ਪਟਿਆਲਾ ਜਿਲੇ ਵਿੱਚ ਕੱਲ ਦੇ ਮੁਕਾਬਲੇ ਕੋਵੀਡ ਮਾਮਲਿਆਂ ਵਿਚ ਅੱਜ ਉਛਾਲ ਆਇਆ

223

ਪਟਿਆਲਾ ਜਿਲੇ ਵਿੱਚ ਕੱਲ ਦੇ ਮੁਕਾਬਲੇ ਕੋਵੀਡ ਮਾਮਲਿਆਂ ਵਿਚ ਅੱਜ ਉਛਾਲ ਆਇਆ

ਪਟਿਆਲਾ, 05 ਜਨਵਰੀ (        )

ਜਿਲੇ ਵਿੱਚ 25 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਜਿਲੇ ਵਿੱਚ ਪ੍ਰਾਪਤ 1024 ਕਰੀਬ ਰਿਪੋਰਟਾਂ ਵਿਚੋਂ 25 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,860 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 25 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 15,147 ਹੋ ਗਈ ਹੈ।ਅੱਜ ਜਿਲੇ ਵਿੱਚ ਇੱਕ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 489 ਹੋ ਗਈ ਹੈ ਅਤੇ ਜਿੱਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 224 ਹੈ।ਉਹਨਾਂ ਦੱਸਿਆਂ ਕਿ ਜਿਲੇ ਵਿੱਚ 96 ਪ੍ਰਤੀਸ਼ਤ ਦੇ ਕਰੀਬ ਕੋਵਿਡ ਪੋਜਟਿਵ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 25 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 17, ਬਲਾਕ ਰਾਜਪੁਰਾ ਤੋਂ 02, ਬਲਾਕ ਭਾਦਸੌਂ ਤੋਂ 01, ਬਲਾਕ ਕੌਲੀ ਤੋਂ 02, ਬਲਾਕ ਕਾਲੋਮਾਜਰਾ ਤੋਂ 01,ਬਲਾਕ ਦੁਧਨਸਾਧਾ ਤੋਂ 01 ਅਤੇ ਬਲਾਕ ਸੁਤਰਾਣਾ ਤੋਂ 01 ਕੇਸ ਰਿਪੋਰਟ ਹੋਏ ਹਨ। ਜੋ ਕਿ ਸਾਰੇ ਹੀ ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਹਨ।ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਮਨ ਵਿਹਾਰ, ਹੇਮ ਬਾਗ, ਸਿੱਧੂ ਕਲੋਨੀ, ਖਾਲਸਾ ਕਾਲਜ ਕਲੋਨੀ, ਮਿਲਟਰੀ ਕੈਂਟ, ਛੋਟੀ ਘਾਸ ਮੰਡੀ, ਦਰਸ਼ਨ ਨਗਰ, ਹਰਿੰਦਰ ਨਗਰ, ਅਰਬਨ ਅਸਟੇਟ ਫੇਜ 2,ਪ੍ਰੇਮ ਨਗਰ, ਸੁੱਖ ਐਨਕਲੇਵ, ਰਾਜਪੁਰਾ ਤੋਂ ਗੁਰੂ ਨਾਨਕ ਕਲੋਨੀ, ਗੋਬਿੰਦ ਕਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ / ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।

ਪਟਿਆਲਾ ਜਿਲੇ ਵਿੱਚ ਕੱਲ ਦੇ ਮੁਕਾਬਲੇ ਕੋਵੀਡ ਮਾਮਲਿਆਂ ਵਿਚ ਅੱਜ ਉਛਾਲ ਆਇਆ

ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਅੱਜ ਜਿਲੇ ਇੱਕ ਕੋਵਿਡ ਪੋਜਟਿਵ ਮਰੀਜ ਜੋ ਕਿ ਪਟਿਆਲਾ ਦੇ ਪ੍ਰੇਮ ਨਗਰ ਦਾ ਰਹਿਣ ਵਾਲਾ 58 ਸਾਲ ਪੁਰਸ਼ ਸੀ, ਜੋ ਕਿ ਸ਼ੁਗਰ ਅਤੇ ਦਿਲ ਦੀਆਂ ਬਿਮਾਰੀਆਂ ਦਾ ਮਰੀਜ ਸੀ, ਦੀ ਮੌਤ ਹੋਣ ਕਾਰਣ ਜਿਲੇ ਵਿੱਚ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 489 ਹੋ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1520 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,91,804 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,860 ਕੋਵਿਡ ਪੋਜਟਿਵ, 2,73,499 ਨੇਗੇਟਿਵ ਅਤੇ ਲੱਗਭਗ 2045 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।