ਪਟਿਆਲਾ ਜਿਲੇ ਵਿੱਚ ਕੋਵਿਡ ਕੇਸਾਂ ਦਾ ਕੋਈ ਰੋਕ ਨਹੀਂ ; ਦੁਬਾਰਾ ਕੇਸਾਂ ਵਿੱਚ ਵਾਧਾ ਦੀ ਰਿਪੋਰਟ

148

ਪਟਿਆਲਾ ਜਿਲੇ ਵਿੱਚ ਕੋਵਿਡ ਕੇਸਾਂ ਦਾ ਕੋਈ ਰੋਕ ਨਹੀਂ ; ਦੁਬਾਰਾ ਕੇਸਾਂ ਵਿੱਚ ਵਾਧਾ ਦੀ ਰਿਪੋਰਟ

ਪਟਿਆਲਾ, 18  ਫਰਵਰੀ (           )

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕੋਵਿਡ ਟੀਕਾਕਰਨ ਮੁਹਿੰਮ ਦੋਰਾਣ ਅੱਜ 366 ਸਿਹਤ ਸਟਾਫ ਅਤੇ ਫਰੰਟਲਾਈਨ ਵਰਕਰਾਂ ਵੱਲੋ ਕੋਵੀਸ਼ੀਲਡ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ ਗਿਆ। ਜਾਣਕਾਰੀ ਦਿੰਦੇੇੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜਿਲਾ ਟੀਕਕਾਕਰਣ ਅਫਸਰ ਡਾ. ਵੀਨੁੰ ਗੋਇਲ ਨੇ ਦੱਸਿਆ ਕਿ ਅੱਜ ਜਿਲੇ ਦੇ 7 ਸਰਕਾਰੀ ਹਸਪਤਾਲਾਂ ਵਿੱਚ 74 ਸਿਹਤ ਸਟਾਫ ਅਤੇ 159 ਫਰੰਟ ਲਾਈਨ ਵਰਕਰਾਂ ਨੂੰ ਕੋਵੀਸ਼ੀਲਡ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ । ਕੋਵੀਸ਼ੀਲਡ ਕੋਵਿਡ ਵੈਕਸੀਨ ਦੀ ਦੂਸਰੀ ਡੋਜ਼ ਦਾ ਟੀਕਾ 133 ਸਿਹਤ ਸਟਾਫ ਵਲੋਂ ਲਗਵਾਇਆ ਗਿਆ ਹੈ ।ਜਿਸ ਨਾਲ ਜਿਲੇ ਵਿੱਚ ਹੁਣ ਤੱਕ ਕੋਵਿਡ ਵੈਕਸੀਨ ਦੇ ਟੀਕੇ ਲਗਵਾਉਣ ਵਾਲਿਆ ਦੀ ਗਿਣਤੀ 7473 ਹੋ ਗਈ ਹੈ।

ਜਿਲੇ ਵਿੱਚ 33 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1255 ਦੇ ਕਰੀਬ ਰਿਪੋਰਟਾਂ ਵਿਚੋਂ 33 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 16,689 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 9 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 16009 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 169 ਹੈ।

ਪਟਿਆਲਾ ਜਿਲੇ ਵਿੱਚ ਕੋਵਿਡ ਕੇਸਾਂ ਦਾ ਕੋਈ ਰੋਕ ਨਹੀਂ ; ਦੁਬਾਰਾ ਕੇਸਾਂ ਵਿੱਚ ਵਾਧਾ ਦੀ ਰਿਪੋਰਟ-Photo courtesy-Internet

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 33 ਕੇਸਾਂ ਵਿਚੋਂ ਪਟਿਆਲਾ ਤੋਂ 23, ਰਾਜਪੁਰਾ ਤੋਂ 01, ਨਾਭਾ ਤੋਂ 02, ਬਲਾਕ ਕਾਲੋਮਾਜਰਾ ਤੋਂ 02, ਬਲਾਕ ਦੁੱਧਣ ਸਾਧਾਂ ਤੋਂ 04  ਅਤੇ ਬਲਾਕ ਕੌਲੀ ਤੋਂ 01 ਕੇਸ ਰਿਪੋਰਟ ਹੋਏ ਹਨ। ਇਹ ਪੋਜਟਿਵ ਕੇਸ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਮਰੀਜ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਰਬਨ ਸਟੇਟ 2,3,ਅਚਾਰ ਬਜ਼ਾਰ,ਰਣਜੀਤ ਨਗਰ, ਲਹਿਲ ਕਲੋਨੀ,ਗੁਰੂ ਨਾਨਕ ਨਗਰ,ਹਰਿੰਦਰ ਨਗਰ,ਪੁਰਾਣਾ ਬਿਸ਼ਨ ਨਗਰ,ਅਨਾਰਦਾਣਾ ਚੌਕ,ਮਿਲਟਰੀ ਕੈਟ, ਨਾਭੇ ਦਾ ਸੰਗਤਪੁਰਾ ਮੁਹੱਲਾ,ਦਸ਼ਮੇਸ ਨਗਰ,ਰਾਜਪੁਰਾ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1280 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲੇ੍ਹ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,44,801 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 16,689 ਕੋਵਿਡ ਪੋਜਟਿਵ, 3,26,054 ਨੈਗੇਟਿਵ ਅਤੇ ਲੱਗਭਗ 1658 ਦੀ ਰਿਪੋਰਟ ਆਉਣੀ ਅਜੇ ਬਾਕੀ ਹਨ।