ਪਟਿਆਲਾ ਜ਼ਿਲ੍ਹੇ ਦੀ ਅੱਜ ਦੀ ਕੋਵਿਡ ਅਪਡੇਟ : ਸਿਵਲ ਸਰਜਨ
ਪਟਿਆਲਾ 16 ਜਨਵਰੀ ( )
ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 9685 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ਜਿਸ ਨਾਲ ਜਿਲ੍ਹੇ ਵਿੱਚ ਕੁਲ ਕੋਵਿਡ ਟੀਕਾਕਰਨ ਦੀ ਗਿਣਤੀ 18 ਲੱਖ 49 ਹਜਾਰ 499 ਹੋ ਗਈ ਹੈ।ਅੱਜ ਵੀ 15 ਤੋਂ 18 ਸਾਲ ਦੇ 233 ਬੱਚਿਆਂ ਵੱਲੋਂ ਟੀਕੇ ਲਗਵਾਏ ਗਏ।ਸਿਵਲ ਸਰਜਨ ਡਾ. ਪ੍ਰਿੰਸ ਸੌਢੀ ਨੇਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਜਿਹਨਾਂ ਨੇ ਆਪਣਾ ਕੋਵਿਡ ਟੀਕਾਕਰਨ ਨਹੀ ਕਰਵਾਇਆ ਉਹ ਜਲਦ ਆਪਣਾ ਕੋਵਿਡ ਟੀਕਾਕਰਨ ਪੁਰਾ ਕਰਵਾਉਣ ।ਕਿਓਂਕਿ ਕੋਵਿਡ ਲਹਿਰ ਤੋਂ ਬਚਣ ਲਈ ਟੀਕਕਾਰਨ ਹੀ ਇੱਕ ਮਜਬੂਤ ਹਥਿਆਰ ਹੈ ।ਉਹਨਾਂ ਕਿਹਾ ਹੈ ਕਿ ਦੇਖਣ ਵਿੱਚ ਆ ਰਿਹਾ ਹੈ ਕਿ ਜਿਹਨਾਂ ਨੇਂ ਕੋਵਿਡ ਟੀਕਾਕਰਨ ਪੁਰਾ ਕਰਵਾਇਆ ਹੋਇਆ ਹੈ ਉਹਨਾਂ ਵਿੱਚ ਕੋਵਿਡ ਪੋਜਟਿਵ ਆਉਣ ਤੇਂ ਬਿਮਾਰੀ ਦੀ ਗੰਭੀਰਤਾ ਬਹੁਤ ਘੱਟ ਦੇਖਣ ਨੂੰ ਮਿਲ ਰਹੀ ਹੈ ।
ਅੱਜ ਜਿਲੇ ਵਿੱਚ ਪ੍ਰਾਪਤ 1901 ਕੋਵਿਡ ਰਿਪੋਰਟਾਂ ਵਿਚੋਂ 465 ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜਿਨ੍ਹਾਂ ਵਿੱਚੋਂ ਪਟਿਆਲਾ ਸ਼ਹਿਰ ਨਾਲ 220, ਨਾਭਾ 14, ਸਮਾਣਾ 12, ਰਾਜਪੁਰਾ101, ਬਲਾਕ ਭਾਦਸੋਂ ਤੋਂ 23, ਬਲਾਕ ਕੋਲੀ 28, ਬਲਾਕ ਕਾਲੋਮਾਜਰਾ ਤੋਂ 13, ਬਲਾਕ ਹਰਪਾਲਪੁਰ ਤੋਂ 21, ਦੁਧਨਸਾਧਾ ਤੋਂ 24 ਅਤੇ ਬਲਾਕ ਸ਼ੁਤਰਾਣਾ ਤੋਂ 09 ਕੇਸ ਪਾਏ ਗਏ ਹਨ । ਜਿਸ ਨਾਲ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 58118 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ 435 ਮਰੀਜ਼ ਠੀਕ ਹੋਣ ਕਾਰਨ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 52641 ਹੋ ਗਈ ਹੈ ਅਤੇ ਐਕਟਿਵ ਕੇਸਾਂ ਦੀ ਗਿਣਤੀ 4090 ਹੈ ਅਤੇ ਅੱਜ ਜਿਲੇ੍ਹ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਮੌਤਾਂ ਦੀ ਕੁੱਲ ਗਿਣਤੀ 1387 