲ ਸਿਵਲ ਹਸਪਤਾਲ ਅਤੇ ਰੋਟਰੀ ਭਵਨ, ਰਾਜਪੁਰਾ ਦੇ ਸਮਾਲ ਸਕੇਲ ਇੰਡਸਟਰੀਜ ਇੰਡਸਟਰੀਅਲ ਅਸਟੇਟ ਤੋਂ ਇਲਾਵਾ ਗਰਭਵੱਤੀ ਮਾਵਾਂ ਦੇ ਕੋਵਿਡ ਟੀਕਾਕਰਨ ਲਈ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ ਵਿੱਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸੀਲਡ ਵੈਕਸੀਨ ਦੀ ਦੁੂਸਰੀ ਡੋਜ਼ ਲਗਾਈ ਜਾਵੇਗੀ

ਪਟਿਆਲਾ ਜ਼ਿਲ੍ਹੇ ਦਾ ਅੱਜ ਦਾ ਕੋਵਿਡ ਅਪਡੇਟ: ਸਿਵਲ ਸਰਜਨ
Civil Surgeon

ਅੱਜ ਜਿਲੇ ਵਿੱਚ ਪ੍ਰਾਪਤ 1373 ਕੋਵਿਡ ਰਿਪੋਰਟਾਂ ਵਿਚੋਂ 01 ਕੋਵਿਡ ਪੋਜੀਟਿਵ ਪਾਇਆ ਗਿਆ ਹੈ ਜੋ ਕਿ ਪਟਿਆਲਾ ਸ਼ਹਿਰ ਨਾਲ ਸਬੰਧਤ ਹੈ।ਜਿਸ ਨਾਲ  ਪੋਜਟਿਵ ਕੇਸਾਂ ਦੀ ਗਿਣਤੀ 48789 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 03 ਹੋਰ ਮਰੀਜ ਕੋਵਿਡ ਤੋਂ ਠੀਕ ਹੋਣ ਕਾਰਣ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47411 ਹੋ ਗਈ ਹੈ।ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 34 ਹੈ ਅਤੇ ਅੱਜ ਵੀ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 567 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,74,050 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,789 ਕੋਵਿਡ ਪੋਜਟਿਵ, 8,24,944 ਨੈਗੇਟਿਵ ਅਤੇ ਲਗਭਗ 317 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।