ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਪੰਜ ਮਰੀਜਾਂ ਦੀ ਮੋਤ ; 34 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ: ਡਾ. ਮਲਹੋਤਰਾ

207

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਪੰਜ ਮਰੀਜਾਂ ਦੀ ਮੋਤ ; 34 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ: ਡਾ. ਮਲਹੋਤਰਾ

ਪਟਿਆਲਾ 4 ਅਗਸਤ  (       )

ਜਿਲੇ ਵਿਚ 34 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿਚ ਪ੍ਰਾਪਤ 360 ਦੇ ਕਰੀਬ ਰਿਪੋਰਟਾ ਵਿਚੋ 34 ਕੋਵਿਡ ਪੋਜਟਿਵ ਪਾਏ ਗਏ ਹਨ।ਜਿਹਨਾਂ ਵਿਚੋ ਇੱਕ ਪੋਜਟਿਵ ਕੇਸ ਦੀ ਸੁਚਨਾ ਸਿਵਲ ਸਰਜ ਸੰਗਰੂਰ ਅਤੇ ਇੱਕ ਦੀ ਸੂਚਨਾ ਫੋਰਟਿਸ ਹਸਪਤਾਲ ਮੁਹਾਲੀ  ਤੋਂ ਪ੍ਰਾਪਤ ਹੋਈ ਹੈ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 2001 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 90 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਹੁਣ 1284 ਹੋ ਗਈ ਹੈ।ਪੌਜਟਿਵ ਕੇਸਾਂ ਵਿੱਚੋਂ 38 ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ,1284 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 679 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 34 ਕੇਸਾਂ ਵਿਚੋ 15 ਪਟਿਆਲਾ ਸ਼ਹਿਰ, 10 ਨਾਭਾ, 03 ਰਾਜਪੁਰਾ 01 ਸਮਾਣਾ ਅਤੇ 05 ਵੱਖ ਵੱਖ ਪਿੰਡਾਂ ਤੋਂ ਹਨ।ਇਹਨਾਂ ਵਿਚੋਂ 07 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ ਕੰਟੈਨਮੈਂਟ ਜੋਨ ਵਿਚੋਂ ਲਏ ਸੈਂਪਲਾ ਵਿਚੋਂ ਕੋਵਿਡ ਪੋਜਟਿਵ ਪਾਏ ਗਏ ਹਨ, 27 ਨਵੇਂ ਕੇਸ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਨਾਲ ਸਬੰਧਤ ਹਨ।ਪਟਿਆਲਾ ਦੇ ਚਾਹਲ ਰੋਡ, ਬੈਂਕ ਕਲੋਨੀ, ਪਟਿਆਲਾ, ਮੁੱਹਲਾ ਡੋਗਰਾ, ਜੁਝਾਰ ਨਗਰ, ਗੁਰੂ ਨਾਨਕ ਨਗਰ, ਖੋੜਾਂ ਜੱਟਾ, ਤੇਜ ਕਲੋਨੀ, ਬਾਜੀਗਰ ਬਸਤੀ, ਨਾਨਕ ਨਗਰ, ਪਟਿਆਲਾ, ਮਾਨਸਾਹੀਆ ਕਲੋਨੀ, ਗਾਂਧੀ ਨਗਰ, ਮੁੱਹਲਾ ਸੁਈਗਰਾਂ, ਮਜੀਠੀਆਂ ਐਨਕਲੇਵ ਤੋਂ ਇੱਕ ਇੱਕ, ਨਾਭਾ ਦੇ ਪ੍ਰੇਮ ਨਗਰ ਤੋਂ ਦੋ, ਸ਼ਿਵਾ ਐਨਕਲੇਵ, ਵਿਕਰਮ ਸਿੰਘ ਸਟਰੀਟ, ਨਿਉ ਪੰਜਾਬੀ ਬਾਗ, ਹੀਰਾ ਮਹੱਲ, ਕਰਤਾਰ ਕਲੋਨੀ, ਅਲੋਹਰਾ ਗੇਟ, ਬੈਂਕ ਸਟਰੀਟ, ਕਮਲਾ ਕਲੋਨੀ ਤੋਂ ਇੱਕ-ਇੱਕ, ਰਾਜਪੁਰਾ ਦੇ ਗਾਂਧੀ ਕਲੋਨੀ, ਸ਼ਿਵ ਕਲੋਨੀ, ਸਰਾਭਾ ਨਗਰ ਤੋਂ ਇੱਕ-ਇੱਕ, ਸਮਾਣਾ ਤੋਂ ਇੱਕ ਅਤੇ 05 ਵੱਖ ਵੱਖ ਪਿੰਡਾਂ ਤੋਂ ਰਿਪੋਰਟ ਹੋਏ ਹਨ।ਜਿਹਨਾਂ ਵਿਚ ਇੱਕ ਗਰਭਵੱਤੀ ਅੋਰਤ, ਦੋ ਹੈਲਥ ਕੇਅਰ ਵਰਕਰ ਅਤੇ ਦੋ ਦਫਤਰ ਸਿਵਲ ਸਰਜਨ ਦੀ ਆਈ.ਡੀ.ਐਸ.ਪੀ. ਬਾਂਾਚ ਦੇ ਕਰਮਚਾਰੀ ਵੀ ਸ਼ਾਮਲ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।ਸਿਵਲ ਸਰਜਨ ਡਾ. ਮਲਹੋਤਰਾ ਨੇ ਕਿਹਾ ਕਿ ਪੋਜਟਿਵ ਆਏ ਕੇਸਾਂ ਦੇ ਨੇੜਲੇ ਸੰਪਰਕ ਵਿਚ ਆਉਣ ਵਾਲਿਆਂ ਦੀ ਸਿਹਤ ਵਿਭਾਗ ਵੱਲੋ ਬੜੀ ਬਰੀਕੀ ਨਾਲ ਟਰੇਸਿੰਗ ਕੀਤੀ ਜਾ ਰਹੀ ਹੈ।ਉਹਨਾ ਦਸਿਆਂ ਕਿ ਅਰਬਨ ਅਸਟੇਟ ਸਥਿਤ ਐਸ.ਬੀ.ਆਈ. ਦੀ ਲੋਨ ਬ੍ਰਾਂਚ ਜਿਥੇ ਕਿ ਪਹਿਲਾ ਹੀ ਪੋਜਟਿਵ ਕੇਸ ਆਉਣ ਤੇਂ ਬ੍ਰਾਂਚ ਨੂੰ ਬੰਦ ਕੀਤਾ ਹੋਇਆ ਸੀ, ਵਿਚ ਹੁਣ ਤੱਕ ਕੀਤੀ ਕੰਟੈਕਟ ਟਰੇਸਿੰਗ ਦੋਰਾਣ ਲਏ ਸੈਂਪਲਾ ਵਿਚੋ 12 ਪੋਜਟਿਵ ਪਾਏ ਗਏ ਹਨ।

