ਪਟਿਆਲਾ ਜਿਲੇ ਵਿਚ ਤਿੰਨ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ- ਡਾ. ਮਲਹੋਤਰਾ

234

ਪਟਿਆਲਾ ਜਿਲੇ ਵਿਚ ਤਿੰਨ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ- ਡਾ. ਮਲਹੋਤਰਾ

ਪਟਿਆਲਾ 29 ਮਈ  (        )

ਜਿਲੇ ਵਿਚ ਤਿੰਨ ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿਨੀ ਕੋਵਿਡ ਜਾਂਚ ਸਬੰਧੀ ਲੈਬ ਵਿਚ ਭੇਜੇ ਗਏ ਸੈਂਪਲਾ ਵਿਚੋ 296 ਸੈਂਪਲਾ ਦੀ ਰਿਪਰੋਟ ਕੋਵਿਡ ਨੈਗੇਟਿਵ ਆਈ ਹੈ ਅਤੇ ਤਿੰਨ ਕਵਿਡ ਪੋਜਟਿਵ। ਉਹਨਾਂ ਦੱਸਿਆਂ ਕਿ ਪਟਿਆਲਾ ਸਨੋਰ ਰੋਡ ਤੇਂ ਰਹਿਣ ਵਾਲੇ 57 ਸਾਲਾ ਇੱਕ ਵਿਅਕਤੀ ਜੋ ਕਿ ਬਾਹਰਲੇ ਰਾਜ ਤੋਂ ਆਉਣ ਤੇਂ ਮੁਹਾਲੀ ਏਅਰਪੋਰਟ ਤੇਂ ਉਸ ਦਾ ਕੋਵਿਡ ਜਾਂਚ ਸਬੰਧੀ ਸੈਂਪਲ ਲਿਆ ਗਿਆ ਸੀ।ਜੋ ਕਿ ਕੋਵਿਡ ਪੋਜਟਿਵ ਪਾਇਆ ਗਿਆ, ਦੀ ਸੂਚਨਾ ਬੀਤੀ ਦੇਰ ਰਾਤ ਸਿਵਲ ਸਰਜਨ ਸਰਜਨ ਮੁਹਾਲੀ ਤੋਂ ਸਿਵਲ ਸਰਜਨ ਪਟਿਆਲਾ ਨੂੰ ਦਿੱਤੀ ਗਈ ਸੀ।ਸੁਚਨਾ ਪ੍ਰਾਪਤ ਹੋਣ ਤੇਂ  ਤੁਰੰਤ ਰੈਪਿਡ ਰੈਸਪੋਂਸ ਟੀਮਾਂ ਨੂੰ ਹਰਕਤ ਵਿਚ ਲਿਆਂਦੇ ਹੋਏ ਪੋਜਟਿਵ ਕੇਸ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕਰਵਾ ਦਿੱਤਾ ਗਿਆ ਹੈ।

ਪੋਜਟਿਵ ਵਿਅਕਤੀ ਦੇ ਘਰਾਂ ਅਤੇ ਆਲੇ ਦੁਆਲੇ ਦੇ ਘਰਾਂ ਵਿਚ ਸੋਡੀਅਮ ਹਾਈਪੋਕਲੋਰਾਈਡ ਦਾ ਸਪਰੇਅ ਕਰਵਾ ਦਿੱਤਾ ਗਿਆ ਹੈ।ਇਸ ਤੋਂ ਇਲਾਵਾ ਬਲਾਕ ਹਰਪਾਲਪੁਰ ਦੇ ਪਿੰਡ ਲੰਜਾ ਦਾ ਰਹਿਣ ਵਾਲਾ 42 ਸਾਲਾ ਵਿਅਕਤੀ ਜੋ ਕਿ ਬਾਹਰੀ ਰਾਜ ਤੋਂ ਆਇਆ ਸੀ  ਅਤੇ ਪਿੰਡ ਹਰੀ ਮਾਜਰਾ ਦਾ 18 ਸਾਲਾ ਨੋਜਵਾਨ ਵੀ ਕੋਵਿਡ ਪੋਜਟਿਵ ਪਾਏ ਗਏ ਹਨ।ਜਿਹਨਾਂ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੈਸ਼ਨ ਵਾਰਡ ਵਿਚ ਸ਼ਿਫਟ ਕਰਾਇਆਂ ਜਾ ਰਿਹਾ ਹੈ।ਉਹਨਾਂ ਦੱਸਿਆਂ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਪੋਜਟਿਵ ਆਏ ਵਿਅਕਤੀਆ ਦੇ ਨੇੜੇ ਦੇ ਸੰਪਰਕ ਵਿਚ ਆਏ ਵਿਅਕਤੀਆਂ ਦੀ ਕੋਵਿਡ ਜਾਂਚ ਸਬੰਧੀ ਸੈਂਪਲ ਲੈਣ ਲਈ ਭਾਲ  ਜਾਰੀ ਹੈ।ਉਹਨਾਂ ਦੱਸਿਆਂ ਕਿ ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ 297 ਸੈਂਪਲ ਕੋਵਿਡ ਜਾਂਚ ਸਬੰਧੀ ਲਏ ਗਏ ਹਨ ਜਿਹਨਾਂ ਦੀ ਰਿਪੋਰਟ ਕੱਲ ਨੂੰ ਆਵੇਗੀ। ਉਹਨਾਂ ਕਿਹਾ ਕਿ ਗਾਈਡਲਾਈਨਜ ਅਨੁਸਾਰ ਜਿਆਦਾਤਰ ਸੈਂਪਲ ਬਾਹਰੀ ਰਾਜਾਂ/ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ/ਲੇਬਰ, ਫਲੂ ਲੱਛਣਾ ਵਾਲੇ ਸ਼ਕੀ ਮਰੀਜਾਂ ,ਪੁਲਿਸ ਮੁਲਾਜਮਾਂ, ਗਰਭਵਤੀ ਔਰਤਾਂ, ਸਿਹਤ ਵਿਭਾਗ ਦੇ ਫਰੰਟ ਲਾਈਨ ਵਰਕਰਾਂ ਦੇ ਲਏੇ ਜਾ ਰਹੇ ਹਨ ।

