ਪਟਿਆਲਾ ਜਿਲੇ ਵਿੱਚ ਮੌਤ ਦੇ ਕੇਸ ਅਜੇ ਵੀ ਘੱਟ ਨਹੀਂ ਹੋਏ; 03 ਕੋਵਿਡ ਪੋਜਟਿਵ ਮਰੀਜਾਂ ਦੀ ਹੋਈ ਮੌਤ

218

ਪਟਿਆਲਾ ਜਿਲੇ ਵਿੱਚ ਮੌਤ ਦੇ ਕੇਸ ਅਜੇ ਵੀ ਘੱਟ ਨਹੀਂ ਹੋਏ; 03 ਕੋਵਿਡ ਪੋਜਟਿਵ ਮਰੀਜਾਂ ਦੀ ਹੋਈ ਮੌਤ

ਪਟਿਆਲਾ, 21 ਦਸੰਬਰ (       )

ਜਿਲੇ ਵਿੱਚ 24 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿੱਚ ਪ੍ਰਾਪਤ 653 ਦੇ ਕਰੀਬ ਰਿਪੋਰਟਾਂ ਵਿਚੋਂ 24 ਕੋਵਿਡ ਪੋਜਟਿਵ ਪਾਏ ਗਏ ਹਨ ,ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 15,455 ਹੋ ਗਈ ਹੈ,ਮਿਸ਼ਨ ਫਤਿਹ ਤਹਿਤ ਜਿਲੇ ਦੇ 33 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 14,709 ਹੋ ਗਈ ਹੈ। ਜਿਲੇ ਵਿੱਚ ਅੱਜ 03 ਕੋਵਿਡ ਪੋਜਟਿਵ ਮਰੀਜਾਂ ਦੀ ਮੌਤ ਹੋਣ ਕਾਰਣ ਕੁੱਲ ਕੋਵਿਡ ਪੋਜਟਿਵ ਮਰੀਜਾਂ ਦੀ ਮੌਤਾਂ ਦੀ ਗਿਣਤੀ 467 ਹੋ ਗਈ ਹੈੈ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 279 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 24 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 15, ਰਾਜਪੁਰਾ ਤਂੋ 04, ਬਲਾਕ ਕੌਲੀ ਤੋਂ 03, ਬਲਾਕ ਕਾਲੋਮਾਜਰਾ ਤੋਂ 02 ਕੇਸ ਰਿਪੋਰਟ ਹੋਏ ਹਨ। ਜੋ ਕਿ ਸਾਰੇ ਹੀ ਓ.ਪੀ.ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਕੇਸ ਹਨ। ਪੋਜਟਿਵ ਕੇਸਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਭਾਰਤ ਨਗਰ, ਸੇਵਕ ਕਲੋਨੀ, ਜਗਦੀਸ਼ ਇਨਕਲੇਵ, ਬਾਬਾ ਦੀਪ ਸਿੰਘ , ਨਿਊ ਬਿਸ਼ਨ ਨਗਰ , ਆਫੀਸਰ ਇਨਕਲੇਵ, ਵਿਕਾਸ ਕਲੋਨੀ, ਤਵੱਕਲੀ ਮੋੜ, ਗੁਰਬਖਸ਼ ਕਲੋਨੀ, ਪ੍ਰੀਤ ਨਗਰ , ਅਰਬਨ ਅਸਟੇਟ ਫੇਸ 2, ਮਜੀਠੀਆ ਇਨਕਲੇਵ,  ਰਾਜਪੁਰਾ ਤੋਂ ਨੇੜੇ ਮਹਾਵੀਰ ਮੰਦਰ, ਗੁਰੂ ਨਾਨਕ ਕਲੋਨੀ, ਭੱਦਕ ਕਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ ।

ਪਟਿਆਲਾ ਜਿਲੇ ਵਿੱਚ ਮੌਤ ਦੇ ਕੇਸ ਅਜੇ ਵੀ ਘੱਟ ਨਹੀਂ ਹੋਏ; 03 ਕੋਵਿਡ ਪੋਜਟਿਵ ਮਰੀਜਾਂ ਦੀ ਹੋਈ ਮੌਤ

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜਿਲੇ ਵਿੱਚ 03 ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ  ਹੋਣ ਕਾਰਣ ਜਿਲੇ ਵਿੱਚ ਕੁੱਲ ਮੌਤਾਂ ਦੀ ਗਿਣਤੀ 467 ਹੋ ਗਈ ਹੈ। ਪਟਿਆਲਾ ਸ਼ਹਿਰ ਦੇ ਪ੍ਰੀਤ ਨਗਰ ਦਾ ਰਹਿਣ ਵਾਲਾ  58 ਸਾਲਾ ਪੁਰਸ਼ ਜ਼ੋ ਕਿ ਸ਼ੂਗਰ ਅਤੇ ਹਾਈਪਰਟੈਂਸ਼ਨ ਦੀ ਬੀਮਾਰੀ ਦਾ ਮਰੀਜ਼ ਸੀ ਅਤੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ।  ਦੂਸਰਾ ਰਾਜਪੁਰਾ ਦੀ ਗੁਰੂ ਨਾਨਕ ਕਲੋਨੀ ਦਾ 82 ਸਾਲਾ  ਰਾਜਿੰਦਰਾ ਹਸਪਤਾਲ ਵਿੱਚ ਦਾਖਲ ਸੀ।ਤੀਸਰਾ ਤ੍ਰਿਪੜੀ ਦੇ ਰਹਿਣ ਵਾਲਾ 80 ਸਾਲਾ ਪੁਰਸ਼ ਸ਼ੂਗਰ ਅਤੇ ਹਾਈਪਰਟੈਂਸ਼ਨ ਦੀ ਬੀਮਾਰੀ ਦਾ ਮਰੀਜ਼ ਸੀ ਅਤੇ ਪਟਿਆਲਾ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਸੀ ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1850 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 2,75,194 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 15,455 ਕੋਵਿਡ ਪੋਜਟਿਵ, 2,57,589 ਨੇਗੇਟਿਵ ਅਤੇ ਲੱਗਭਗ 1750 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।