HomeCovid-19-Updateਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿੱਚ ਥੋੜਾ ਵਾਧਾ;01 ਦੀ ਹੋਈ ਮੌਤ

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿੱਚ ਥੋੜਾ ਵਾਧਾ;01 ਦੀ ਹੋਈ ਮੌਤ

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿੱਚ ਥੋੜਾ ਵਾਧਾ;01 ਦੀ ਹੋਈ ਮੌਤ

ਪਟਿਆਲਾ, 9 ਦਸੰਬਰ (      )

ਜਿਲੇ ਵਿੱਚ 43 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 2025 ਦੇ ਕਰੀਬ ਰਿਪੋਰਟਾਂ ਵਿਚੋਂ 43 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,051 ਹੋ ਗਈ ਹੈ,ਮਿਸ਼ਨ ਫਤਿਹ ਤਹਿਤ ਜਿਲੇ ਦੇ 33 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 14,171 ਹੋ ਗਈ ਹੈ ਅੱਜ ਜਿਲੇ ਵਿੱਚ ਇਕ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 449 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 431 ਹੈ

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 43 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 34, ਰਾਜਪੁਰਾ ਤੋ 03, ਬਲਾਕ ਭਾਦਸੋਂ ਤੋਂ 01, ਬਲਾਕ ਕਾਲੋਮਾਜਰਾ ਤੋਂ 03 ਅਤੇ ਬਲਾਕ ਦੁੱਧਣ ਸਾਧਾਂ ਤੋਂ 02 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 08 ਪੋਜਟਿਵ ਕੇਸਾਂ ਦੇ ਸੰਪਰਕ ਅਤੇ 35 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਗਿਆਨ ਕਲੌਨੀ , ਕੱਚਾ ਪਟਿਆਲਾ ਰੋਡ, ਫੈਕਟਰੀ ਏਰੀਆ, ਰਤਨ ਨਗਰ ਬੀ, ਜ਼ੌੜੀਆਂ ਭੱਠੀਆਂ, ਅਨਾਜ ਮੰਡੀ ਸਰਹਿੰਦ ਰੋਡ, ਸਿੱਧੂ ਕਲੌਨੀ , ਪ੍ਰਤਾਪ ਨਗਰ, ਕੋਹੇਨੂਰ ਐਨਕਲੇਵ , ਡੀ.ਐਮ.ਡਬਲਿਊ, ਪੰਜਾਬੀ ਬਾਗ, ਕੱਲਰ ਕਲੌਨੀ , ਰਣਜੀਤ ਵਿਹਾਰ, ਚਰਨ ਬਾਗ, ਮਜੀਠੀਆ ਐਨਕਲੇਵ, ਹੀਰਾ ਨਗਰ, ਬਿਸ਼ਨ ਨਗਰ, ਭੁਪਿੰਦਰਾ ਰੋਡ, ਅਨੰਦ ਨਗਰ ਬੀ, ਸ਼ੇਰਾਂ ਵਾਲਾ ਗੇਟ ,ਸਰਹਿੰਦੀ ਗੇਟ, ਮਿਲਟਰੀ ਕੈਂਟ, ਕੇ ਐਸ ਇੰਨਕਲੇਵ, ਰਾਜਪੁਰਾ ਦੇ ਪ੍ਰੇਮ ਨਗਰ, ਨੇੜੇ ਮਹਾਂਵੀਰ ਮੰਦਿਰ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿੱਚ ਥੋੜਾ ਵਾਧਾ;01 ਦੀ ਹੋਈ ਮੌਤ
Civil surgeon Patiala

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਇਕ ਕੋਵਿਡ ਪੋਜਟਿਵ ਕੇਸ ਦੀ ਮੌਤ  ਹੋਣ ਕਾਰਣ ਜਿਲੇ ਵਿੱਚ ਕੁੱਲ ਮੌਤਾਂ ਦੀ ਗਿਣਤੀ 449 ਹੋ ਗਈ ਹੈ। ਨਾਭਾ ਦੀ ਫਰੈਂਡਜ਼ ਕਲੌਨੀ ਦੇ ਰਹਿਣ ਵਾਲੇ 75 ਸਾਲਾ ਪੁਰਸ਼ ਦੀ ਸਾਹ ਦੀ ਦਿੱਕਤ ਨਾਲ ਮੋਤ ਹੋਈ ਹੈ ਜੋ ਕਿ ਰਾਜਿੰਦਰਾ ਹਸਪਤਾਲ ਵਿੱਚ ਦਾਖਲ਼ ਸੀ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1750 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,57,944 ਸੈਂਪਲ ਲਏ ਜਾ ਚੁੱਕੇ ਹਨ ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,051 ਕੋਵਿਡ ਪੋਜਟਿਵ, 2,40,168 ਨੇਗੇਟਿਵ ਅਤੇ ਲੱਗਭਗ 2325 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

 

LATEST ARTICLES

Most Popular

Google Play Store