ਉਹਨ੍ਹਾ ਦੱਸਿਆ ਕਿ ਜਿਸ ਤਰ੍ਹਾਂ ਕਰੋਨਾ ਤੋਂ ਬਚਾਅ ਲਈ ਸਮਾਜਿਕ ਦੂਰੀ, ਵਾਰ ਵਾਰ ਹੱਥਾਂ ਨੂੰ ਸਾਬਣ ਅਤੇ ਸਾਫ ਪਾਣੀ ਨਾਲ ਧੋਣਾ, ਜਨਤਕ ਥਾਵਾਂ ਤੇ ਮੂੰਹ ਤੇ ਮਾਸਕ ਪਾ ਕੇ ਰੱਖਣਾ, ਘਰਾਂ ਵਿੱਚ ਹੀ ਰਹਿਣਾ ਆਦਿ ਵਰਗੀਆਂ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ, ਉਸ ਤਰ੍ਹਾਂ ਹੀ ਡੇਂਗੂ ਮਲੇਰੀਆਂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ।ਘਰਾਂ ਵਿਚ ਪਏ ਟੱੂਟੇ ਫੁੱਟੇ ਬਰਤਨਾ,  ਗਮਲਿਆਂ, ਪੰਛੀਆਂ ਨੁੰ ਪਾਣੀ ਪੀਣ ਲਈ ਰੱਖੇ ਬਰਤਨਾਂ ਵਿਚ ਮੀਹ ਦਾ ਪਾਣੀ ਇੱਕਠਾ ਨਾ ਹੋਣ ਦਿਤਾ ਜਾਵੇ ਤਾਂ ਜ਼ੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।

ਪਟਿਆਲਾ ਜਿਲੇ ਵਿਚ ਤਿੰਨ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ- ਡਾ. ਮਲਹੋਤਰਾ
Covid 19

ਉਹਨਾਂ ਕਿਹਾ ਕਿ ਹਰੇਕ ਸ਼ੁਕਰਵਾਰ ਨੂੰ ਖੁਸ਼ਕ ਦਿਨ ਮਨਾ ਕੇ ਕੂਲਰਾਂ ਵਿਚ ਖੜੇ ਪਾਣੀ ਅਤੇ ਫਰਿਜਾਂ ਦੀਆਂ ਟਰੇਆਂ ਵਿਚ ਖੜੇ ਪਾਣੀ ਨੂੰ ਕੱਢ ਕੇ  ਸੁੱਕਾ ਕੇ ਸਾਫ ਕੀਤਾ ਜਾਵੇ।ਸਿਹਤ ਵਿਭਾਗ ਵੱਲੋਂ ਡੇਂਗੂ, ਮਲੇਰੀਆਂ ਅਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਹਰ ਸ਼ੁੱਕਰਵਾਰ ਨੂੰ ਖੁਸ਼ਕ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਕਾਰਵਾਈ ਕਰਦੇ ਹੋਏ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 17402 ਘਰਾਂ ਵਿੱਚ ਜਾ ਕੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਕਰੋਨਾ ਦੇ ਨਾਲ ਨਾਲ ਡੇਂਗੂ ਤੋਂ ਬਚਾਓ ਸਬੰਧੀ ਜਾਗਰੂਕ ਵੀ ਕੀਤਾ। ਚੈਕਿੰਗ ਦੌਰਾਨ 35 ਘਰਾਂ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ ਸਬੰਧਤ ਘਰ/ ਜਗਾਂ ਦੇ ਮਾਲਕ ਨੂੰ ਦੁਬਾਰਾ ਲਾਰਵਾ ਮਿਲਣ ਤੇਂ ਚਲਾਨ ਕੱਟਣ ਸਬੰਧੀ ਨੋਟਿਸ ਵੀ ਜਾਰੀ ਕੀਤਾ ਗਿਆ।

ਜਿਲ੍ਹੇ ਵਿੱਚ ਕੋਵਿਡ ਕੇਸਾਂ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਹੁਣ ਤੱਕ ਕੋਵਿਡ ਜਾਂਚ ਸਬੰਧੀ 4884 ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ 122  ਕੋਵਿਡ ਪੋਜਟਿਵ ਜੋ ਕਿ ਜਿਲਾ ਪਟਿਆਲਾ ਨਾਲ ਸਬੰਧਤ ਹਨ, 4465 ਨੈਗਟਿਵ ਅਤੇ 297 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ਉਹਨਾਂ ਕਿਹਾ ਕਿ ਇਸ ਸਮੇਂ ਐਕਟਿਵ ਕੇਸ 16 ਹਨ। ਪੌਜਟਿਵ ਕੇਸਾਂ ਵਿੱਚੋਂ ਦੋ ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ ਅਤੇ 104 ਕੇਸ ਠੀਕ ਹੋ ਕੇ ਘਰ ਜਾ ਚੁੱਕੇ ਹਨ ।