ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਵਿੱਚ ਵਾਧਾ
ਪਟਿਆਲਾ, 29 ਦਸੰਬਰ ( )
ਜਿਲੇ ਵਿੱਚ 21 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 840 ਦੇ ਕਰੀਬ ਰਿਪੋਰਟਾਂ ਵਿਚੋਂ 21 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,694 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 34 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 14,981 ਹੋ ਗਈ ਹੈ।ਅੱਜ ਜਿਲੇ ਵਿੱਚ 01 ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 475 ਹੋ ਗਈ ਹੈ ਅਤੇ ਜਿੱਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 238 ਹੈ।ਉਹਨਾਂ ਦੱਸਿਆਂ ਕਿ ਜਿੱਲੇ ਵਿੱਚ 96 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 21 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋ 17, ਰਾਜਪੁਰਾ ਤਂੋ 01, ਬਲਾਕ ਕੌਲੀ ਤਂੋ 01, ਅਤੇ ਬਲਾਕ ਦੁੱਧਣ ਸਾਧਾਂ ਤੋਂ 02 ਕੇਸ ਰਿਪੋਰਟ ਹੋਏ ਹਨ। ਜਿਹਨਾਂ ਵਿਚੋ 01 ਪੋਜਟਿਵ ਕੇਸ ਦੇ ਸੰਪਰਕ ਵਿਚ ਆਉਣ ਅਤੇ 20 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਪੋਜਟਿਵ ਆਏ ਕੇਸ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੁਰੂ ਨਾਨਕ ਨਗਰ, ਘੁੰਮਣ ਨਗਰ, ਡੀ ਐਮ ਡਬਲਿਯੂ, ਮਜੀਠੀਆ ਅੇੈਨਕਲੇਵ, ਰਾਘੋਮਾਜਰਾ, ਸਰਹਿੰਦੀ ਗਲੀ, ਅਰਬਨ ਅਸਟੇਟ , ਪੁਰਾਣਾ ਲਾਲ ਬਾਗ, ਏਕਤਾ ਵਿਹਾਰ , ਰਾਜਪੁਰਾ ਤੋਂ ਮੋਤੀ ਦਾਸ ਕਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ 01 ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਪੋਜਟਿਵ ਮਰੀਜਾਂ ਦੀਆਂ ਮੌਤਾਂ ਦੀ ਗਿਣਤੀ 475 ਹੋ ਗਈ ਹੈ। ਬਲਾਕ ਕੌਲੀ ਤਂੋ ਪਿੰਡ ਰਾਏਪੁਰ ਮੰਡਲਾਂ ਦੇ ਰਹਿਣ ਵਾਲੇ 70 ਸਾਲਾ ਬਜੁਰਗ ਜ਼ੋ ਕਿ ਪਟਿਆਲਾ ਦੇ ਨਿਜੀ ਹਸਪਤਾਲ ਵਿੱਚ ਦਾਖਲ ਸੀ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1220 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,84,699 ਸੈਂਪਲ ਲਏ ਜਾ ਚੁੱਕੇ ਹਨ ,ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,694 ਕੋਵਿਡ ਪੋਜਟਿਵ, 2,66,895 ਨੇਗੇਟਿਵ ਅਤੇ ਲੱਗਭਗ 1710 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।