ਪਟਿਆਲਾ ਦੇ ਸੇਵਾ ਕੇਂਦਰਾਂ ਦਾ ਸਮਾਂ 1 ਅਗਸਤ ਤੋਂ ਤਬਦੀਲ ਕੀਤਾ ਗਿਆ

218

ਪਟਿਆਲਾ ਦੇ ਸੇਵਾ ਕੇਂਦਰਾਂ ਦਾ ਸਮਾਂ 1 ਅਗਸਤ ਤੋਂ ਤਬਦੀਲ ਕੀਤਾ ਗਿਆ

ਪਟਿਆਲਾ,  30 ਜੁਲਾਈ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਦੱਸਿਆ ਹੈ ਕਿ ਸੇਵਾ ਕੇਂਦਰਾਂ ਵਿੱਚ ਕੰਮ ਕਾਜ ਦਾ ਸਮਾਂ ਬਦਲਕੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤਾ ਗਿਆ ਹੈ ਅਤੇ ਇਹ 1 ਅਗਸਤ ਤੋਂ ਲਾਗੂ ਹੋ ਜਾਵੇਗਾ। ਇਸ ਤੋਂ ਪਹਿਲਾਂ ਇਹ ਸਮਾਂ ਸਵੇਰੇ 7.30 ਵਜੇ ਤੋਂ ਬਾਅਦ ਦੁਪਹਿਰ 3.30 ਵਜੇ ਤੱਕ ਸੀ।

ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਵੱਲੋਂ ਪ੍ਰਾਪਤ ਹੋਏ ਪੱਤਰ ਮੁਤਾਬਕ ਇਹ ਸਮਾਂ ਤਬਦੀਲ ਕੀਤਾ ਗਿਆ ਹੈ।

ਪਟਿਆਲਾ ਦੇ ਸੇਵਾ ਕੇਂਦਰਾਂ ਦਾ ਸਮਾਂ 1 ਅਗਸਤ ਤੋਂ ਸਮਾਂ ਤਬਦੀਲ ਕੀਤਾ ਗਿਆ-Photo courtesy-Internet

ਕੁਮਾਰ ਅਮਿਤ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿਖੇ ਦੁਪਹਿਰ ਦੇ ਖਾਣੇ ਦਾ ਸਮਾਂ 1 ਵਜੇ ਤੋਂ 1.30 ਵਜੇ ਅਤੇ 1.30 ਵਜੇ ਤੋਂ 2 ਵਜੇ ਤੱਕ ਹੋਵੇਗਾ। ਇਨ੍ਹਾਂ ਟਾਇਮ ਸਲੌਟਾਂ ਦੀ ਵਰਤੋਂ ਇਸ ਢੰਗ ਨਾਲ ਕੀਤੀ ਜਾਵੇਗੀ ਕਿ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਸੇਵਾ ਕੇਂਦਰਾਂ ਦੇ ਅੱਧੇ ਕਾਊਂਟਰਾਂ ‘ਤੇ ਕੰਮ ਚਾਲੂ ਰੱਖਿਆ ਜਾਵੇਗਾ।