HomeCovid-19-Updateਪਟਿਆਲਾ ਜਿਲ੍ਹੇ ਵਿੱਚ ਕੋਵਿਡ ਦੇ ਮਾਮਲੇ ਇੱਕ ਵਾਰ ਫਿਰ ਵੱਧ ਰਹੇ ਹਨ

ਪਟਿਆਲਾ ਜਿਲ੍ਹੇ ਵਿੱਚ ਕੋਵਿਡ ਦੇ ਮਾਮਲੇ ਇੱਕ ਵਾਰ ਫਿਰ ਵੱਧ ਰਹੇ ਹਨ

ਪਟਿਆਲਾ ਜਿਲ੍ਹੇ ਵਿੱਚ ਕੋਵਿਡ ਦੇ ਮਾਮਲੇ ਇੱਕ ਵਾਰ ਫਿਰ ਵੱਧ ਰਹੇ ਹਨ

ਪਟਿਆਲਾ/ 27 ਜੁਲਾਈ

ਸਿਵਲ ਸਰਜਨ ਡਾ.ਪ੍ਰਿੰਸ ਸੋਢੀ ਅਤੇ ਜਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜਿਲ੍ਹੇ ਵਿਚ ਟੀਕਾਕਰਨ ਕੈੰਪਾਂ ਵਿੱਚ 3635  ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ।ਜਿਸ ਨਾਲ ਜਿਲ੍ਹੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 16 ਲੱਖ 22 ਹਜਾਰ 934  ਹੋ ਗਈ ਹੈ। ਕੱਲ ਮਿਤੀ 28 ਦਸੰਬਰ ਦਿਨ ਮੰਗਲਵਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ ਦਾ ਕੋਵੀਸ਼ੀਲਡ ਕੋਵਿਡ ਵੈਕਸੀਨ ਨਾਲ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ, ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਤ੍ਰਿਪੜੀ, ਸਰਕਾਰੀ ਰਾਜਿੰਦਰਾ ਹਸਪਤਾਲ, ਡੀ.ਐਮ.ਡਬਲਿਉ.ਰੇਲਵੇ ਹਸਪਤਾਲ,  ਪੁਲਿਸ ਲਾਈਨਜ, ਮੋਦੀਖਾਨਾਂ ਸਾਹਮਣੇ ਗੁਰਦਾਆਰਾ ਮੋਤੀ ਬਾਗ ਸਾਹਿਬ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਕਲੀਗਰ ਬਸਤੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਬਿਸ਼ਨ ਨਗਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਆਰਿਆ ਸਮਾਜ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਅਨੰਦ ਨੰਗਰ ਬੀ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸੂਲਰ, ਅਰਬਨ ਪ੍ਰਾਇਮਰੀ ਸਿਹਤ ਕੇਂਦਰ ਸਿਟੀ ਬ੍ਰਾਂਚ, ਸਮਾਣਾ ਦੇ ਸਬ ਡਵੀਜਨ ਹਸਪਤਾਲ, ਨਾਭਾ ਦੇ ਐਮ.ਪੀ. ਡਬਲਿਯੂ. ਸਕੂਲ ਅਤੇ ਬਾਜੀਗਰ ਬਸਤੀ, ਰਾਜਪੁਰਾ ਦੇ ਸਿਵਲ ਹਸਪਤਾਲ ਅਤੇ ਅਰਬਨ ਪ੍ਰਾਇਮਰੀ ਸਿਹਤ ਕੇਂਦਰ-2 ਤੋਂ ਇਲਾਵਾ ਬਲਾਕ ਕੋਲੀ, ਭਾਦਸੋਂ, ਕਾਲੋਮਾਜਰਾ, ਹਰਪਾਲਪੁਰ, ਦੁਧਨਸਾਧਾ, ਸ਼ੁਤਰਾਣਾ ਵਿੱਚ ਅਤੇ ਅਧੀਨ ਆਉਂਦੇ ਪਿੰਡਾ ਵਿੱਚ ਵੀ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁਸਰੀ ਡੋਜ਼ ਵੀ ਲਗਾਈ ਜਾਵੇਗੀ।

