ਪਟਿਆਲਾ ਜਿਲੇ ਵਿੱਚ ਅੱਜ ਕੋਵਿਡ ਕੇਸਾਂ ਨੇ ਲੰਬੀ ਛਾਲ ਮਾਰੀ; ਕੇਸਾਂ ਵਿੱਚ ਵਾਧਾ

216

ਪਟਿਆਲਾ ਜਿਲੇ ਵਿੱਚ ਅੱਜ ਕੋਵਿਡ ਕੇਸਾਂ ਨੇ ਲੰਬੀ ਛਾਲ ਮਾਰੀ; ਕੇਸਾਂ ਵਿੱਚ ਵਾਧਾ

ਪਟਿਆਲਾ ,9 ਮਾਰਚ (          )

ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਲੇ ਵਿੱਚ 1161 ਵਿਅਕਤੀਆਂ ਨੇ ਕਰਵਾਇਆ ਕੋਵਿਡ ਵੈਕਸੀਨ ਦਾ ਟੀਕਾਕਰਨ । ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜਿਲੇ ਦੇ 12 ਸਰਕਾਰੀ ਸਿਹਤ ਸੰਸ਼ਥਾਵਾਂ ਅਤੇ 12 ਪ੍ਰਾਈਵੇਟ ਹਸਪਤਾਲਾ ਵਿੱਚ 1161 ਟੀਕੇ ਲਗਾਏ ਗਏ । ਜਿਹਨਾਂ ਵਿੱਚੋੋ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 706 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ।

ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਅੱਜ ਜਿਲੇ ਵਿੱਚ 120 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2176 ਦੇ  ਕਰੀਬ ਰਿਪੋਰਟਾਂ ਵਿਚੋਂ 120 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 17,895 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 47 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 16,575 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 791 ਹੈ।

ਕੱਲ੍ਹ ਪਟਿਆਲੇ ਵਿਚ 76 ਕੋਵਿਡ ਮਾਮਲੇ ਸਾਹਮਣੇ ਆਏ ਸਨ I

ਪਟਿਆਲਾ ਜਿਲੇ ਵਿੱਚ ਅੱਜ ਕੋਵਿਡ ਕੇਸਾਂ ਨੇ ਲੰਬੀ ਛਾਲ ਮਾਰੀ; ਕੇਸਾਂ ਵਿੱਚ ਵਾਧਾ
Civil Surgeon

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 120 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 65, ਸਮਾਣਾ ਤੋਂ 02,  ਰਾਜਪੁਰਾ ਤੋਂ 22, ਬਲਾਕ ਭਾਦਸੋਂ ਤੋਂ 04, ਬਲਾਕ ਕੌਲੀ ਤੋਂ 04, ਬਲਾਕ ਕਾਲੋਮਾਜਰਾ ਤੋਂ 05, ਬਲਾਕ ਹਰਪਾਲਪੁਰ ਤੋਂ 06, ਬਲਾਕ ਸ਼ੁਤਰਾਣਾਂ ਤੋਂ 08 ਅਤੇ ਬਲਾਕ ਦੁਧਣ ਸਾਂਧਾਂ ਤੋਂ 04 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 28 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 92 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਪਟਿਆਲਾ ਸ਼ਹਿਰ ਦੇ ਰਣਜੀਤ ਨਗਰ ਦੇ ਏ ਬਲਾਕ ,ਗਲੀ ਨੰ: 5 ਵਿਚ 7 ਕੇਸ ਪੋਜਟਿਵ ਆਉਣ ਕਾਰਨ ਅਤੇ ਰਾਜਾ ਇੰਨਕਲੇਵ ਨੇੜੇ 21 ਫਾਟਕ ਦੇ 7  ਕੇਸ ਪੋਜਟਿਵ ਆਉਣ ਕਾਰਨ ਦੇ ਏਰੀਏ ਨੂੰ ਮਾਈਕਰੋ ਕੰਨਟੇਂਨਮੈਂਟ ਜ਼ੋਨ ਘੋਸ਼ਿਤ ਕੀਤਾ ਗਿਆ ਹੈ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2848 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,76,418 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 17,895 ਕੋਵਿਡ ਪੋਜਟਿਵ, 3,54,835 ਨੈਗੇਟਿਵ ਅਤੇ ਲਗਭਗ 3288 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।