ਪਟਿਆਲਾ ਜਿਲੇ ਵਿੱਚ ਕੋਵਿਡ ਕੇਸਾਂ ਦਾ ਵਧਦਾ ਰੁਝਾਨ ਜਾਰੀ; ਮੌਤਾਂ ਦੀ ਗਿਣਤੀ ਵਿੱਚ ਵਾਧਾ

166

ਪਟਿਆਲਾ ਜਿਲੇ ਵਿੱਚ ਕੋਵਿਡ ਕੇਸਾਂ ਦਾ ਵਧਦਾ ਰੁਝਾਨ ਜਾਰੀ; ਮੌਤਾਂ ਦੀ ਗਿਣਤੀ ਵਿੱਚ ਵਾਧਾ

ਪਟਿਆਲਾ, 29 ਮਾਰਚ (           ) 

ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜਿਲੇ ਦੇ ਸਰਕਾਰੀ ਸਿਹਤ ਸੰਸ਼ਥਾਵਾਂ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 460 ਟੀਕੇ ਲਗਾਏ ਗਏ। ਜਿਹਨਾਂ ਵਿੱਚੋ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 152 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੁੱਲ 45914 ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ । ਉਹਨਾਂ ਕਿਹਾ ਕਿ ਅੱਜ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਵੀ ਸਰਕਾਰੀ ਸਿਹਤ ਸੰਸਥਾਂਵਾ ਵਿੱਚ ਕੋਵਿਡ ਟੀਕਾਕਰਨ ਕੀਤਾ ਗਿਆ ਅਤੇ ਕੋਵਿਡ ਸੈਂਪਲਿੰਗ ਵੀ ਕੀਤੀ ਗਈ ਤਾਂ ਜੋ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਜਾ ਸਕੇ ਅਤੇ ਵੱਧ ਤੋਂ ਵੱਧ ਲੋਕਾਂ ਦੇ ਕੋਵਿਡ ਸੈਂਪਲ ਲੈ ਕੇ ਪੋਜਟਿਵ ਕੇਸਾਂ ਨੁੰ ਅੱਲਗ ਕਰਕੇ ਬਿਮਾਰੀ ਨੁੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ ।

ਅੱਜ ਜਿਲੇ ਵਿੱਚ 275 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 1594 ਦੇ ਕਰੀਬ ਰਿਪੋਰਟਾਂ ਵਿਚੋਂ 275 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 22028 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 226 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 18849 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2606 ਹੈ। ਤਿੰਨ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 578 ਹੋ ਗਈ ਹੈ,ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।

ਪਟਿਆਲਾ ਜਿਲੇ ਵਿੱਚ ਕੋਵਿਡ ਕੇਸਾਂ ਦਾ ਵਧਦਾ ਰੁਝਾਨ ਜਾਰੀ; ਮੌਤਾਂ ਦੀ ਗਿਣਤੀ ਵਿੱਚ ਵਾਧਾ
Civil Surgeon

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 275 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 117,  ਨਾਭਾ ਤੋਂ 49, ਸਮਾਣਾ ਤੋਂ 06, ਰਾਜਪੁਰਾ ਤੋਂ 40, ਬਲਾਕ ਭਾਦਸੋ ਤੋਂ 14, ਬਲਾਕ ਕੌਲੀ ਤੋਂ 04, ਬਲਾਕ ਕਾਲੋਮਾਜਰਾ ਤੋਂ 15, ਬਲਾਕ ਸ਼ੁਤਰਾਣਾਂ ਤੋਂ 06, ਬਲਾਕ ਹਰਪਾਲਪੁਰ ਤੋਂ 22 ਅਤੇ ਬਲਾਕ ਦੁਧਣ ਸਾਧਾਂ ਤੋਂ 02 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 85 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 190 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1133 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 4,23,789 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 22028 ਕੋਵਿਡ ਪੋਜਟਿਵ, 4,00,332 ਨੈਗੇਟਿਵ ਅਤੇ ਲਗਭਗ 1029 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।