ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿੱਚ ਕੱਲ ਨਾਲੋਂ ਵਾਧਾ;2 ਦੀ ਹੋਈ ਮੌਤ

178

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿੱਚ ਕੱਲ ਨਾਲੋਂ ਵਾਧਾ;2 ਦੀ ਹੋਈ ਮੌਤ

ਪਟਿਆਲਾ 8 ਅਕਤੂਬਰ  (       )

ਜਿਲੇ ਵਿਚ 47 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1700 ਦੇ ਕਰੀਬ ਰਿਪੋਰਟਾਂ ਵਿਚੋਂ 47 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,024 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 107 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 10,903 ਹੋ ਗਈ ਹੈ।ਪੌਜਟਿਵ ਕੇਸਾਂ ਵਿੱਚੋਂ 02 ਹੋਰ ਮਰੀਜਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 347 ਹੋ ਗਈ ਹੈ, 10,903 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 774 ਹੈ। ਉਹਨਾਂ ਦੱਸਿਆ ਕਿ 90 ਫੀਸਦੀ ਤੋਂ ਜਿਆਦਾ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਮੌਤ ਦਰ ਸਿਰਫ 2.8 ਪ੍ਰਤੀਸ਼ਤ ਹੈ ਅਤੇ ਬਾਕੀ ਮਰੀਜ ਸਿਹਤ ਯਾਬੀ ਵੱਲ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 47 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 19, ਰਾਜਪੁਰਾ ਤੋਂ 03, ਨਾਭਾ ਤੋਂ 01, ਸਮਾਣਾ ਤੋਂ 05, ਬਲਾਕ ਭਾਦਸੋਂ ਤੋਂ 04, ਬਲਾਕ ਕੋਲੀ ਤੋਂ 03, ਬਲਾਕ ਕਾਲੋਮਾਜਰਾ ਤੋਂ 01,ਬਲਾਕ ਹਰਪਾਲਪੁਰ ਤੋਂ 04, ਬਲਾਕ ਦੁਧਨਸਾਧਾ ਤੋਂ 04 ਅਤੇਂ ਬਲਾਕ ਸ਼ੁਤਰਾਣਾ ਤੋਂ 03 ਕੇਸ ਰਿਪੋਰਟ ਹੋਏ ਹਨ।ਇਹਨਾਂ ਵਿਚੋਂ 03 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ 44 ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੋਬਿੰਦ ਨਗਰ, ਗੁਰੁ ਨਾਨਕ ਨਗਰ,ਅਰੋੜਿਆਂ ਸਟਰੀਟ, ਐਸ.ਐਸ.ਟੀ.ਨਗਰ, ਨੇੜੇ ਕਰਮ ਆਸ਼ਰਮ, ਘੁਮੰਣ ਨਗਰ, ਛੱਤਾ ਨੱਨੂ ਮੱਲ, ਤੇਜ ਬਾਗ ਕਲੋਨੀ, ਮਾਡਲ ਟਾਉਨ, ਅਜਾਦ ਨਗਰ, ਡਾਕਟਰ ਹੋਸਟਲ, ਸੈਂਚੁਰੀ ਐਨਕਲੇਵ, ਮਹਾਰਾਜਾ ਨਰਿੰਦਰ ਐਨਕਲੇਵ, ਰਾਜਪੁਰਾ ਦੇ ਨੇੜੇ ਆਰਿਆ ਸਮਾਜ ਮੰਦਰ, ਗਾਂਧੀ ਕਲੋਨੀ, ਕੇ.ਐਮ.ਥਰਮਲ ਪਲਾਂਟ, ਆਦਰਸ਼ ਨਗਰ, ਸਮਾਣਾ ਦੇ ਵੜੈਚ ਪੱਤੀ, ਸਮਾਣਾ ਸ਼ਹਿਰ ਅਤੇ ਨਾਭਾ ਆਦਿ ਥਾਵਾਂ ਤੋਂ ਇਲਾਵਾ ਵੱਖ ਵੱਖ ਗੱਲੀ, ਮੁੱਹਲਿਆਂ ਅਤੇ ਕਲੋਨੀਆਂ ਵਿਚੌਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿੱਚ ਕੱਲ ਨਾਲੋਂ ਵਾਧਾ;2 ਦੀ ਹੋਈ ਮੌਤ

ਡਾ. ਮਲਹੋਤਰਾ ਨੇ ਦੱਸਿਆਂ ਕਿ ਅੱਜ ਜਿਲੇ ਵਿੱਚ ਦੋ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋ ਗਈ।ਜਿਹਨਾਂ ਵਿਚ ਇੱਕ ਪੁਰਾਨਾ ਰਾਜਪੁਰਾ ਅਤੇ ਦੁਸਰਾ ਬਲਾਕ ਦੁਧਨਸਾਧਾ ਨਾਲ ਸਬੰਧਤ ਸਨ।ਪਹਿਲਾ ਪੁਰਾਨਾ ਰਾਜਪੁਰਾ ਦੇ ਜੱਟਾਂ ਵਾਲਾ ਮੁਹੱਲਾ ਦੀ ਰਹਿਣ ਵਾਲੀ 60 ਸਾਲਾ ਅੋਰਤ ਜੋ ਕਿ ਪੁਰਾਨੀ ਸ਼ੁਗਰ ਅਤੇ ਬੀ.ਪੀ. ਦੀ ਮਰੀਜ ਸੀ ਅਤੇ ਪੀ.ਜੀ.ਆਈ ਵਿੱਚ ਦਾਖਲ ਸੀ, ਦੁਸਰਾ ਬਲਾਕ ਦੁਧਨਸਾਧਾ ਦੇ ਪਿੰਡ ਮੰਝਾਲ ਕਲਾਂ ਦੀ ਰਹਿਣ ਵਾਲੀ 63 ਸਾਲਾ ਅੋਰਤ ਜੋ ਕਿ ਸਾਹ ਦੀ ਦਿੱਕਤ ਕਾਰਣ ਪਟਿਆਲਾ ਦੇ ਨਿਜੀ ਹਸਪਤਾਲ ਵਿੱਚ ਦਾਖਲ ਹੋਈ ਸੀ।ਇਹਨਾਂ ਮਰੀਜਾਂ ਦੀ ਹਸਪਤਾਲਾ ਵਿੱਚ ਇਲਾਜ ਦੋਰਾਨ ਮੌਤ ਹੋ ਗਈ ਹੈ।ਜਿਸ ਨਾਲ ਹੁਣ ਜਿੱਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੋਤਾਂ ਦੀ ਗਿਣਤੀ 347 ਹੋ ਗਈ ਹੈ।

ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 2050 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 1,66,883 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,024 ਕੋਵਿਡ ਪੋਜਟਿਵ,1,53,059 ਨੇਗੇਟਿਵ ਅਤੇ ਲੱਗਭਗ 1400 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।