ਪਟਿਆਲਾ ਜ਼ਿਲ੍ਹੇ ਦੀ ਅੱਜ ਦੀ ਕੋਵਿਡ ਅਪਡੇਟ; ਕੋਵਿਡ ਮੌਤਾਂ ਵਧੀਆਂ: ਸਿਵਲ ਸਰਜਨ

191

ਪਟਿਆਲਾ ਜ਼ਿਲ੍ਹੇ ਦੀ ਅੱਜ ਦੀ ਕੋਵਿਡ ਅਪਡੇਟ; ਕੋਵਿਡ ਮੌਤਾਂ ਵਧੀਆਂ: ਸਿਵਲ ਸਰਜਨ

ਪਟਿਆਲਾ 15 ਜਨਵਰੀ (          ) 

ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 17474  ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ਜਿਸ ਨਾਲ ਜਿਲ੍ਹੇ ਵਿੱਚ ਕੁਲ ਕੋਵਿਡ ਟੀਕਾਕਰਨ ਦੀ ਗਿਣਤੀ 18 ਲੱਖ 39 ਹਜਾਰ 814 ਹੋ ਗਈ ਹੈ। ਅੱਜ ਬੂਸਟਰ ਡੋਜ ਲਗਵਾਉਣ ਵਾਲਿਆਂ ਦੀ ਗਿਣਤੀ 1695 ਹੈ ਜਦ ਕਿ 15 ਤੋਂ 18 ਸਾਲ ਦੇ 483 ਬੱਚਿਆਂ ਵੱਲੋਂ ਵੀ ਕੋਵਿਡ ਟੀਕਾਕਰਨ ਕਰਵਾਇਆ ਗਿਆ।ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇਂ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 2191 ਕੋਵਿਡ ਰਿਪੋਰਟਾਂ ਵਿਚੋਂ 476 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 273, ਨਾਭਾ 26, ਸਮਾਣਾ 12, ਰਾਜਪੁਰਾ 23, ਬਲਾਕ ਭਾਦਸੋਂ ਤੋਂ 22, ਬਲਾਕ ਕੋਲੀ 39,  ਬਲਾਕ ਹਰਪਾਲਪੁਰ ਤੋਂ 21, ਬਲਾਕ ਕਾਲੋਮਾਜਰਾ ਤੋਂ 26, ਦੁਧਨਸਾਧਾ ਤੋਂ 17 ਅਤੇ ਬਲਾਕ ਸ਼ੁਤਰਾਣਾ ਤੋਂ 17 ਕੇਸ ਪਾਏ ਗਏ ਹਨ।ਇੱਕ ਹੋਰ ਕੇਸ ਦੁਸਰੇ ਜਿਲ੍ਹਾ ਨੂੰ ਸ਼ਿਫਟ ਹੋਣ ਕਾਰਣ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 57,653 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 732 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 52,206 ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 4061ਹੋ ਗਈ ਹੈ ਅਤੇ ਅੱਜ ਜਿਲੇ੍ਹ ਵਿੱਚ ਛੇ ਹੋਰ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1386 ਹੋ ਗਈ ਹੈ।

ਜਿਲ੍ਹਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਹਰ ਦਿਨ ਵੱਡੀ ਗਿਣਤੀ ਵਿੱਚ ਪੋਜਟਿਵ ਕੇਸ ਆ ਰਹੇ ਹਨ, ਭਾਵੇਂ ਇਸ ਵਾਰ ਦਾਖਲ ਮਰੀਜਾ ਦਾ ਅਨੁਪਾਤ ਘੱਟ ਹੈ ਪਰ ਇੰਨੀ ਵੱਡੀ ਸੰਖਿਆਂ ਦੇ ਪੋਜਟਿਵ ਆਉਣ ਕਾਰਣ ਆਉਣ ਵਾਲੇ ਦਿਨਾਂ ਵਿੱਚ ਹਸਪਤਾਲਾ ਵਿੱਚ ਉਹੀ ਗਿਣਤੀ ਦੇਖਣ ਨੂੰ ਮਿਲ ਸਕਦੀ ਹੈ।ਇਸ ਲਈ ਲੋਕਾਂ ਨੁੰ ਬਹੁੱਤ ਸਾਵਧਾਨ ਰਹਿਣਾ ਚਾਹੀਦਾ ਹੈ ਅਤੇ ਬਿਮਾਰੀ ਤੋਂ ਬਚਾਅ ਲਈ ਰਹ ਸਮੇਂ ਚਿਹਰੇ ਤੇਂ ਮਾਸਕ ਪਾ ਕੇ ਰੱਖਣਾ, ਕੋਵਿਡ ਦੇ ਢੁਕਵੇਂ ਵਿਵਹਾਰ ਦੀ ਪਾਲਣਾ ਕਰਨੀ ਚਾਹੀਦੀ ਹੈ।ਜਿਹਨਾਂ ਨੇਂ ਟੀਕਾਕਰਨ ਨਹੀ ਕਰਵਾਇਆ ਉਹ ਟੀਕਾਕਰਨ ਜਰੂਰ ਕਰਵਾਉਣ।