ਹੋ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1004 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 11,30,623 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 58118 ਕੋਵਿਡ ਪੋਜਟਿਵ, 10,71,977 ਨੈਗੇਟਿਵ ਅਤੇ ਲਗਭਗ 528 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਕੱਲ ਮਿਤੀ 17 ਜਨਵਰੀ ਦਿਨ ਸੋਮਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ, ਪੁਲਿਸ ਲਾਈਨਜ ,ਸਰਕਾਰੀ ਨਰਸਿੰਗ ਸਕੂਲ ਨੇੜੇ ਮਾਤਾ ਕੁਸ਼ਲਿਆ ਹਸਪਤਾਲ,ਸਟਾਰ ਮੈਡੀਸਿਟੀ ਸੁਪਰਸਪੈਸ਼ਿਲਟੀ ਹਸਪਤਾਲ ਅਤੇ ਟਰੋਮਾ ਸੈਂਟਰ ਸਰਹੰਦ ਰੋਡ, ਗੋਤਮ ਚਾਲੀਡ ਐਂਡ ਗੇਸਟਰੋ ਕੇਅਰ ਰਘਬੀਰ ਨਗਰ, ਸ਼ਿਵ ਮੰਦਰ ਅਨਾਜ ਮੰਡੀ,ਦਫਤਰ ਸੁਸ਼ੀਲ ਨਾਇਰ ਭੂਥਨਾਥ ਚੋਂਕ, ਗੁਰੂਦੁਆਰਾ ਸਿੰਘ ਸਭਾ ਬਾਜਵਾ ਕਲੋਨੀ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ 2, ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾਂ, ਸ਼ੁਤਰਾਣਾਂ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਸ ਤੋਂ ਇਲਾਵਾ 15 ਤੋਂ 18 ਸਾਲ ਦੇ ਬੱਚਿਆਂ ਦਾ ਕੌਵੈਕਸਨਿ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਮਾਤਾ ਕੁਸ਼ਲਿਆ ਹਸਪਤਾਲ,ਵਾਈ.ਪੀ.ਐਸ ਸਕੂਲ, ਸ਼ਾਹੀ ਨਰਸਿੰਗ ਹੋਮ ਨੇੜੇ ਬੱਸ ਸਟੈਂਡ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਸਿਵਲ ਹਸਪਤਾਲ, ਰਾਜਪੁਰਾ ਦੇ ਸਿਵਲ ਹਸਪਤਾਲ ਤੋਂ ਇਲਾਵਾ ਕਮਿੳਨਿਟੀ ਸਿਹਤ ਕੇਂਦਰ ਬਾਦਸੋਂ, ਦੁਧਨਸਾਧਾ,ਕਾਲੋਮਾਜਰਾ, ਸ਼ੁਤਰਾਣਾਂ, ਪ੍ਰਾਇਮਰੀ ਸਿਹਤ ਕੇਂਦਰ ਹਰਪਾਲਪੁਰ ਅਤੇ ਕੌਲੀ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ।ਇਹਨਾਂ ਉਪਰੋਕਤ ਸਾਰੀਆਂ ਥਾਂਵਾ ਤੇਂ ਸਿਹਤ ਕਾਮੇ, ਫਰੰਟ ਲਾਈਨ ਵਰਕਰ ਅਤੇ 60 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਨੂੰ ਵੈਕਸੀਨ ਦੀ ਬੂਸਟਰ ਡੋਜ ਵੀ ਲਗਾਈ ਜਾਵੇਗੀ।