HomeCovid-19-Updateਪਟਿਆਲਾ ਜ਼ਿਲ੍ਹੇ ਦੇ ਅੱਜ ਦੇ ਕੋਵਿਡ ਕੇਸਾਂ ਦਾ ਅਪਡੇਟ: ਸਿਵਲ ਸਰਜਨ

ਪਟਿਆਲਾ ਜ਼ਿਲ੍ਹੇ ਦੇ ਅੱਜ ਦੇ ਕੋਵਿਡ ਕੇਸਾਂ ਦਾ ਅਪਡੇਟ: ਸਿਵਲ ਸਰਜਨ

ਪਟਿਆਲਾ ਜ਼ਿਲ੍ਹੇ ਦੇ ਅੱਜ ਦੇ ਕੋਵਿਡ ਕੇਸਾਂ ਦਾ ਅਪਡੇਟ: ਸਿਵਲ ਸਰਜਨ

ਪਟਿਆਲਾ, 24 ਅਗਸਤ  (       ) 

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਜਿਲ੍ਹੇ ਵਿਚ  ਕੋਵਿਡ ਟੀਕਾਕਰਨ ਕੈਂਪਾਂ ਵਿੱਚ 23483 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ, ਜਦੋਂ ਕਿ ਅੱਜ 23000 ਟੀਕੇ ਲਗਾਉਣ ਦਾ ਟੀਚਾ ਮਿਥਿਆ ਗਿਆ ਸੀ । ਜਿਸ ਨਾਲ ਜਿਲੇ੍ਹ ਵਿਚ ਕੁੱਲ ਕੋਵਿਡ ਟੀਕਾਕਰਣ ਦੀ ਗਿਣਤੀ 8,12,644 ਹੋ ਗਈ ਹੈ। ਅੱਜ ਸਿਵਲ ਸਰਜਨ ਡਾ. ਪ੍ਰਿੰਸ ਸੌਢੀ ਵੱਲੋਂ ਪ੍ਰਾਇਮਰੀ ਸਿਹਤ ਕੇਂਦਰ ਕਾਲੋਮਾਜਰਾ ਦਾ ਦੌਰਾ ਕੀਤਾ ਅਤੇ ਉਥੇ ਕੋਵਿਡ ਟੀਕਾਕਰਨ ਦਾ ਨਿਰੀਖਣ ਕੀਤਾ।ਇਸ ਮੌਕੇ ਉਹਨਾਂ ਸਟਾਫ ਨਾਲ ਇੱਕ  ਮੀਟਿੰਗ ਕਰਕੇ ਉਹਨਾਂ ਨੂੰ ਕੈਵਿਡ ਸੈਪਂਲਿੰਗ ਵਧਾਉਣ, ਕੋਵਿਡ ਟੀਕਕਰਨ ਵਿੱਚ ਤੇਜੀ ਲਿਆਉਣ ਦੇ ਨਾਲ ਨਾਲ ਸਾਰੇ ਸਿਹਤ ਪ੍ਰੋਗਰਾਮਾ ਦੇ ਟੀਚੇ ਮਿੱਥੇ ਸਮੇਂ ਵਿੱਚ ਪੂਰੇ ਕਰਨ ਬਾਰੇ ਵੀ ਕਿਹਾ।

ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 25 ਅਗਸਤ ਦਿਨ ਬੁੱਧਵਾਰ  ਨੂੰ ਕੋਵੈਕਸੀਨ ਕੋਵਿਡ ਵੈਕਸੀਨ ਨਾਲ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਥਾਪਰ ਕਾਲਜ਼, ਐਮ. ਪੀ. ਡਬਲਿਯੂ ਸਕੂਲ ਸਿਵਲ ਹਸਪਤਾਲ ਨਾਭਾ ਅਤੇ ਸਿਵਲ ਹਸਪਤਾਲ ਰਾਜਪੁਰਾ ਵਿਚ ਕੋਵਿਡ ਟੀਕਾਕਰਨ ਕੀਤਾ ਜਾਵੇਗਾ । ਇਸ ਤੋਂ ਇਲਾਵਾ ਬਲਾਕ ਭਾਦਸੋ, ਕੋਲੀ ਅਤੇ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਵਿਚ ਵੀ ਕੋਵੈਕਸੀਨ ਦੀ ਦੂਸਰੀ ਡੋਜ਼ ਨਾਲ ਕੋਵਿਡ ਟੀਕਾਕਰਨ ਕੀਤਾ ਜਾਵੇਗਾ । ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ / ਟ੍ਰੈਵਲਰਜ਼ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ।

