ਪਟਿਆਲਾ ਦੇ ਸਿਵਲ ਸਰਜਨ ਦਾ ਸੰਭਾਲਿਆ ਅਹੁਦਾ

473

ਪਟਿਆਲਾ ਦੇ ਸਿਵਲ ਸਰਜਨ ਦਾ ਸੰਭਾਲਿਆ ਅਹੁਦਾ

ਪਟਿਆਲਾ 13 ਦਸੰਬਰ,2022 

ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਡਾ. ਦਲਬੀਰ ਕੋਰ ਨੇਂ ਜਿਲ੍ਹਾ ਪਟਿਆਲਾ ਵਿਖੇ ਬਤੋਰ ਸਿਵਲ ਸਰਜਨ ਆਪਣਾ ਅਹੁਦਾ ਸੰਭਾਲ ਲਿਆ ਹੈ।ਜਿਕਰਯੋਗ ਹੈ ਕਿ ਡਾ. ਦਲਬੀਰ ਕੌਰ ਜੋ ਕਿ ਐਮ.ਡੀ ਪੈਥੋਲੋਜੀ ਹਨ ਅਤੇ ਬਤੋਰ ਡਿਪਟੀ ਡਾਇਰੈਕਟਰ ਡਾਇਰੈਕਟਰ ਸਿਹਤ ਤੇਂ ਪਰਿਵਾਰ ਭਲਾਈ ਪੰਜਾਬ ਚੰਡੀਗੜ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ, ਦੀ ਤੈਨਾਤੀ ਪੰਜਾਬ ਸਰਕਾਰ ਸਿਹਤ ਤੇਂ ਪਰਿਵਾਰ ਭਲਾਈ ਵਿਭਾਗ ਚੰਡੀਗੜ ਵੱਲੋਂ ਜਿਲਾ ਪਟਿਆਲਾ ਵਿਖੇ ਬਤੋਰ ਸਿਵਲ ਸਰਜਨ ਹੋਣ ਕਾਰਣ, ਉਹਨਾਂ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅੱਜ ਬਤੋਰ ਸਿਵਲ ਸਰਜਨ ਆਪਣਾ ਅਹੁਦਾ ਸੰਭਾਲ ਲਿਆ ਹੈ।

ਅਹੁਦਾ ਸੰਭਾਲਣ ਤੇਂ ਦਫਤਰ ਵਿਖੇ ਸਮੂਹ ਸਿਹਤ ਪ੍ਰੋਗਰਾਮ ਅਫਸਰਾਂ ਅਤੇ ਸਟਾਫ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਮੁਬਾਰਕਬਾਦ ਦਿੱਤੀ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਜੋ ਜਿਮ੍ਹੇਵਾਰੀ ਉਹਨਾਂ ਨੂੰ ਸੋਂਪੀ ਗਈ ਹੈ, ਉਹ ਉਸ ਨੂੰ ਪੁਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਨੂੰ ਜਿਲ੍ਹੇ ਦੇ ਸਾਰੇ ਨਾਗਰਿਕਾਂ ਤੱਕ ਪੰਹੁਚਾਉਣ ਲਈ ਵਚਨਬੱਧ ਹੋਣਗੇ।ਦਫਤਰ ਸਿਵਲ ਸਰਜਨ ਵਿਖੇ ਕੰਮ ਲਈ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।

ਪਟਿਆਲਾ ਦੇ ਸਿਵਲ ਸਰਜਨ ਦਾ ਸੰਭਾਲਿਆ ਅਹੁਦਾ
Dr Dalbir Kaur
Civil Surgeon, Patiala

ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋ ਸਮੇਂ ਸਮਂੇ ਤੇ ਸਿਹਤ ਪ੍ਰੋਗਰਾਮਾਂ ਸਬੰਧੀ ਜੋ ਵੀ ਦਿੱਤੇ ਟੀਚੇ ਉਹਨਾਂ ਨੂੰ ਦਿੱਤੇ ਜਾਣਗੇ ,ਉਹ ਮਿਥੇ ਸਮਂੇ ਵਿੱਚ ਪੂਰੇ ਕਰਵਾਏ ਜਾਣਗੇ।ਜਿਕਰਯੋਗ ਹੈ ਕਿ ਡਾ. ਦਲਬੀਰ ਕੌਰ ਜਿਹਨਾਂ ਨੇ ਬਤੋਰ ਮੈਡੀਕਲ ਅਫਸਰ 1991 ਵਿੱਚ ਸਰਕਾਰੀ ਜੁਆਇਨ ਕੀਤੀ ਸੀ, ਤਕਰੀਬਨ ਸਾਢੇ ਚਾਰ ਸਾਲ ਦੇ ਕਰੀਬ ਸਿਵਲ ਹਸਪਤਾਲ ਨਾਭਾ ਵਿਖੇ ਵੀ ਬਤੋਰ ਸੀਨੀਅਰ ਮੈਡੀਕਲ ਅਫਸਰ ਵੀ ਆਪਣੀਆਂ ਸੇਵਾਵਾਂ ਦਿੱਤੀਆਂ।