ਅੱਜ ਜਿਲੇ ਵਿੱਚ ਪ੍ਰਾਪਤ 848  ਕੋਵਿਡ ਰਿਪੋਰਟਾਂ ਵਿਚੋਂ ਸੱਤ ਕੇਸ ਕੋਵਿਡ ਪੋਜੀਟਿਵ ਪਾਏ ਗਏ ਹਨ। ਜੋ ਕਿ ਸਾਰੇ ਹੀ ਪਟਿਆਲਾ ਸ਼ਹਿਰ ਨਾਲ ਸਬੰਧਤ ਹਨ।ਜਿਸ ਕਰਕੇ ਜਿਲੇ੍ਹ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ 49,045 ਹੋ ਗਈ ਹੈ ਅਤੇ ਮਿਸ਼ਨ ਫਹਿਤ ਤਹਿਤ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ 47643 ਹੀ ਹੈ ਅਤੇ ਅੱਜ ਜਿਲੇ੍ਹ ਇੱਕ ਕੋਵਿਡ ਪੋਜਟਿਵ ਮਰੀਜ ਦੀ ਮੌਤ ਹੋਣ ਕਾਰਣ ਮੋਤਾਂ ਦੀ ਕੁੱਲ ਗਿਣਤੀ 1363 ਹੋ ਗਈ ਹੈ। ਕੱਲ੍ਹ, 27 ਜੁਲਾਈ ਪਟਿਆਲਾ ਜ਼ਿਲ੍ਹੇ ਵਿੱਚ 6, 25 ਜੁਲਾਈ -5, 24 ਜੁਲਾਈ-5ਮਾਮਲੇ ਸਾਹਮਣੇ ਆਏ ਸਨI

ਪਟਿਆਲਾ ਜਿਲ੍ਹੇ ਵਿੱਚ ਕੋਵਿਡ ਦੇ ਮਾਮਲੇ ਇੱਕ ਵਾਰ ਫਿਰ ਵੱਧ ਰਹੇ ਹਨ

ਸਿਵਲ ਸਰਜਨ ਡਾ. ਸੋਢੀ ਨੇਂ ਕਿਹਾ ਕਿ ਪਿਛਲੇ 15 ਦਿਨਾਂ ਤੋਂ ਦੇਖਣ ਵਿੱਚ ਆਇਆ ਹੈ ਕਿ ਜਿਲੇ੍ਹ ਵਿੱਚ ਕੋਵਿਡ ਕੇਸਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਜਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 39 ਹੈ। ਇਸ ਲਈ ਉਹਨਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕਾਂ ਨੁੰ ਹੁਣ ਕੋਵਿਡ ਅਨੁਕੁਲ ਸਾਵਧਾਂਨੀਆ ਜਿਵੇਂ ਮਾਸਕ ਪਾ ਕੇ ਰੱਖਣਾ,ਇੱਕ ਦੂਜੇ ਤੋਂ ਸਮਾਜਿਕ ਦੂਰੀ ਬਣਾ ਕੇ ਰੱਖਣਾ,ਹੱਥਾਂ ਨੁੰ ਵਾਰ ਵਾਰ ਸਾਬਣ ਪਾਣੀ ਨਾਲ ਧੌਣਾ ਆਦਿ ਅਪਣਾਉਣੀਆਂ ਜਰੂਰੀ ਹਨ।

ਜਿਲ੍ਹਾ ਐਪੀਡੋਮੋਲੋਜਸਟ ਡਾ. ਸੁਮੀਤ ਸਿੰਘ ਨੇ ਕਿਹਾ ਕਿ ਹੁਣ ਤੱਕ ਦਸੰਬਰ ਮਹੀਨੇ ਦੋਰਾਣ ਹਾਈ ਰਿਸਕ ਮੁਲਕਾ ਵਿਚੋਂ ਪਟਿਆਲਾ ਜਿਲ੍ਹੇ ਵਿੱਚ ਆਏ 310 ਵਿਦੇਸ਼ੀ ਯਾਤਰੀਆਂ ਜਿਹਨਾਂ ਨੂੰ ਘਰਾਂ ਵਿੱਚ ਹੀ ਆਈਸੋਲੇਟ ਕਰਦੇ ਹੋਏ ਅੱਠਵੇਂ ਦਿਨ ਮੁੜ ਟੈਸਟ ਕੀਤਾ ਜਾ ਰਿਹਾ ਹੈ , ਵਿਚੋਂ ਹੁਣ ਤੱਕ 192 ਯਾਤਰੀਆਂ ਦੇ ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ। ਜਿਹਨਾਂ ਵਿਚੋਂ ਹੁਣ ਤੱਕ ਕੇਵਲ ਦੋ ਹੀ ਕੋਵਿਡ ਪੋਜਟਿਵ ਪਾਏ ਗਏ ਹਨ।

ਸਿਹਤ  ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1268  ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 10,80,537  ਸੈਂਪਲ ਲਏ ਜਾ ਚੁੱਕੇ ਹਨ। ਜਿਹਨਾਂ ਵਿਚੋ ਜਿਲ੍ਹਾ ਪਟਿਆਲਾ ਦੇ 49,045 ਕੋਵਿਡ ਪੋਜਟਿਵ,10,30,846 ਨੈਗੇਟਿਵ ਅਤੇ ਲਗਭਗ 646 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

LATEST ARTICLES

Most Popular

Google Play Store