ਉਹਨਾਂ ਕਿਹਾ ਕਿ ਲੋਕਾਂ ਵੱਲੋ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਦੀ ਵਰਤੋ ਵਿੱਚ ਢਿੱਲ ਵਰਤੀ ਜਾ ਰਹੀ ਹੈ।ਲੋਕਾਂ ਵੱਲੋਂ ਕੋਵਿਡ ਲੱਛਣ ਜਿਵੇਂ ਬੁਖਾਰ, ਜੁਕਾਮ ਆਦਿ ਹੋਣ ਤੇਂ ਵੀ ਆਪਣੇ ਆਪ ਨੂੰ ਆਈਸੋਲੈਟ ਕਰਕੇ ਡਾਕਟਰਾਂ ਨੂੰ ਦਿਖਾਉਣ ਦੀ ਬਜਾਏ ਘੰੁਮ ਫਿਰ ਰਹੇ ਹਨ।ਜਿਸ ਨਾਲ ਕੋਵਿਡ ਦਾ ਫੈਲਾਅ ਹੋ ਰਿਹਾ ਹੈ। ਇਸ ਲਈ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਫੱਲੂ ਟਾਈਪ ਲੱਛਣ ਜਿਵੇਂ ਖਾਂਸੀ, ਬੁਖਾਰ, ਜੁਕਾਮ, ਸਾਹ ਲੈਣ ਵਿੱਚ ਤਕਲੀਫ ਆਦਿ ਹੋਣ ਤੇਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸ਼ਥਾਂ ਦੇ ਡਾਕਟਰ ਨਾਲ ਸੰਪਰਕ ਕਰਕੇ ਆਪਣੀ ਜਾਂਚ ਕਰਵਾਉਣ ਤਾਂ ਜੋ ਕੋਵਿਡ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਪੰਜ ਮਰੀਜਾਂ ਦੀ ਮੋਤ ; 34 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ: ਡਾ. ਮਲਹੋਤਰਾ
Covid 19

