ਪਟਿਆਲਾ ਜਿਲੇ ਵਿੱਚ 51 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ: ਡਾ. ਮਲਹੋਤਰਾ
ਪਟਿਆਲਾ 3 ਅਗਸਤ ( )
ਜਿਲੇ ਵਿਚ 51 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜਿਲੇ ਵਿਚ ਪ੍ਰਾਪਤ 625 ਰਿਪੋਰਟ ਵਿਚੋ 51 ਕੋਵਿਡ ਪੋਜਟਿਵ ਪਾਏ ਗਏ ਹਨ।ਇਸ ਤਰਾਂ ਹੁਣ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 1967 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 43 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਹੁਣ 1194 ਹੋ ਗਈ ਹੈ।ਪੌਜਟਿਵ ਕੇਸਾਂ ਵਿੱਚੋਂ 33 ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ,1194 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 740 ਹੈ।
ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 51 ਕੇਸਾਂ ਵਿਚੋ 26 ਪਟਿਆਲਾ ਸ਼ਹਿਰ, 07 ਰਾਜਪੁਰਾ, 04 ਨਾਭਾ, 08 ਸਮਾਣਾ ਅਤੇ 06 ਵੱਖ ਵੱਖ ਪਿੰਡਾਂ ਤੋਂ ਹਨ।ਇਹਨਾਂ ਵਿਚੋਂ 07 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ ਕੰਟੈਨਮੈਂਟ ਜੋਨ ਵਿਚੋਂ ਲਏ ਸੈਂਪਲਾ ਵਿਚੋਂ ਕੋਵਿਡ ਪੋਜਟਿਵ ਪਾਏ ਗਏ ਹਨ,44 ਨਵੇਂ ਕੇਸ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਨਾਲ ਸਬੰਧਤ ਹਨ।ਪਟਿਆਲਾ ਦੇ ਅਰੋੜਾ ਸਟਰੀਟ, ਹੀਰਾ ਨਗਰ ਅਤੇ ਮੇਹਤਾ ਕਲੋਨੀ ਤੋਂ ਤਿੰਨ-ਤਿੰਨ, ਵਿਕਾਸ ਕਲੋਨੀ ਅਤੇ ਅਰਬਨ ਅਸਟੇਟ ਫੇਜ ਇੱਕ ਤੋਂ ਦੋ-ਦੋ, ਸ਼ਾਤੀ ਨਗਰ, ਘੇਰ ਸੋਢੀਆਂ, ਛੋਟੀ ਬਾਰਾਂਦਰੀ, ਡੂਮਾ ਵਾਲੀ ਗੱਲੀ, ਕ੍ਰਿਸ਼ਨਾ ਕਲੋਨੀ, ਲਾਲ ਬਾਗ, ਰਾਘੋਮਾਜਰਾ, ਮੁੱਹਲਾ ਡੋਗਰਾ, ਗੁਰੁ ਨਾਨਕ ਨਗਰ, ਸੈਨਚੁਰੀ ਐਨਕਲੇਵ ,ਮੇਹਰ ਸਿੰਘ ਕਲੋਨੀ, ਭਰਪੂਰ ਗਾਰਡਨ, ਤੱਵਕਲੀ ਮੋੜ ਤੋਂ ਇੱਕ-ਇੱਕ, ਰਾਜਪੁਰਾ ਦੇ ਜੈਨ ਨਗਰ ਭੇਡਵਾਲ ਤੋਂ ਤਿੰਨ, ਪੰਜੀਰੀ ਪਲਾਟ, ਨੇੜੇ ਐਨ.ਟੀ.ਸੀ. ਸਕੂਲ, ਪ੍ਰੇਮ ਨਗਰ, ਕੇ.ਐਸ.ਐਮ ਰੋਡ ਤੋਂ ਇੱਕ-ਇੱਕ, ਨਾਭਾ ਦੇ ਜੈਮਲ ਕਲੋਨੀ ਤੋਂ ਤਿੰਨ, ਮੇਹਸ ਗੇਟ ਤੋਂ ਇੱਕ, ਸਮਾਣਾ ਦੇ ਮਾਲਕਾਨਾ ਪੱਤੀ ਅਤੇ ਮਾਛੀ ਹਾਤਾ ਤੋਂ ਦੋ- ਦੋ, ਵੜੈਚਾਂ ਰੋਡ, ਘੜਾਮਾ ਪੱਤੀ, ਜੋਸ਼ੀਆਂ ਮੁੱਹਲਾ, ਸਕਤੀ ਵਾਟੀਕਾ ਤੋਂ ਇੱਕ-ਇੱਕ ਅਤੇ 06 ਵੱਖ ਵੱਖ ਪਿੰਡਾਂ ਤੋਂ ਰਿਪੋਰਟ ਹੋਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।