ਪਟਿਆਲਾ ਜ਼ਿਲ੍ਹੇ ਦੇ ਅੱਜ ਦੇ ਕੋਵਿਡ ਕੇਸਾਂ ਦਾ ਅਪਡੇਟ: ਸਿਵਲ ਸਰਜਨ

ਅੱਜ ਜਿਲੇ ਵਿੱਚ ਪ੍ਰਾਪਤ 2245 ਕੋਵਿਡ ਰਿਪੋਰਟਾਂ ਵਿਚੋਂ ਚਾਰ ਕੋਵਿਡ ਪਾਜ਼ਟਿਵ ਕੇਸ ਪਾਏ ਗਏ ਹਨ। ਜਿਨ੍ਹਾਂ ਵਿਚੋਂ  ਬਲਾਕ ਕੌਲੀ ਨਾਲ 01, ਬਲਾਕ ਦੁੱਧਣ ਸਾਧਾਂ ਨਾਲ 02 ਅਤੇ ਬਲਾਕ ਸ਼ੁਤਰਾਣਾ ਨਾਲ 01 ਕੇਸ ਸਬੰਧਤ ਹੈ।ਜਿਸ ਨਾਲ ਪੋਜ਼ਟਿਵ ਕੇਸਾਂ ਦੀ ਗਿਣਤੀ 48794 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲ੍ਹੇ ਦੇ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47415 ਹੋ ਗਈ ਹੈ,ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 35 ਹੈ ਅਤੇ ਅੱਜ ਜਿਲੇ੍ਹ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਹੀ ਹੋਈ।

ਨੋਡਲ ਅਫਸਰ ਡਾਕਟਰ ਸੁਮੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਵਿਦਿਆਰਥੀਆਂ ਅਤੇ ਸਟਾਫ ਦੀ ਰੈਂਡਮ ਸੈਂਪਲਿੰਗ ਤਹਿਤ ਬੀਤੇ ਦਿਨੀ ਸਕੂਲਾਂ ਵਿੱਚੋਂ ਲਏ ਗਏ ਸੈਂਪਲਾਂ ਦੌਰਾਨ ਪਿੰਡ ਹੁਸੈਨਪੁਰ ਜ਼ੌਲਾ ਅਤੇ ਮਵੀ ਸੱਪਾਂ ਦੇ ਸਕੂਲਾਂ ਵਿੱਚ ਇਕ-ਇਕ ਵਿਦਿਆਰਥੀ ਕੋਵਿਡ ਪਾਜੇਟਿਵ ਪਾਇਆ ਗਿਆ ਹੈ।ਜਿਹਨਾਂ ਨੂੰ ਕੁਆਰਨਟੀਨ ਕੀਤਾ ਕਰਕੇ ਕੰਟੈਨਕ ਟਰੇਸਿੰਗ ਜਾਰੀ ਹੈ। ਉਹਨਾਂ ਕਿਹਾ ਕਿ ਹੁਣ ਤੱਕ ਸਕੂਲਾਂ ਵਿੱਚੋਂ 6000 ਦੇ ਕਰੀਬ ਕੋਵਿਡ ਸੈਂਪਲ ਲਏ ਜਾ ਚੁੱਕੇ ਹਨ ਤੇਂ ਜਿਹਨਾਂ ਵਿਚੋਂ ਹੁਣ ਤੱਕ 6 ਵਿਦਿਆਰਥੀ ਕੋਵਿਡ ਪੋਜਟਿਵ ਪਾਏ ਗਏ ਹਨ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2644 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,79,069 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,794 ਕੋਵਿਡ ਪੋਜਟਿਵ, 8,28,211 ਨੈਗੇਟਿਵ ਅਤੇ ਲਗਭਗ 2064 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

LATEST ARTICLES

Most Popular

Google Play Store