ਪਟਿਆਲਾ ਜਿਲੇ ਵਿੱਚ ਸੱਤ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

230

 ਪਟਿਆਲਾ ਜਿਲੇ ਵਿੱਚ ਸੱਤ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਪਟਿਆਲਾ 24 ਜੂਨ  (       )

ਜਿਲੇ ਵਿਚ ਸੱਤ ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਕੋਵਿਡ ਸੈਂਪਲਾ ਦੀਆਂ ਪ੍ਰਾਪਤ ਹੋਈਆਂ 1236 ਰਿਪੋਰਟਾਂ ਵਿਚੋ 1229 ਕੋਵਿਡ ਨੈਗੇਟਿਵ ਅਤੇ 07 ਕੋਵਿਡ ਪੋਜਟਿਵ ਪਾਏ ਗਏ ਹਨ। ਜਿਹਨਾਂ ਵਿਚੋ 5 ਨਾਭਾ,1 ਰਾਜਪੁਰਾ ਅਤੇ ਇੱਕ ਪਟਿਆਲਾ ਸ਼ਹਿਰ ਨਾਲ ਸਬੰਧਤ ਹੈ।ਬਾਕੀ ਸੈਂਪਲਾ ਦੀ  ਰਿਪੋਰਟ ਆਉਣੀ ਬਾਕੀ ਹੈ।ਸਿਵਲ ਸਰਜਨ ਡਾ. ਮਲਹੋਤਰਾ ਨੇਂ ਦੱਸਿਆਂ ਕਿ ਨਾਭਾ ਦੇ ਅਗਰ ਨਗਰ ਇਲਾਕੇ ਵਿਚ ਰਹਿਣ ਵਾਲੇ 20 ਸਾਲਾ ਯੁਵਕ, 47 ਸਾਲਾ ਅੋਰਤ, ,ਫਰੈਂਡਜ ਕਲੋਨੀ ਦੇ ਰਹਿਣ ਵਾਲ ਬੈਂਕ ਵਿਚ ਲਗਿਆ ਮੁਲਾਜਮ 45 ਸਾਲਾ ਪੁਰਸ਼ ਦਾ ਕੰਟੈਕਟ ਟਰੇਸੰਗ ਵਿਚ ਕੋਵਿਡ ਜਾਂਚ ਲਈ ਲਏ ਸੈਂਪਲ ਕੋਵਿਡ ਪੋਜਟਿਵ ਪਾਏ ਗਏ ਹਨ।ਚਿਰਨਜੀਵ ਧੋਬੀ ਵਾਲੀ ਗੱਲੀ ਅਲ਼ਹੋੋਰਾ ਗੇਟ ਦੀ ਰਹਿਣ ਵਾਲੀ 25 ਸਾਲਾ ਅੋਰਤ ਦਾ ਬਾਹਰੀ ਰਾਜ ਤੋਂ ਆਉਣ ਕਾਰਨ ਲਿਆ ਕੋਵਿਡ ਜਾਂਚ ਸੈਂਪਲ ਪੋਜਟਿਵ ਪਾਇਆ ਗਿਆ ਹੈ। ਇਸੇ ਤਰਾਂ ਪਿੰਡ ਪਹਾੜਪੁਰ ਤਹਿਸੀਲ ਨਾਭਾ ਦੀ ਰਹਿਣ ਵਾਲੀ 30 ਸਾਲਾ ਗਰਭਵਤੀ ਅੋਰਤ ਦਾ ਵੀ ਲਿਆ ਕੋਵਿਡ ਸੈਂਪਲ ਪੋਜਟਿਵ ਪਾਇਆ ਗਿਆ ਹੈ। ਰਾਜਪੁਰਾ ਦੇ ਆਰਿਆ ਸਮਾਜ ਮੰਦਰ ਏਰੀਏ ਵਿਚ ਰਹਿਣ ਵਾਲੇ 36 ਸਾਲ ਵਿਅਕਤੀ ਦਾ ਓ.ਪੀ.ਡੀ ਦੋਰਾਣ ਕਰੋਨਾ ਜਾਂਚ ਲਈ ਲਿਆ ਸੈਂਪਲ ਅਤੇ ਪਟਿਆਲਾ ਦੇ ਤੇਜ ਬਾਗ ਕਲੋਨੀ ਏਰੀਏ ਵਿਚ ਰਹਿਣ ਵਾਲੀ ਬੈਂਕ ਵਿਚ ਕੰਮ ਕਰਦੀ 24 ਸਾਲਾ ਅੋਰਤ ਦਾ ਕੰਨਟੈਕਟ ਟਰੇਸਿੰਗ ਵਿਚ ਲਿਆ ਕੋਵਿਡ ਸੈਂਪਲ ਜਾਂਚ ਦੋਰਾਣ ਪੋਜਟਿਵ ਪਾਏ ਗਏ ਹਨ। ਸਿਵਲ ਸਰਜਨ ਡਾ. ਮਲਹੋਤਰਾਂ ਨੇਂ ਦੱਸਿਆਂ ਕਿ ਪੋਜਟਿਵ ਆਏ ਇਹਨਾਂ ਵਿਅਕਤੀਆਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਹਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾਣਗੇ ਅਤੇ ਇਹਨਾਂ ਪੋਜਟਿਵ ਕੇਸਾਂ ਦੇ ਘਰਾਂ ਅਤੇ ਆਲੇ ਦੁਆਲੇ ਦੇ ਘਰਾਂ ਵਿਚ ਸੋਡੀਅਮ ਹਾਈਪੋਕਲੋਰਾਈਡ ਦੀ ਸਪਰੇਅ ਵੀ ਕਰਵਾਈ ਜਾ ਰਹੀ ਹੈ।
ਡਾ. ਮਲਹੋਤਰਾ ਨੇਂ ਦੱਸਿਆਂ ਕਿ ਮਿਸ਼ਨ ਫਤਿਹ ਤਹਿਤ ਅੱਜ ਨਾਭਾ ਦਾ ਰਹਿਣ ਵਾਲਾ ਇੱਕ ਮਰੀਜ ਨੂੰ ਕੋਵਿਡ ਤੋਂ ਠੀਕ ਹੋਣ ਤੇਂ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚੋ ਛੁੱਟੀ ਦੇਕੇ ਘਰ ਭੇਜ ਦਿਤਾ ਗਿਆ ਹੈ ਅਤੇ ਕੋਵਿਡ ਕੇਅਰ ਸੈਂਟਰ ਤੋਂ ਵੀ ਇੱਕ ਮਰੀਜ ਨੁੰ 10 ਦਿਨ ਦਾ ਆਈਸੋਲੇਸ਼ਨ ਸਮਾਂ ਪੂਰਾ ਹੋਣ ਅਗਲੇ ਸੱਤ ਦਿਨ ਲਈ ਘਰ ਵਿਚ ਏਕਾਂਤਵਾਸ ਵਿਚ ਰਹਿਣ ਲਈ ਘਰ ਭੇਜ ਦਿਤਾ ਗਿਆ ਹੈ।ਉਹਨਾ ਦੱਸਿਆਂ ਕਿ ਇਸ ਸਮੇਂ ਕੋਵਿਡ ਕੇਅਰ ਸੈਂਟਰ ਵਿਚ 41 ਮਰੀਜ ਦਾਖਲ ਹਨ।

