ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਰਿਪੋਰਟ ਕੱਲ੍ਹ ਵਾਂਗ ਹੀ; ਪਰ ਮੌਤ ਘੱਟ;01 ਮੌਤ

208

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਰਿਪੋਰਟ ਕੱਲ੍ਹ ਵਾਂਗ ਹੀ; ਪਰ ਮੌਤ ਘੱਟ;01  ਮੌਤ

ਪਟਿਆਲਾ, 15 ਦਸੰਬਰ (          )

ਜਿਲੇ ਵਿੱਚ 23 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1495 ਦੇ ਕਰੀਬ ਰਿਪੋਰਟਾਂ ਵਿਚੋਂ 23 ਕੋਵਿਡ ਪੋਜਟਿਵ ਪਾਏ ਗਏ ਹਨ। ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15283 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਜਿਲੇ ਦੇ 47 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 14452 ਹੋ ਗਈ ਹੈ। ਜਿਲੇ ਵਿੱਚ ਅੱਜ 01 ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 458 ਹੋ ਗਈ ਹੈ ਅਤੇ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 373 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 23 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 14, ਰਾਜਪੁਰਾ ਤੋਂ 01, ਸਮਾਣਾ ਤੋਂ 01,  ਬਲਾਕ ਭਾਦਸੋਂ ਤੋਂ 03, ਬਲਾਕ ਹਰਪਾਲਪੁਰ ਤੋਂ 01,ਬਲਾਕ ਦੁਧਨਸਾਧਾ ਤੋਂ 01 ਅਤੇ  ਬਲਾਕ ਕੋਲੀ ਤੋਂ 02 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋਂ 02 ਪੋਜਟਿਵ ਕੇਸਾਂ ਦੇ ਸੰਪਰਕ ਅਤੇ 21 ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੁਰਬਖਸ਼ ਕਲੋਨੀ,ਗੁਰਬਖਸ਼ ਕਲੋਨੀ, ਟੋਬਾ ਬਾਬਾ ਧਿਆਨਾ , ਗੁਰੂ ਨਾਨਕ ਨਗਰ,ਤ੍ਰਿਪੜੀ, ਪੰਜਾਬੀ ਬਾਗ,ਚਰਨ ਬਾਗ, ਰਣਜੀਤ ਨਗਰ , ਪ੍ਰੋਫੈਸਰ ਕਲੋਨੀ, ਸ਼ਕਤੀ ਨਗਰ, ਰਾਜਪੁਰਾ ਤੋਂ ਗੁਰਦੀਪ ਕਲੋਨੀ, ਸਮਾਣਾ ਤੋਂ ਕ੍ਰਿਸ਼ਨਾਂ ਬਸਤੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਰਿਪੋਰਟ ਕੱਲ੍ਹ ਵਾਂਗ ਹੀ; ਪਰ ਮੌਤ ਘੱਟ;01  ਮੌਤ

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ 01 ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ  ਹੋਣ ਕਾਰਣ ਜਿਲੇ ਵਿੱਚ ਕੁੱਲ ਮੌਤਾਂ ਦੀ ਗਿਣਤੀ 458 ਹੋ ਗਈ ਹੈ। ਪਟਿਆਲਾ ਸ਼ਹਿਰ ਦੇ ਚਰਨ ਬਾਗ ਦਾ ਰਹਿਣ ਵਾਲਾ  62 ਸਾਲਾ ਪੁਰਸ਼ ਜ਼ੋ ਕਿ ਸ਼ੂਗਰ ਤੇ ਹਾਈਪਰਟੈਂਸ਼ਨ ਦੀ ਬੀਮਾਰੀ ਦਾ ਮਰੀਜ਼ ਸੀ ਅਤੇ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਸੀ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1625 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,67,054 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,283 ਕੋਵਿਡ ਪੋਜਟਿਵ, 2,49,271 ਨੇਗੇਟਿਵ ਅਤੇ ਲੱਗਭਗ 2100 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।