ਸਿਵਲ ਸਰਜਨ ਡਾ. ਮਲਹੋਤਰਾ ਨੇ ਕਿਹਾ ਕਿ ਪੋਜਟਿਵ ਆਏ ਕੇਸਾਂ ਦੇ ਨੇੜਲੇ ਸੰਪਰਕ ਵਿਚ ਆਉਣ ਵਾਲਿਆਂ ਦੀ ਸਿਹਤ ਵਿਭਾਗ ਵੱਲੋ ਬੜੀ ਬਰੀਕੀ ਨਾਲ ਟਰੇਸਿੰਗ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਲੋਕਾਂ ਵੱਲੋ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਦੀ ਵਰਤੋ ਵਿੱਚ ਢਿੱਲ ਵਰਤੀ ਜਾ ਰਹੀ ਹੈ ਅਤੇ ਲੋਕ ਕੋਵਿਡ ਲੱਛਣ ਜਿਵੇਂ ਬੁਖਾਰ, ਜੁਕਾਮ ਆਦਿ ਹੋਣ ਤੇਂ ਵੀ ਆਪਣੇ ਆਪ ਨੂੰ ਆਈਸੋਲੈਟ ਕਰਕੇ ਡਾਕਟਰਾਂ ਨੂੰ ਦਿਖਾਉਣ ਦੀ ਬਜਾਏ ਆਮ ਘੰੁਮ ਫਿਰ ਰਹੇ ਹਨ।ਜਿਸ ਨਾਲ ਕੋਵਿਡ ਦਾ ਫੈਲਾਅ ਹੋ ਰਿਹਾ ਹੈ। ਇਸ ਲਈ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਫਲੂ ਟਾਈਪ ਲੱਛਣ ਜਿਵੇਂ ਖਾਂਸੀ, ਬੁਖਾਰ, ਜੁਕਾਮ, ਸਾਹ ਲੈਣ ਵਿੱਚ ਤਕਲੀਫ ਆਦਿ ਹੋਣ ਤੇਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸ਼ਥਾਂ ਦੇ ਡਾਕਟਰ ਨਾਲ ਸੰਪਰਕ ਕਰਕੇ ਆਪਣੀ ਜਾਂਚ ਕਰਵਾਉਣ ਤਾਂ ਜੋ ਕੋਵਿਡ ਦੇ ਫੈਲਾਅ ਨੂੰ ਰੋਕਿਆ ਜਾ ਸਕੇ।
ਡਾ. ਮਲਹੋਤਰਾ ਨੇਂ ਦੱਸਿਆਂ ਕਿ ਪਟਿਆਲਾ ਦੇ ਅਰਬਨ ਅਸਟੇਟ ਫੇਜ ਇੱਕ ਦੀ ਰਹਿਣ ਵਾਲੀ 66 ਸਾਲਾ ਅੋਰਤ ਜੋ ਕਿ ਪੁਰਾਨੀ ਸ਼ੁਗਰ ਅਤੇ ਹੋਰ ਬਿਮਾਰੀਆਂ ਕਾਰਣ ਰਾਜਿੰਦਰਾ ਹਸਪਤਾਲ ਵਿਚ ਦਾਖਲ ਹੋਈ ਸੀ ਅਤੇ ਕੋਵਿਡ ਪੋਜਟਿਵ ਸੀ, ਦੀ ਬੀਤੀ ਰਾਤ ਰਾਜਿੰਦਰਾ ਹਸਪਤਾਲ ਵਿਚ ਇਲਾਜ ਦੋਰਾਣ ਮੋਤ ਹੋ ਗਈ ਹੈ।ਇਸ ਤਰਾਂ ਜਿਲੇ ਵਿਚ ਕੋਵਿਡ ਪੋਜਟਿਵ ਵਿਅਕਤੀਆਂ ਦੀ ਮੋਤਾਂ ਦੀ ਗਿਣਤੀ 33 ਹੋ ਗਈ ਹੈ।ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 505 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫੱਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਮੁਲਾਜਮ, ਪੋਜਟਿਵ ਕੇਸਾਂ ਦੇ ਨੇੜੇ ਦੇ ਸੰਪਰਕ ਵਿਚ ਆਏ ਵਿਅਕਤੀਆਂ ਆਦਿ ਦੇ ਲਏ ਸੈਂਪਲ ਸ਼ਾਮਲ ਹਨ। ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 45755 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 1967 ਕੋਵਿਡ ਪੋਜਟਿਵ, 42262 ਨੈਗਟਿਵ ਅਤੇ ਲਗਭਗ 1400 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
August,3,2020