ਪਟਿਆਲਾ ਦੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ‘ਮਿਸ਼ਨ ਫ਼ਤਿਹ’ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੀ ਅਪੀਲ

186

ਪਟਿਆਲਾ ਦੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ‘ਮਿਸ਼ਨ ਫ਼ਤਿਹ’ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੀ ਅਪੀਲ

ਪਟਿਆਲਾ, 7 ਜੂਨ:
ਡਿਪਟੀ ਕਮਿਸ਼ਨਰ  ਕੁਮਾਰ ਅਮਿਤ ਤੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚੋਂ ਕੋਵਿਡ-19 ‘ਤੇ ਜਿੱਤ ਪ੍ਰਾਪਤ ਕਰਨ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਿਹ ਨੂੰ ਸਫ਼ਲ ਬਣਾਉਣ ਲਈ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਪੂਰਨ ਸਹਿਯੋਗ ਦੇਣ ਦਾ ਸੱਦਾ ਦਿੱਤਾ ਹੈ ਤਾਂ ਜੋ ਅਸੀ ਇਸ ਮਹਾਂਮਾਰੀ ‘ਤੇ ਫ਼ਤਿਹ ਪਾ ਸਕੀਏ।

ਕੁਮਾਰ ਅਮਿਤ ਨੇ ਮਿਸ਼ਨ ਫ਼ਤਿਹ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਮੁਹਿੰਮ ਦਾ ਮੁੱਢਲਾ ਮੰਤਵ ਲੋਕਾਂ ਨੂੰ ਇਸ ਮਹਾਂਮਾਰੀ ਸਬੰਧੀ ਜਾਗਰੂਕ ਕਰਨ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਿਸ਼ਨ ਫ਼ਤਿਹ ਤਹਿਤ ਆਮ ਲੋਕਾਂ ਨਾਲ ਤਾਲਮੇਲ ਕਰਕੇ ਇਸ ਮਹਾਂਮਾਰੀ ਤੋਂ ਚੌਕਸ ਅਤੇ ਸੁਰੱਖਿਅਤ ਰਹਿਣ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਨਤੀਜੇ ਦਾਇਕ ਬਣਾਉਣ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਮਾਸਕ ਪਹਿਨਣ, ਹੱਥ ਧੋਣ, ਸਮਾਜਿਕ ਦੂਰੀ ਬਰਕਰਾਰ ਰੱਖਣ, ਬਜ਼ੁਰਗਾਂ ਦਾ ਧਿਆਨ ਰੱਖਣ, ਬਾਹਰੀ ਲੋਕਾਂ ਦਾ ਉਨ੍ਹਾਂ ਦੇ ਖੇਤਰ ਵਿੱਚ ਆਉਣ ‘ਤੇ ਚੌਕਸ ਰਹਿਣ, ਕੋਵਾ ਐਪ ਦੀ ਵਰਤੋਂ ਕਰਨ ਅਤੇ ਕੋਵਿਡ-19 ਸਬੰਧੀ ਜਾਗਰੂਕਤਾ ਫੈਲਾਉਣ ਲਈ ਵਿਆਪਕ ਯੋਜਨਾ ਬਣਾਈ ਗਈ ਹੈ।

ਪਟਿਆਲਾ ਦੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ 'ਮਿਸ਼ਨ ਫ਼ਤਿਹ' ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੀ ਅਪੀਲ
Mission Fateh

ਐਸ.ਐਸ.ਪੀ.  ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ‘ਮਿਸ਼ਨ ਫ਼ਤਿਹ’ ਪੰਜਾਬੀਆਂ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੈ ਜੋ ਹਰੇਕ ਔਖੀ ਘੜੀ ਵਿੱਚ ਹੌਸਲਾ ਵਧਾਉਂਦਾ ਅਤੇ ਸੰਕਟ ਵਿੱਚ ਨਿਕਲਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰੇ ਵਿਸ਼ਵ ਵਿੱਚ ਫੈਲੀ ਕੋਵਿਡ-19 ਮਹਾਂਮਾਰੀ ਵਿਰੁੱਧ ਸਾਨੂੰ ਜਿੱਤ ਪ੍ਰਾਪਤ ਕਰਨ ਲਈ ਅਤੇ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਇਸ ਸਬੰਧੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ ਤਾਂ ਹੀ ਅਸੀ ਇਸ ਮਹਾਂਮਾਰੀ ‘ਤੇ ਫ਼ਤਿਹ ਪ੍ਰਾਪਤ ਕਰ ਸਕਦੇ ਹਾਂ।