ਪਟਿਆਲਾ ਜਿਲੇ ਵਿੱਚ ਕੱਲ ਦੇ ਮੁਕਾਬਲੇ ਅੱਜ 24 % ਵਧੇਰੇ ਕੋਵਿਡ ਪੋਜਟਿਵ ਕੇਸ ਰਿਪੋਰਟ ;ਇੱਕ ਦੀ ਹੋਈ ਮੌਤ
ਪਟਿਆਲਾ, 4 ਨਵੰਬਰ ( )
ਜਿਲੇ ਵਿਚ 36 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 1190 ਦੇ ਕਰੀਬ ਰਿਪੋਰਟਾਂ ਵਿਚੋਂ 36 ਕੋਵਿਡ ਪੋਜਟਿਵ ਪਾਏ ਗਏ ਹਨ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 12,925 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 15 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 12255 ਹੋ ਗਈ ਹੈ।ਅੱਜ ਜਿਲੇ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋ ਜਾਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 382 ਹੋ ਗਈ ਹੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 288 ਹੈ।ਉਹਨਾਂ ਦੱਸਿਆ ਕਿ ਹੁਣ ਤੱਕ 95 ਫੀਸਦੀ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕਰੋਨਾ ਤੋਂ ਠੀਕ ਹੋ ਚੁੱਕੇ ਹਨ ਅਤੇ ਬਾਕੀ ਮਰੀਜ ਸਿਹਤਯਾਬੀ ਵੱਲ ਹਨ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 36 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 22, ਸਮਾਣਾ ਤੋਂ 08, ਰਾਜਪੁਰਾ ਤੋਂ 01, ਬਲਾਕ ਭਾਦਸੋਂ ਤੋਂ 01, ਬਲਾਕ ਦੁੱਧਣ ਸਾਧਾਂ ਤੋਂ 02 ਅਤੇ ਬਲਾਕ ਕੌਲੀ ਤੋਂ 02 ਕੇਸ ਰਿਪੋਰਟ ਹੋਏ ਹਨ।ਜੋ ਕਿ ਸਾਰੇ ਹੀ ਮਰੀਜ ਕੰਟੈਨਮੈਂਟ ਜੋਨ ਅਤੇ ਓ.ਪੀ.ਡੀ ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਸ਼ਾਮਲ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਘੁੰਮਣ ਨਗਰ, ਆਦਰਸ਼ ਕਲੋਨੀ, ਸਾਂਈ ਵਿਹਾਰ, ਗੁਰੂ ਨਾਨਕ ਨਗਰ, ਨਿਉ ਸੂਲਰ ਕਲੋਨੀ, ਜਗਤਾਰ ਨਗਰ, ਗੁਰਬਖਸ਼ ਕਲੋਨੀ, ਐਸ.ਐਸ.ਟੀ.ਨਗਰ, ਤੱਫਜਲਪੁਰਾ, ਵਿਜੈ ਨਗਰ, ਬਾਜਵਾ ਕਲੋਨੀ, ਅਰਬਨ ਅਸਟੇਟ ਫੇਜ 2, ਸੇਵਕ ਕਲੋਨੀ, ਨਿਉ ਸੂਲਰ ਰੋਡ, ਅਨੰਦ ਨਗਰ, ਕੋਸਟਰ ਕਲੋਨੀ, ਏਕਤਾ ਕਲੋਨੀ, ਰਤਨ ਨਗਰ, ਦੁਖਨਿਵਾਰਣ ਕੈਂਪ ਕਲੋਨੀ, ਸਮਾਣਾ ਦੇ ਵੜੈਚ ਕਲੋਨੀ, ਮਹਾਂਵੀਰ ਸਟਰੀਟ, ਪ੍ਰਤਾਪ ਕਲੋਨੀ, ਤੇਜ ਕਲੋਨੀ, ਡੀ.ਏ.ਵੀ ਪਬਲਿਕ ਸਕੂਲ, ਵੜੈਚਾ ਪੱਤੀ, ਰਾਜਪੁਰਾ ਦੇ ਗੋਬਿੰਦ ਕਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।
ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ ਜੋ ਕਿ ਬਲਾਕ ਕਾਲੋਮਾਜਰਾ ਦੇ ਪਿੰਡ ਬੋਪਲ ਦਾ ਰਹਿਣ ਵਾਲਾ 65 ਸਾਲਾ ਬਜੁਰਗ ਸੀ ਅਤੇ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਹੋਇਆ ਸੀ, ਦੀ ਹਸਪਤਾਲ ਵਿੱਚ ਇਲਾਜ ਦੋਰਾਣ ਮੌਤ ਹੋਣ ਕਾਰਣ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 382 ਹੋ ਗਈ ਹੈ।
ਅੱਜ ਵੀ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 1310 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ।ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,00,209 ਸੈਂਪਲ ਲਏ ਜਾ ਚੁੱਕੇ ਹਨ ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 12,925 ਕੋਵਿਡ ਪੋਜਟਿਵ, 1,85,904 ਨੇਗੇਟਿਵ ਅਤੇ ਲੱਗਭਗ 980 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ।