ਪਟਿਆਲਾ ਜਿਲੇ ਵਿੱਚ 12 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ : ਡਾ.ਮਲਹੋਤਰਾ
ਪਟਿਆਲਾ 16 ਜੂਨ ( )
ਜਿਲੇ ਵਿਚ 12 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿੱਨੀ ਕੋਵਿਡ ਜਾਂਚ ਲਈ ਪੈਡਿੰਗ 1186 ਸੈਂਪਲਾ ਵਿਚੋ 286 ਸੈਂਪਲਾ ਦੀ ਪ੍ਰਾਪਤ ਹੋਈ ਰਿਪੋਰਟਾਂ ਵਿਚੋ 274 ਨੈਗੇਟਿਵ ਅਤੇ 12 ਕੋਵਿਡ ਪੋਜਟਿਵ ਪਾਏ ਗਏ ਹਨ ਜਿਹਨਾਂ ਵਿਚ 11 ਰਜਿੰਦਰਾ ਹਸਪਤਾਲ ਵਿਚ ਤੈਨਾਤ ਨਰਸਾਂ ਅਤੇ ਮੁਲਾਜਮ ਹਨ। ਇੱਕ ਰਾਜਿੰਦਰਾ ਹਸਪਤਾਲ ਵਿਚ ਦਾਖਲ ਮਰੀਜ ਹੈ।ਬਾਕੀ ਸੈਂਂਪਲਾ ਦੀ ਰਿਪੋਰਟ ਆਉਣੀ ਬਾਕੀ ਹੈ।ਪੋਜਟਿਵ ਕੇਸਾਂ ਬਾਰੇ ਜਾਣਕਾਰੀ ਦਿੰਦੇ ਡਾ.ਮਲਹੋਤਰਾ ਨੇਂ ਦੱਸਿਆਂ ਕਿ ਪਿਛਲੇ ਦਿਨਾ ਵਿਚ ਰਜਿੰਦਰਾ ਹਸਪਤਾਲ ਵਿਚ ਸਟਾਫ ਨਰਸਾ ਦੇ ਕੋਵਿਡ ਪੋਜਟਿਵ ਆਉਣ ਤੇਂ ਉਹਨਾਂ ਦੇ ਨੇੜੇ ਅਤੇ ਦੂਰ ਦੇ ਸ਼ੰਪਰਕ ਵਿਚ ਆਏ ਤਕਰੀਬਨ 60 ਨਰਸਾ/ ਮੁਲਾਜਮਾ ਦੇ ਬੀਤੇ ਦਿਨਾਂ ਵਿਚ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਸਨ। ਇੰਨੀ ਬਰੀਕੀ ਵਿਚ ਕੀਤੀ ਟਰੇਸਿੰਗ ਕਾਰਣ ਪੈਡਿੰਗ ਸੈਂਪਲਾ ਦੀ ਰਿਪੋਰਟ ਆਉਣ ਤੇਂ ਉਹਨਾਂ ਵਿਚੋ ਰਾਜਿੰਦਰਾ ਹਸਪਤਾਲ ਦੇ 6 ਨਰਸਾ ਅਤੇ 5 ਮੁਲਾਜਮ ਕੋਵਿਡ ਪੋਜਟਿਵ ਪਾਏ ਗਏ ਹਨ। ਇਸ ਤੋਂ ਇਲਾਵਾ ਰਾਜਿੰਦਰਾ ਹਸਪਤਾਲ ਵਿਚ ਹੀ ਕਿਸੇ ਹੋਰ ਬਿਮਾਰੀ ਕਾਰਣ ਦਾਖਲ ਰਣਬੀਰ ਪੁਰਾ ਪਟਿਆਲਾ ਦੀ ਰਹਿਣ ਵਾਲੀ 47 ਸਾਲਾ ਔਰਤ ਵੀ ਕੋਵਿਡ ਪੋਜਟਿਵ ਪਾਈ ਗਈ ਹੈ।ਸਿਵਲ ਸਰਜਨ ਡਾ. ਮਲਹੋਤਰਾ ਨੇਂ ਦੱਸਿਆਂ ਕਿ ਇਹਨਾਂ ਪੋਜਟਿਵ ਕੇਸਾਂ ਨੂੰ ਨਵੀ ਪੋਲਿਸੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।ਉਹਨਾਂ ਇਹ ਵੀ ਕਿਹਾ ਕਿ ਇਹਨਾਂ ਪੋਜਟਿਵ ਕੇਸਾਂ ਦੀ ਕੰਟੈਕਟ ਟਰੇਸਿੰਗ ਕਰਕੇ ਨੇੜੇ ਦੇ ਸੰਪਰਕ ਵਿਚ ਆਉਣ ਵਾਲਿਆਂ ਦੇ ਕੋਵਿਡ ਜਾਂਚ ਸਬੰਧੀ ਸੈਂਪਲ ਲ਼ੈਣ ਦੀ ਪ੍ਰੀਕਿਰਿਆਂ ਜਾਰੀ ਰਹੇਗੀ।
ਉਹਨਾਂ ਦੱਸਿਆਂ ਕਿ ਮਿਸ਼ਨ ਫਤਿਹ ਤਹਿਤ ਅੱਜ ਤਿੰਨ ਹੋਰ ਮਰੀਜ ਜਿਹਨਾਂ ਵਿਚੋ ਇੱਕ ਅਫਸਰ ਕਲੋਨੀ ਅਤੇ ਦੋ ਡੀ.ਐਮ.ਡਬਲਿਉ ਪਟਿਆਲਾ ਦੇ ਰਹਿਣ ਵਾਲੇ ਹਨ, ਨੂੰ ਵੀ ਕੋਵਿਡ ਤੋਂ ਠੀਕ ਹੋਣ ਤੇਂ ਗਾਈਡਲਾਈਨ ਅਨੁਸਾਰ ਰਾਜਿੰਦਰਾ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।ਇਸ ਤਰਾਂ ਹੁਣ ਤੱਕ ਕਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 130 ਹੋ ਗਈ ਹੈ।
ਸਿਵਲ ਸਰਜਨ ਡਾ. ਮਲਹੋਤਰਾ ਨੇਂ ਕਿਹਾ ਕਿ ਵਿਦੇਸ਼ਾ ਤੋਂ ਆ ਰਹੇ ਯਾਤਰੀ ਜੋ ਕਿ ਸਰਕਾਰੀ ਕੁਆਰਨਟੀਨ ਫੈਸੀਲਿਟੀ ਹੋਟਲ ਜਾਂ ਗੁਰੂਦੁਆਰਾ ਸਾਹਿਬ ਵਿਖੇ ਰਹਿ ਰਹੇ ਹਨ ਅਤੇ ਬਾਹਰੀ ਰਾਜਾਂ ਤੋਂ ਆ ਰਹੇ ਵਿਅਕਤੀ ਜੋ ਕਿ ਆਪਣੇ ਘਰਾਂ ਵਿਚ ਏਕਾਂਤਵਾਸ ਵਿਚ ਰਹਿ ਰਹੇ ਹਨ,ਸਿਹਤ ਵਿਭਾਗ ਦੀਆਂ ਆਰ.ਆਰ.ਟੀ.ਟੀਮਾਂ ਵੱਲੋ ਉਹਨਾਂ ਦੀ ਸਮੇਂ ਸਮੇਂ ਸਿਹਤ ਜਾਂਚ ਕੀਤੀ ਜਾ ਰਹੀ ਹੈ।ਉਹਨਾਂ ਦੱਸਿਆ ਕਿ ਉਹਨਾਂ ਨੂੰ ਸ਼ਿਕਾਇਤਾ ਮਿਲ ਰਹੀਆਂ ਹਨ ਕਿ ਬਹੁਤ ਸਾਰੇ ਲੋਕ ਜੋ ਕਿ ਘਰਾਂ ਵਿਚ ਏਕਾਂਤਵਾਸ(ਕੁਆਰਨਟੀਨ) ਕੀਤੇ ਗਏ ਹਨ ਉਹ ਨਿਯਮਾਂ ਦੀ ਉਲੰਘਣਾ ਕਰਦੇ ਹੋਏ ਬਾਹਰ ਘੁੱਮ ਰਹੇ ਹਨ ਅਤੇ ਕਈਆਂ ਵੱਲੋ ਘਰਾਂ ਦੇ ਬਾਹਰ ਲਗੇ ਘਰ ਇਚ ਏਕਾਂਤਵਾਸ ਦੇ ਸਟਿੱਕਰ ਫਾੜੇ ਜਾ ਰਹੇ ਹਨ ਜਿਸ ਦਾ ਸਖਤ ਨੋਟਿਸ ਲੇਂਦੇ ਹੋਏ ਉਹਨਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਜੇਕਰ ਉਹਨਾਂ ਦੀਆਂ ਟੀਮਾਂ ਨੂੰ ਅਜਿਹਾ ਕੁੱਝ ਜਾਂਚ ਦੋਰਾਣ ਮਿਲਦਾ ਹੈ ਤਾਂ ਉਹ ਉਸਦੀ ਸੁਚਨਾ ਤੁਰੰਤ ਨਾਲ ਲਗਦੇ ਸਬੰਧਤ ਥਾਣੇ ਵਿਚ ਦੇਣ ਤਾਂ ਜੋ ਅਜਿਹੇ ਵਿਅਕਤੀਆਂ ਵਿੱਰੁਧ ਐਕਟ ਅਨੁਸਾਰ ਕਾਰਵਾਈ ਕੀਤੀ ਜਾ ਸਕੇ ਅਤੇ ਜੁਰਮਾਨੇ ਕੀਤੇ ਜਾ ਸਕਣ।
ਡਾ. ਮਲਹੋਤਰਾ ਨੇਂ ਦੱਸਿਆਂ ਕਿ ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 602 ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਪੁਲਿਸ ਮੁਲਾਜਮ, ਸੇਨੇਟਰੀ ਵਰਕਰ ਆਦਿ ਦੇ ਲਏ ਗਏ ਸੈਂਪਲ ਸ਼ਾਮਲ ਹਨ।ਜਿਹਨਾਂ ਦੀ ਰਿਪੋਰਟ ਕੱਲ ਨੂੰ ਆਵੇਗੀ।
ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 14330 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ 193 ਕੋਵਿਡ ਪੋਜਟਿਵ,12580 ਨੈਗਟਿਵ ਅਤੇ 1537 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪੌਜਟਿਵ ਕੇਸਾਂ ਵਿੱਚੋਂ ਤਿੰਨ ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ, 130 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 60 ਹੈ ।