ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ- ਕੱਲ੍ਹ ਦੀ ਗਿਣਤੀ ਵਿੱਚ ਇੱਕ ਦਰਜਨ ਤੋਂ ਵੱਧ ਕੇਸ ਸ਼ਾਮਲ ਹੋਏ

241

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ- ਕੱਲ੍ਹ ਦੀ ਗਿਣਤੀ ਵਿੱਚ ਇੱਕ ਦਰਜਨ ਤੋਂ ਵੱਧ ਕੇਸ ਸ਼ਾਮਲ ਹੋਏ

ਪਟਿਆਲਾ, 22 ਦਸੰਬਰ (   )

ਜਿਲੇ ਵਿੱਚ 37 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 900 ਦੇ ਕਰੀਬ ਰਿਪੋਰਟਾਂ ਵਿਚੋਂ 37 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,492 ਹੋ ਗਈ ਹੈ,ਮਿਸ਼ਨ ਫਤਿਹ ਤਹਿਤ ਜਿਲੇ ਦੇ 65 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 14,774 ਹੋ ਗਈ ਹੈ ਅੱਜ ਜਿਲੇ ਵਿੱਚਕਿਸੇ ਵੀ  ਵੀ ਕੋਵਿਡ ਪੋਜਟਿਵ ਮਰੀਜ ਦੀ ਮੌਤ ਨਾ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 467 ਹੀ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 251 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 37 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 27, ਸਮਾਣਾ ਤੋਂ 01, ਰਾਜਪੁਰਾ ਤੋਂ 04, ਬਲਾਕ ਕੋਲੀ ਤੋਂ 03 ਅਤੇ ਬਲਾਕ ਹਰਪਾਲਪੁਰ ਤੋਂ 02 ਕੇਸ ਰਿਪੋਰਟ ਹੋਏ ਹਨ। ਜੋ ਕਿ ਸਾਰੇ ਹੀ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਜੱਟਾਂ ਵਾਲਾ ਚੋਂਤਰਾ, ਪ੍ਰੇਮ ਬਾਗ, ਕੇਸਰ ਬਾਗ, ਘਲੌੜੀ ਗੇਟ, ਲਹਿਲ ਕਲੋਨੀ, ਐਸ.ਐਸ.ਟੀ ਨਗਰ, ਬਿਸ਼ਨ ਨਗਰ, ਸ਼ਾਹੀ ਸਮਾਧਾ, ਲਾਲ ਬਾਗ, ਗਰੇਵਾਲ ਐਨਕਲੇਵ, ਡੀ.ਐਮ.ਡਬਲਿਉ, ਯਾਦਵਿੰਦਰਾ ਕੰਪਲੈਕਸ, ਨਿਉ ਮੇਹਰ ਸਿੰਘ ਕਲੋਨੀ, ਤ੍ਰਿਪੜੀ, ਅਰਬਨ ਅਸਟੇਟ ਫੇਜ 2, ਪੁੱਡਾ ਐਨਕਲੇਵ, ਸਮਾਣਾ ਤੋਂ ਮਿਰਚ ਸਟਰੀਟ, ਰਾਜਪੁਰਾ ਤੋਂ ਦੁਰਗਾ ਕਲੋਨੀ, ਪੁਰਾਨਾ ਰਾਜਪੁਰਾ, ਆਦੇਸ਼ ਕਲੋਨੀ, ਰਾਜਪੁਰਾ ਟਾਉਨ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ- ਕੱਲ੍ਹ ਦੀ ਗਿਣਤੀ ਵਿੱਚ ਇੱਕ ਦਰਜਨ ਤੋਂ ਵੱਧ ਕੇਸ ਸ਼ਾਮਲ ਹੋਏ

 

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਕਿਸੇ ਵੀ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਨਾ ਹੋਣ ਕਾਰਣ ਜਿਲੇ ਦੇ ਕੁੱਲ ਪੋਜਟਿਵ ਮਰੀਜਾਂ ਦੀਮੌਤਾਂ ਦੀ ਗਿਣਤੀ 467 ਹੀ ਹੈ।ਉਹਨਾਂ ਕਿਹਾ ਜਿਲੇ ਵਿੱਚ ਪੰਜਾਬ ਸਰਕਾਰ ਵੱਲੋ ਭੇਜੀ ਕੋਵਿਡ ਜਾਗਰੂਕਤਾ ਵੈਨ ਵੱਲੋ ਸ਼ਹਿਰਾ ਅਤੇ ਪਿੰਡਾਂ ਦੇ ਹਾਈ ਰਿਸਕ ਏਰੀਏ ਵਿਚ ਜਾ ਕੇ ਲੋਕਾਂ ਨੁੰ ਸ਼ੋਰਟ ਵੀਡਿਓ ਫਿਲਮਾਂ ਰਾਹੀ ਅਤੇ ਸਿਹਤ ਸਟਾਫ ਵੱਲੋ ਲੈਕਚਰ ਦੇ ਕੇ ਲੋਕਾਂ ਨੁੰ ਕੋਵਿਡ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੋਵਿਡ ਤੋਂ ਨਿਜਾਤ ਪਾਉਣ ਲਈ ਮਾਸਕ ਪਾਉਣਾ, ਸਮਾਜਕ ਦੁਰੀ ਬਣਾ ਕੇ ਰੱਖਣਾ , ਵਾਰ ਵਾਰ ਸਾਬਣ ਪਾਣੀ ਨਾਲ ਹੱਥ ਧੋਣਾ ਜਰੂਰੀ ਹਨ ਅਤੇ ਖਾਂਸੀ, ਬੁਖਾਰ, ਗੱਲਾ ਖਰਾਬ ਹੋਣਾ, ਸ਼ਰੀਰ ਟੁਟਦਾ ਹੋਣਾ ਵਰਗੀਆਂ ਅਲਾਮਤਾ ਹੋਣ ਤੇਂ ਕੋਵਿਡ ਜਾਂਚ ਜਰੂਰ ਕਰਵਾਈ ਜਾਵੇ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1350 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,76,544 ਸੈਂਪਲ ਲਏ ਜਾ ਚੁੱਕੇ ਹਨ ,ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,492 ਕੋਵਿਡ ਪੋਜਟਿਵ, 2,58,452 ਨੇਗੇਟਿਵ ਅਤੇ ਲੱਗਭਗ 2200 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।