ਪਟਿਆਲਾ ਜਿਲੇ ਵਿੱਚ ਅੱਜ ਇਕੋ ਅੰਕ ਦੇ ਕੋਵਿਡ ਪੋਜਟਿਵ ਮਰੀਜ ਮਾਮਲਿਆਂ ਨਾਲ ਰਾਹਤ ਮਿਲੀ; ਅੱਜ ਨਹੀ ਹੋਈ ਕੋਈ ਮੌਤ
ਪਟਿਆਲਾ, 26 ਅਕਤੂਬਰ ( )
ਜਿਲੇ ਵਿਚ 5 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 572 ਦੇ ਕਰੀਬ ਰਿਪੋਰਟਾਂ ਵਿਚੋਂ 5 ਕੋਵਿਡ ਪੋਜਟਿਵ ਪਾਏ ਗਏ ਹਨ । ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,651 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 18 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 11,995 ਹੋ ਗਈ ਹੈ ਅੱਜ ਜਿਲੇ ਵਿਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਮੌਤਾਂ ਦੀ ਗਿਣਤੀ 374 ਹੀ ਹੈੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 282 ਹੈ ਉਹਨਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 5 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 3,ਸਮਾਣਾ ਤੋਂ 01 ਅਤੇ ਬਲਾਕ ਸੁਤਰਾਣਾ ਤੋਂ 01 ਪੋਜਟਿਵ ਕੇਸ ਰਿਪੋਰਟ ਹੋਏ ਹਨ।ਜੋ ਕਿ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੁਰਬਖਸ਼ ਕਲੋਨੀ , ਖਾਰਕਾਸ ਕਲੋਨੀ,ਨਿਊ ਬਡੂੰਗਰ ਬਸਤੀ, ਸਮਾਣਾ ਦੇ ਦੁਰਗਾ ਕਲੋਨੀ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ ਦੀ ਮੋਤ ਨਾ ਹੋਣ ਕਾਰਣ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 374 ਹੀ ਹੈ।
ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1299 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,90,379, ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,651 ਕੋਵਿਡ ਪੋਜਟਿਵ,1,76 ,401 ਨੇਗੇਟਿਵ ਅਤੇ ਲੱਗਭਗ 927 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।