ਪਟਿਆਲਾ ਜਿਲੇ ਵਿੱਚ ਕੱਲ ਦੇ ਮੁਕਾਬਲੇ ਅੱਜ ਥੋੜੇ ਜਿਹੇ ਘੱਟ ਕੋਵਿਡ ਕੇਸ ਸਾਹਮਣੇ ਆਏ- ਸਿਵਲ ਸਰਜਨ

186

ਪਟਿਆਲਾ ਜਿਲੇ ਵਿੱਚ ਕੱਲ ਦੇ ਮੁਕਾਬਲੇ ਅੱਜ ਥੋੜੇ ਜਿਹੇ ਘੱਟ ਕੋਵਿਡ ਕੇਸ ਸਾਹਮਣੇ ਆਏ- ਸਿਵਲ ਸਰਜਨ

ਪਟਿਆਲਾ 3 ਮਾਰਚ (         )

ਡਾ. ਸਤਿੰਦਰ ਸਿੰਘ ਨੇਂ ਕਿਹਾ ਕਿ ਅੱਜ ਜਿਲੇ ਵਿੱਚ 78 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2236 ਦੇ  ਕਰੀਬ ਰਿਪੋਰਟਾਂ ਵਿਚੋਂ 78 ਕੋਵਿਡ ਪੋਜੀਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 17,339 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 12 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 16,294 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 523 ਹੈ।ਜਿਲੇ ਵਿੱਚ ਹੁਣ ਤੱਕ ਕੋਵਿਡ ਪੋਜਟਿਵ ਮਰੀਜਾਂ ਦੀ ਮੋਤਾਂ ਦੀ ਗਿਣਤੀ 517 ਹੋ ਗਈ ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 78 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 52, ਰਾਜਪੁਰਾ ਤੋਂ 07,ਸਮਾਣਾ ਤੋਂ 10, ਬਲਾਕ ਭਾਦਸੋਂ ਤੋਂ 01, ਬਲਾਕ ਕੌਲੀ ਤੋਂ 01, ਬਲਾਕ ਕਾਲੋਮਾਜਰਾ ਤੋਂ 03, ਬਲਾਕ ਹਰਪਾਲਪੁਰ ਤੋਂ 03 ਅਤੇ ਬਲਾਕ ਦੁਧਣ ਸਾਂਧਾਂ ਤੋਂ 01 ਕੇਸ ਰਿਪੋਰਟ ਹੋਏ ਹਨ। ਇਹਨਾਂ ਕੇਸਾਂ ਵਿੱਚੋਂ 20 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 58 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ।

ਪਟਿਆਲਾ ਜਿਲੇ ਵਿੱਚ ਕੱਲ ਦੇ ਮੁਕਾਬਲੇ ਅੱਜ ਥੋੜੇ ਜਿਹੇ ਘੱਟ ਕੋਵਿਡ ਕੇਸ ਸਾਹਮਣੇ ਆਏ- ਸਿਵਲ ਸਰਜਨ

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2251 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆਂ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 3,64,397 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 17,339 ਕੋਵਿਡ ਪੋਜਟਿਵ, 3,44,003 ਨੈਗੇਟਿਵ ਅਤੇ ਲੱਗਭਗ 2655 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਲੇ ਵਿੱਚ 893 ਵਿਅਕਤੀਆਂ ਨੇਂ ਕਰਵਾਇਆ ਕੋਵਿਡ ਵੈਕਸੀਨ ਦਾ ਟੀਕਾਕਰਨ ।ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦੱਸਿਆਂ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜਿਲੇ ਦੇ 13 ਸਰਕਾਰੀ ਸਿਹਤ ਸੰਸ਼ਥਾਵਾ ਅਤੇ 4 ਪ੍ਰਾਈਵੇਟ ਹਸਪਤਾਲਾ ਵਿੱਚ 893 ਟੀਕੇ ਲਗਾਏ ਗਏ ।ਜਿਹਨਾਂ ਵਿੱਚੋੋ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 373 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ ।ਉਹਨਾਂ ਦੱਸਿਆਂ ਕਿ ਅੱਜ ਮਾਤਾ ਕੁਸ਼ਲਿਆ ਹਸਪਤਾਲ ਵਿਚੋਂ ਸੀਨੀਅਰ ਸਿਟੀਜਨ ਵਜੋ ਕੋਵਿਡ ਵੈਕਸੀਨ ਲਗਵਾਉਂਣ ਵਾਲਿਆ’ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਸਤਵਿੰਦਰ ਸਿੰਘ ਮਰਵਾਹਾ ਅਤੇ ਉਹਨਾਂ ਦੀ ਪਤਨੀ ਉਪਿੰਦਰਜੀਤ ਕੌਰ, ਰਿਟਾਇਰਡ ਮੈਨੇਜਿੰਗ ਡਾਇਰੈਕਟਰ ਪੀ.ਆਰ.ਟੀ.ਸੀ ਮਨਜੀਤ ਸਿੰਘ ਨਾਰੰਗ, ਰਿਟਾਇਰਡ ਮੁੱਖੀ ਯੂਰੋਲੋਜੀ ਵਿਭਾਗ ਡਾ ਅਵਿਨਾਸ਼ ਗੋਇਲ, ਰਿਟਾਇਰਡ ਐਸ.ਡੀ.ਓ ਮਹੇਸ਼ਚੰਦਰ ਕਪੂਰ ਸਾਮਲ ਸਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਕੁਮਾਰ ਅਮਿਤ ,ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਅਤੇ ਸਹਾਇਕ ਕਮਿਸ਼ਨਰ(ਜਰਨਲ) ਇਸ਼ਮਿਤਵਿਜੈ ਸਿੰਘ ਵਲੋ ਕੋਵਿਡ ਵੈਕਸੀਨ ਦਾ ਦੂਜਾ ਟੀਕਾ ਲਗਵਾਇਆ ਗਿਆ।