ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਮੌਤਾਂ ਨਹੀਂ ਰੁਕ ਰਹੀਆਂ

159

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਮੌਤਾਂ ਨਹੀਂ ਰੁਕ ਰਹੀਆਂ

ਪਟਿਆਲਾ, 04 ਜਨਵਰੀ (        )

ਜਿਲੇ ਵਿੱਚ 10 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 416 ਕਰੀਬ ਰਿਪੋਰਟਾਂ ਵਿਚੋਂ 10 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,835 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 14 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,122 ਹੋ ਗਈ ਹੈ।ਅੱਜ ਜਿਲੇ ਵਿੱਚ ਤਿੰਨ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 488 ਹੋ ਗਈ ਹੈ ਅਤੇ ਜਿੱਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 225 ਹੈ।ਉਹਨਾਂ ਦੱਸਿਆਂ ਕਿ ਜਿਲੇ ਵਿੱਚ 96 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 10 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 07, ਬਲਾਕ ਕੌਲੀ ਤੋਂ 01 ਅਤੇ ਬਲਾਕ ਸੁਤਰਾਣਾ ਤੋਂ 02 ਕੇਸ ਰਿਪੋਰਟ ਹੋਏ ਹਨ। ਜੋ ਕਿ ਸਾਰੇ ਹੀ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਡੇਰਾ ਬਾਬਾ ਗੰਗਾ, ਗੁਰੂ ਨਾਨਕ ਨਗਰ, ਹੇਮ ਬਾਗ, ਅਬਚਲ ਨਗਰ ,ਏਕਤਾ ਅੇਨਕਲੇਵ, ਨਿਉ ਬਾਗ ਨਗਰ, ਅਰਬਨ ਅਸਟੇਟ ਫੇਜ਼ 2 ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਪਟਿਆਲਾ ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਮੌਤਾਂ ਨਹੀਂ ਰੁਕ ਰਹੀਆਂ 

ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਅੱਜ ਜਿਲੇ ਵਿੱਚ ਤਿੰਨ ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 488 ਹੋ ਗਈ ਹੈ।ਪਹਿਲਾ ਪਟਿਆਲਾ ਦੇ ਅਰੋੜਿਆਂ ਸਟਰੀਟ ਦਾ ਰਹਿਣ ਵਾਲਾ 73 ਸਾਲਾ ਪੁਰਸ਼ ਜੋ ਕਿ ਬੀ.ਪੀ. ਦੀ ਬਿਮਾਰੀ ਦਾ ਮਰੀਜ ਸੀ ।ਦੂਸਰਾ ਪਿੰਡ ਕੌਲੀ ਦਾ ਰਹਿਣ ਵਾਲਾ 68 ਸਾਲਾ ਪੁਰਸ਼ ਜੋ ਕਿ ਹਾਈਪਰਟੈਂਸ਼ਨ ਦਾ ਮਰੀਜ ਸੀ ਅਤੇ ਨਿਜੀ ਹਸਪਤਾਲ ਵਿੱਚ ਦਾਖਲ ਸੀ, ਤੀਸਰਾ ਪਾਤੜਾਂ ਦੇ ਜੋਰਾ ਬਸਤੀ ਵਿੱਚ ਰਹਿਣ ਵਾਲਾ 75 ਸਾਲ ਬਜੁਰਗ ਜੋ ਕਿ ਦਿੱਲ ਦੀ ਬਿਮਾਰੀ ਦਾ ਮਰੀਜ ਸੀ ਅਤੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1610 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,90,284 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,835 ਕੋਵਿਡ ਪੋਜਟਿਵ, 2,72,500 ਨੇਗੇਟਿਵ ਅਤੇ ਲੱਗਭਗ 1549 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।