 ਪਟਿਆਲਾ ਜਿਲੇ ਵਿੱਚ ਸੱਤ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ
Covid 19

ਡਾ. ਮਲਹੋਤਰਾ ਨੇ ਬਾਹਰੀ ਰਾਜਾਂ,ਵਿਦੇਸ਼ਾ ਤੋਂ ਆ ਰਹੇ ਵਿਅਕਤੀਆਂ, ਹੋਟਲਾ ਅਤੇ ਅਤੇ ਵਪਾਰਕ ਅਦਾਰਿਆਂ ਦੇ ਮਾਲਕਾ ਨੂੰ ਮੁੜ ਅਪੀਲ ਕੀਤੀ ਕਿ ਉਹਨਾਂ ਦੇ ਵਪਾਰਕ ਅਦਾਰੇ ਵਿਚ ਜਿੰਨੀ ਵੀ ਲੇਬਰ ਬਾਹਰੀ ਰਾਜਾਂ ਤੋਂ ਕੰਮ ਕਾਜ ਲਈ ਆ ਰਹੀ ਹੈ,ਉਹ ਇਸ ਦੀ ਸੂਚਨਾ ਜਿਲਾ ਸਿਹਤ ਵਿਭਾਗ ਨੂੰ ਕੰਟਰੋਲ ਰੂਮ ਨੰਬਰ 0175-5128793 ਜਾਂ 0175-5127793 ਤੇਂ ਜਰੂਰ ਦੇਣ ਤਾਂ ਜੋ ਉਹਨਾਂ ਦੇ ਕੋਵਿਡ ਸਬੰਧੀ ਸੈਂਪਲ ਲਏ ਜਾ ਸਕਣ।ਉਹਨਾਂ ਘਰ ਵਿਚ ਏਕਾਂਤਵਾਸ ਵਿਚ ਰਹਿ ਰਹੇ ਸਾਰੇ ਵਿਅਕਤੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਰਜਿਸ਼ਟਰਡ ਮੋਬਾਇਲ ਵਿਚ ਕੋਵਾ ਐਪ ਜਰੂਰ ਡਾਉਨ ਲੋਡ ਕਰਨ ਤਾਂ ਜੋ ਉਹ ਸਿਹਤ ਵਿਭਾਗ ਦੀ ਨਿਗਰਾਨੀ ਵਿਚ ਰਹਿਣ ਸਕਣ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋ ਉਹਨਾਂ ਦੀ ਸਮਂੇ ਸਮਂੇ ਜਾਂਚ ਕੀਤੀ ਜਾ ਸਕੇ।
ਡਾ. ਮਲਹੋਤਰਾ ਨੇਂ ਦੱਸਿਆਂ ਕਿ ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 767 ਦੇ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਪੁਲਿਸ ਮੁਲਾਜਮ, ਪੋਜਟਿਵ ਕੇਸਾਂ ਦੇ ਨੇੜੇ ਦੇ ਸੰਪਰਕ ਵਿਚ ਆਏ ਵਿਅਕਤੀਆਂ ਆਦਿ ਦੇ ਲਏ ਸੈਂਪਲ ਸ਼ਾਮਲ ਹਨ।ਜਿਹਨਾਂ ਦੀ ਰਿਪੋਰਟ ਕੱਲ ਨੂੰ ਆਵੇਗੀ।

ਪਟਿਆਲਾ ਜਿਲੇ ਵਿੱਚ ਸੱਤ ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ I ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ    ਕੋਵਿਡ ਜਾਂਚ ਸਬੰਧੀ 18869 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ 243 ਕੋਵਿਡ ਪੋਜਟਿਵ, 17955 ਨੈਗਟਿਵ ਅਤੇ 640 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪੌਜਟਿਵ ਕੇਸਾਂ ਵਿੱਚੋਂ ਪੰਜ ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ 139 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 99 ਹੈ।