ਡਾ. ਮਲਹੋਤਰਾ ਨੇਂ ਦੱਸਿਆਂ ਕਿ ਜਿਲੇ ਵਿਚ ਪਟਿਆਲਾ ਕੋਵਿਡ ਪੋਜਟਿਵ ਪੰਜ ਮਰੀਜਾਂ ਦੀ ਮੋਤ ਹੋ ਗਈ ਹੈ ਜੋ ਕਿ ਇੱਕ  ਬਹੁੱਤ ਹੀ ਦੁੱਖਦ ਘਟਨਾ ਹੈ। ਉਹਨਾਂ ਕਿਹਾ ਕਿ ਪਹਿਲਾ ਪਟਿਆਲਾ ਦੇ ਕ੍ਰਿਸ਼ਨਾ ਕਲੋਨੀ ਦਾ ਰਹਿਣ ਵਾਲਾ 33 ਸਾਲਾ ਵਿਅਕਤੀ ਸਾਹ ਦੀ ਤਕਲੀਫ ਕਾਰਣ ਰਾਜਿੰਦਰਾ ਹਸਪਤਾਲ ਵਿਚ ਦਾਖਲ਼ ਹੋਇਆ ਸੀ,ਦੁਸਰਾ ਪਿੰਡ ਡਕਾਲਾ ਦੀ ਰਹਿਣ ਵਾਲੀ 27 ਸਾਲਾ ਅੋਰਤ ਜੋ ਕਿ ਪਿਛਲੇ ਦੱਸ ਦਿਨਾਂ ਤੋਂ ਬੁਖਾਰ ਨਾਲ ਪੀੜਤ ਸੀ ਅਤੇ ਟੀ.ਬੀ ਹਸਪਤਾਲ ਵਿਚੋ ਦਵਾਈ ਲ਼ੇਣ ਤੋਂ ਬਾਦ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿਚ ਦਾਖਲ ਹੋਈ ਸੀ,ਤੀਸਰਾ ਪਟਿਆਲਾ ਦੇ ਚਹਿਲ ਰੋਡ ਦਾ ਰਹਿਣ ਵਾਲਾ 65 ਸਾਲ ਬਜੁਰਗ ਜੋ ਕਿ ਹਾਈਪਰਟੈਂਸਨ ਅਤੇ ਦਿੱਲ ਦੀਆਂ ਬਿਮਾਰੀਆਂ ਦਾ ਮਰੀਜ ਸੀ, ਚੋਥਾ ਮੇਹਤਾ ਕਲੋਨੀ ਦਾ ਰਹਿਣ ਵਾਲਾ 46 ਸਾਲਾ ਵਿਅਕਤੀ ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿਚ ਦਾਖਲ ਹੋਇਆ ਸੀ ਅਤੇ ਪੰਜਵਾਂ ਪਿੰਡ ਚੋਂਹਠ ਤਹਿਸੀਲ ਸਮਾਣਾ ਦਾ ਰਹਿਣ ਵਾਲਾ 57 ਸਾਲਾ ਵਿਅਕਤੀ ਜੋ ਕਿ ਸ਼ੂਗਰ ਅਤੇ ਕਿਡਨੀ ਦੀ ਬਿਮਾਰੀ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਹੋਇਆ ਸੀ, ਇਹਨਾਂ ਸਾਰੇ ਹੀ ਮਰੀਜਾਂ ਦੀ ਹਸਪਤਾਲ ਵਿਚ ਇਲਾਜ ਦੋਰਾਣ ਮੋਤ ਹੋ ਗਈ ਹੈ ਜਿਸ ਨਾਲ ਹੁਣ ਜਿਲੇ ਵਿਚ ਕੋਵਿਡ ਪੀੜਤ ਮਰੀਜਾ ਦੀਆ ਮੋਤਾ ਦੀ ਗਿਣਤੀ 38 ਹੋ ਗਈ ਹੈ।

ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 505 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫੱਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਮੁਲਾਜਮ, ਪੋਜਟਿਵ ਕੇਸਾਂ ਦੇ ਨੇੜੇ ਦੇ ਸੰਪਰਕ ਵਿਚ ਆਏ ਵਿਅਕਤੀਆਂ ਆਦਿ ਦੇ ਲਏ ਸੈਂਪਲ ਸ਼ਾਮਲ ਹਨ। ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 46260 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 2001 ਕੋਵਿਡ ਪੋਜਟਿਵ, 42500 ਨੈਗਟਿਵ ਅਤੇ ਲਗਭਗ 1634 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

August, 4, 2020