ਪਟਿਆਲਾ ਜ਼ਿਲ੍ਹੇ ਦੀ ਅੱਜ ਦੀ ਕੋਵਿਡ ਅਪਡੇਟ; ਕੋਵਿਡ ਮੌਤਾਂ ਵਧੀਆਂ: ਸਿਵਲ ਸਰਜਨ

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2194 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,29,619  ਸੈਂਪਲ ਲਏ ਜਾ ਚੁੱਕੇ ਹਨ।ਜਿਨ੍ਹਾ ਵਿਚਂੋ ਜਿਲ੍ਹਾ ਪਟਿਆਲਾ ਦੇ 57,653 ਕੋਵਿਡ ਪੋਜਟਿਵ, 10,70,541 ਨੈਗੇਟਿਵ ਅਤੇ ਲਗਭਗ 1425 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਕੱਲ ਮਿਤੀ 16 ਜਨਵਰੀ ਦਿਨ ਐਤਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ, ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ  ਸਰਹੰਦ ਰੋਡ, ਗੱਡਾ ਖਾਨਾ ਸਕੂਲ ਨੇੜੇ ਸ਼ਨੀਦੇਵ ਮੰਦਰ ਪੁਰਾਣਾ ਲਾਲ ਬਾਗ, ਸ਼ਾਪ ਨੰਬਰ 103 ਕਰਤਾਰ ਪਾਰਕ ਕਲੋਨੀ ਫੈਕਟਰੀ ਏਰੀਆ, ਵਾਲਮਿਕੀ ਮੰਦਰ ਧੀਰੂ ਨਗਰ ਲੋਅਰ ਮਾਲ, ਮੁੱਖ ਵਾਲਮਿਕੀ ਮੰਦਰ ਸੰਜੇ ਕਲੋਨੀ ਨੇੜੇ ਮਹਿੰਦਰਾ ਕਲੋਨੀ,ਆਤਮਾ ਰਾਮ ਕੁਮਾਰ ਸਭਾ ਸਕੂਲ, ਇਮਲੀ ਵਾਲਾ ਗੁਰੂੁਦੁਆਰਾ ਜੱਟਾਂ ਵਾਲਾ ਚੋਂਤਰਾ, ਗੁਰੂਦੁਆਰਾ ਸਾਹਿਬ ਇੰਦਰਾ ਕਲੋਨੀ, ਸ਼੍ਰੀ ਸ਼ਿਰਡੀ ਸਾਂਈ ਮੰਦਰ ਪੁਰਾਣਾ ਬਿਸ਼ਨ ਨਗਰ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਫੋਕਲ ਪੁਆਇੰਟ, ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ2, ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ  ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ । ਇਸ ਤੋਂ ਇਲਾਵਾ 15 ਤੋਂ 18 ਸਾਲ ਦੇ ਬੱਚਿਆਂ ਦਾ ਕੌਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਮਾਤਾ ਕੁਸ਼ਲਿਆ ਹਸਪਤਾਲ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ,ਹੀਲ ਐਂਡ ਕੇਅਰ ਹਸਪਤਾਲ ਨੇੜੇ ਟਿਵਾਣਾ ਚੋਂਕ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਕਮਿੳਨਿਟੀ ਸਿਹਤ ਕੇਂਦਰ ਭਾਦਸੋਂ, ਦੁਧਨਸਾਧਾ,ਕਾਲੋਮਾਜਰਾ, ਸ਼ੁਤਰਾਣਾਂ, ਪ੍ਰਾਇਮਰੀ ਸਿਹਤ ਕੇਂਦਰ ਹਰਪਾਲਪੁਰ ਅਤੇ ਕੌਲੀ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਹਨਾਂ ਉਪਰੋਕਤ ਸਾਰੀਆਂ ਥਾਂਵਾ ਤੇਂ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।