ਪਟਿਆਲਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

284

ਪਟਿਆਲਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਪਟਿਆਲਾ, 1 ਜੂਨ (                )

ਲੋਕ ਸਭਾ ਮੈਂਬਰ  ਪਰਨੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਵਫ਼ਦ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ  ਕੇ.ਕੇ. ਮਲਹੋਤਰਾ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਪਟਿਆਲਾ  ਕੁਮਾਰ ਅਮਿਤ ਨੂੰ ਮਿਲਿਆ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।   ਮਲਹੋਤਰਾ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਨੂੰ ਮਿਲੇ ਵਫ਼ਦ ਨੇ ਦੁਕਾਨਾਂ ਖੋਲਣ ਦੀ ਦਿੱਤੀ ਇਜਾਜ਼ਤ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੈਂਬਰ ਪਾਰਲੀਮੈਂਟ  ਪਰਨੀਤ ਕੌਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦਾ ਸਮੂਹ ਦੁਕਾਨਦਾਰਾਂ ਦੀ ਤਰਫ਼ੋਂ ਧੰਨਵਾਦ ਕੀਤਾ।

ਇਸ ਮੌਕੇ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ  ਕੇ.ਕੇ. ਮਲਹੋਤਰਾ ਨੇ ਦੁਕਾਨਦਾਰਾਂ ਅਤੇ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆ ਕੁਝ ਛੋਟਾਂ ਦਿੱਤੀਆਂ ਗਈਆਂ ਹਨ ਪਰ ਨਾਲ ਹੀ ਸਰਕਾਰ ਵੱਲੋਂ ਕੁਝ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ ਅਤੇ ਸਾਨੂੰ ਸਭ ਨੂੰ ਇਸ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਕਿਉਂਕਿ ਕਰੋਨਾ ਦੀ ਬਿਮਾਰੀ ਦਾ ਖ਼ਤਰਾ ਹਾਲੇ ਵੀ ਸਾਡੇ ਸਿਰਾਂ ‘ਤੇ ਮੰਡਰਾਂ ਰਿਹਾ ਹੈ।

ਕੇ.ਕੇ ਮਲਹੋਤਰਾ ਨੇ ਅੱਜ ਤੋਂ ਦੁਕਾਨਦਾਰਾਂ ਨੂੰ ਮਿਲੀਆਂ ਨਵੀਆਂ ਛੋਟਾਂ ਸਬੰਧੀ ਗੱਲ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਦੁਕਾਨਾਂ ਖੁਲਣ ਦਾ ਸਮਾਂ ਸਵੇਰੇ 7 ਤੋਂ  ਸ਼ਾਮ 7 ਵਜੇ ਤੱਕ ਕਰ ਦਿੱਤਾ ਹੈ ਜੋ ਕਿ ਦੁਕਾਨਦਾਰ ਭਰਾਵਾਂ ਲਈ ਰਾਹਤ ਦੀ ਗੱਲ ਹੈ ਪਰ ਨਾਲ ਹੀ ਸਾਨੂੰ ਇਹ ਸਮਝਣ ਦੀ ਜ਼ਰੂਰਤ ਹੈ ਕਿ ਸਾਨੂੰ ਸਮਾਜਿਕ ਦੂਰੀ ਦਾ ਖਿਆਲ ਰੱਖਦਿਆ ਹੀ ਆਪਣੇ ਕਾਰੋਬਾਰ ਨੂੰ ਚਲਾਉਣਾ ਹੈ। ਉਨ੍ਹਾਂ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਬਾਜ਼ਾਰ ਜਾਣ ਸਮੇਂ ਮਾਸਕ ਦੀ ਵਰਤੋਂ ਕੀਤੀ ਜਾਵੇ ਅਤੇ ਕੋਸ਼ਿਸ਼ ਕੀਤੀ ਜਾਵੇ ਕਿ ਘਰ ਦਾ ਇਕ ਮੈਂਬਰ ਹੀ ਬਾਜ਼ਾਰ ਜਾਵੇ ਤਾਂ ਜੋ ਬਾਜ਼ਾਰਾਂ ਵਿੱਚ ਬੇਲੋੜੀ ਭੀੜ ਕਾਰਨ ਕਰੋਨਾ ਦੇ ਕੇਸ ਵੱਧਣ ਦਾ ਖਤਰੇ ਤੋਂ ਬਚਿਆ ਜਾ ਸਕੇ।

ਮਲਹੋਤਰਾ ਨੇ ਕਿਹਾ ਕਿ ਸੰਸਾਰ ਵਿੱਚ ਫੈਲੀ ਇਸ ਮਹਾਂਮਾਰੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੇਂ ਸਿਰ ਲਏ ਸਹੀ ਫੈਸਲਿਆਂ ਸਦਕਾ ਅਸੀ ਇਸ ਬਿਮਾਰੀ ‘ਤੇ ਹੁਣ ਤੱਕ ਕਾਫ਼ੀ ਹੱਦ ਤੱਕ ਕਾਬੂ ਪਾਇਆ ਹੈ ਅਤੇ ਦੇਸ਼ ਦੇ ਮੁਕਾਬਲੇ ਪੰਜਾਬ ਵਿੱਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੀ ਜ਼ਿਆਦਾ ਹੈ ਪਰ ਹੁਣ ਸਾਨੂੰ ਹੋਰ ਸੁਚੇਤ ਹੋਕੇ ਇਸ ਬਿਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੈ ਤਾਂ ਜੋ ਅਸੀ ਆਪਣੇ ਸ਼ਹਿਰ, ਸੂਬੇ ਤੇ ਦੇਸ਼ ਨੂੰ ਇਸ ਬਿਮਾਰੀ ਤੋਂ ਨਿਜ਼ਾਤ ਦਿਵਾ ਸਕੀਏ।

ਡਿਪਟੀ ਕਮਿਸ਼ਨਰ ਨੂੰ ਮਿਲੇ ਵਫ਼ਦ ਵਿਚ  ਮਲਹੋਤਰਾ ਤੋਂ ਇਲਾਵਾ  ਸੁਰਿੰਦਰਜੀਤ ਸਿੰਘ ਵਾਲੀਆਂ,  ਪ੍ਰਦੀਪ ਦਿਵਾਨ,  ਮਹਿੰਦਰ ਸਿੰਘ ਬੰਡੂਗਰ,  ਅਸ਼ੋਕ ਖੰਨਾ ਅਤੇ  ਬਲਵਿੰਦਰ ਸਿੰਘ ਗਰੇਵਾਲ ਵੀ ਮੌਜੂਦ ਸਨ।