ਪਟਿਆਲਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਅਧਿਕਾਰੀ ਨਿਯੁਕਤ

246

ਪਟਿਆਲਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਅਧਿਕਾਰੀ ਨਿਯੁਕਤ

ਪਟਿਆਲਾ, 8 ਅਗਸਤ:

ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਕੁਮਾਰ ਅਮਿਤ ਨੇ ਹੁਕਮ ਜਾਰੀ ਕਰਦਿਆ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ‘ਚ ਇਨ੍ਹਾਂ ਨਿਯਮਾਂ ਦੀ ਪਾਲਣਾ ਕਰਵਾਉਣ ਲਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਕਰਨ ਲਈ ਸਿਹਤ ਵਿਭਾਗ ਦੇਜ਼ਿਲ੍ਹਾ ਐਪੀਡੋਮੋਲੋਜਿਸਟ, ਐਸ.ਐਮ.ਓਜ਼ ਅਤੇ ਸਿਹਤ ਇੰਸਪੈਕਟਰਾਂ ਨੂੰ ਐਪੇਡੇਮਿਕ ਡੀਸੀਜ਼ ਐਕਟ 1897 ਤਹਿਤ ਜੁਰਮਾਨੇ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ।

ਹੁਕਮਾਂ ‘ਚ ਕਿਹਾ ਗਿਆ ਹੈ ਕਿ ਐਪੇਡੇਮਿਕ ਡਜ਼ੀਜ਼ ਐਕਟ 1897 ਤਹਿਤ ਜਨਤਕ ਸਥਾਨ ‘ਤੇ ਮਾਸਕ ਨਾ ਪਹਿਨਣ ਵਾਲਿਆਂ ਨੂੰ 500 ਰੁਪਏ, ਘਰ ‘ਚ ਏਕਾਂਤਵਾਸ ਹੋਏ ਵਿਅਕਤੀ ਵੱਲੋਂ ਨਿਯਮ ਤੋੜਨ ‘ਤੇ 2 ਹਜ਼ਾਰ ਰੁਪਏ ਅਤੇ ਜਨਤਕ ਸਥਾਨ ‘ਤੇ ਥੁੱਕਣ ‘ਤੇ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।

ਪਟਿਆਲਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਅਧਿਕਾਰੀ ਨਿਯੁਕਤ
Covid 19 Update

ਇਸੇ ਤਰ੍ਹਾਂ ਦੁਕਾਨ ਜਾ ਵਪਾਰਕ ਅਦਾਰੇ ‘ਚ ਆਪਸੀ ਦੂਰੀ ਦੀ ਉਲੰਘਣਾ ਕਰਨ ‘ਤੇ ਦੁਕਾਨ ਜਾ ਵਪਾਰਕ ਅਦਾਰੇ ਦੇ ਮਾਲਕ ਨੂੰ 2 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ। ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਬੱਸਾਂ ਨੂੰ 3 ਹਜ਼ਾਰ ਰੁਪਏ, ਕਾਰ 2 ਹਜ਼ਾਰ ਰੁਪਏ ਅਤੇ ਆਟੋ ਰਿਕਸ਼ਾ ਤੇ ਦੋ ਪਹੀਆਂ ਵਾਹਨਾਂ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਜੁਰਮਾਨਾ ਨਾ ਭਰਨ ਦੀ ਸੂਰਤ ਵਿੱਚ ਆਈ.ਪੀ.ਸੀ. ਦੀ ਧਾਰਾ188 ਅਤੇ ਐਡੀਡੈਮਿਕ ਡੀਸੀਜ਼ ਐਕਟ 1897 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।