ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿਚ ਫਿਰ ਵਾਧਾ ;01 ਕੋਵਿਡ ਪੋਜਟਿਵ ਮਰੀਜ ਦੀ ਹੋਈ ਮੌਤ

172

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿਚ ਫਿਰ ਵਾਧਾ ;01 ਕੋਵਿਡ ਪੋਜਟਿਵ ਮਰੀਜ ਦੀ ਹੋਈ ਮੌਤ

ਪਟਿਆਲਾ, 6 ਦਸੰਬਰ (     )

ਜਿਲੇ ਵਿੱਚ 67 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1975 ਦੇ ਕਰੀਬ ਰਿਪੋਰਟਾਂ ਵਿਚੋਂ 67 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 14,932 ਹੋ ਗਈ ਹੈ,ਮਿਸ਼ਨ ਫਤਿਹ ਤਹਿਤ ਜਿਲੇ ਦੇ 55 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 14,109 ਹੋ ਗਈ ਹੈ ਅੱਜ ਜਿਲੇ ਵਿੱਚ ਇਕ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 443 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 480 ਹੈ
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 67 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 40, ਰਾਜਪੁਰਾ ਤੋ 01,ਨਾਭਾ ਤੋਂ 04, ਸਮਾਣਾ ਤੋਂ 04, ਬਲਾਕ ਭਾਦਸੌਂ ਤੋਂ 02, ਬਲਾਕ ਕੌਲੀ ਤੋਂ 06, ਬਲਾਕ ਕਾਲੋਮਾਜਰਾ ਤੋਂ 02 ਅਤੇ ਬਲਾਕ ਹਰਪਾਲਪੁਰ 02,ਬਲਾਕ ਦੁੱਧਣ ਸਾਧਾਂ 03, ਬਲਾਕ ਸੁਤਰਾਣਾ ਤੋਂ 03 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 02 ਪੋਜਟਿਵ ਕੇਸਾਂ ਦੇ ਸੰਪਰਕ ਅਤੇ 65 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਬਿਸ਼ਨ ਨਗਰ,ਗੁੜ ਮੰਡੀ,ਚਰਨ ਬਾਗ,ਪੰਜਾਬੀ ਬਾਗ, ਪ੍ਰਤਾਪ ਨਗਰ,ਸੁਈਗਰ ਮੁਹੱਲਾ,ਜ਼ੋੜੀਆਂ ਭੱਠੀਆਂ,ਨਾਭਾ ਰੋਡ,ਸਿੱਧੂ ਕਲੋਨੀ,ਦਰਸ਼ਨੀ ਗੇਟ,ਸਾਈ ਮਾਰਕੀਟ, ਅਰਬਨ ਅਸਟੇਟ ਫੇਜ 2,ਛੋਟਾ ਸਾਈ ਮਾਜਰਾ,ਸਨੋਰ ਰੋਡ,ਆਨੰਦ ਨਗਰ,ਤ੍ਰਿਪੜੀ,ਲਾਲ ਬਾਗ,ਓਮੈਸਕ ਸਿਟੀ,ਡੀ.ਐਮ.ਡਬਲਿਊ,ਪ੍ਰੇਮ ਨਗਰ,ਵਿਕਾਸ ਕਲੋਨੀ, ਗੁਰੂ ਨਾਨਕ ਨਗਰ, ਮਾਡਲ ਟਾਉਨ ਅਤੇ ਨਾਭਾ ਤੋਂ ਪਾਡੂਸਰ ਮੁਹੱਲਾ,ਕਮਲਾ ਕਲੋਨੀ,ਬੱਡਰੁਖਾਂ ਸਟਰੀਟ, ਸਮਾਣਾ ਤੋਂ  ਪ੍ਰੀਤ ਨਗਰ, ਪ੍ਰਤਾਪ ਕਲੋਨੀ,ਰਾਜਪੁਰਾ ਤੋਂ ਗੋਬਿੰਦ ਕਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿਚ ਫਿਰ ਵਾਧਾ ;01 ਕੋਵਿਡ ਪੋਜਟਿਵ ਮਰੀਜ ਦੀ ਹੋਈ ਮੌਤ
Civil surgeon Patiala

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਇਕ ਕੋਵਿਡ ਪੋਜਟਿਵ ਕੇਸ ਦੀ ਮੌਤ  ਹੋਣ ਕਾਰਣ ਜਿਲੇ ਵਿੱਚ ਕੁੱਲ ਮੌਤਾਂ ਦੀ ਗਿਣਤੀ 443 ਹੋ ਗਈ ਹੈ। ਪਟਿਆਲਾ ਦੇ ਅਲੀਪੁਰ ਜੱਟਾਂ ਦੀ ਰਹਿਣ ਵਾਲੀ 69 ਸਾਲਾ ਔਰਤ ਦੀ ਮੋਤ ਹੋਈ ਹੈ ਜੋ ਕਿ ਹਾਈਪਰਟੈਂਸ਼ਨ ਅਤੇ ਸ਼ੁਗਰ ਦੀ ਬਿਮਾਰੀ ਦੀ ਮਰੀਜ ਸੀ, ਨਿਜੀ ਹਸਪਤਾਲ ਵਿੱਚ ਦਾਖਲ਼ ਸੀ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 500 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,52,344 ਸੈਂਪਲ ਲਏ ਜਾ ਚੁੱਕੇ ਹਨ ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 14,932 ਕੋਵਿਡ ਪੋਜਟਿਵ, 2,35,752 ਨੇਗੇਟਿਵ ਅਤੇ ਲੱਗਭਗ 1260 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।