ਪਟਿਆਲੇ ਜਿਲੇ ਵਿੱਚ ਕੱਲ੍ਹ ਨਾਲੋਂ ਘੱਟ ਕੋਵਡ ਕੇਸ, ਮੌਤਾਂ ਹੋਈਆਂ ; ਮਾਈਕਰੋਕੰਟੈਨਮੈਂਟ ਲਗਾ

145

ਪਟਿਆਲੇ ਜਿਲੇ ਵਿੱਚ ਕੱਲ੍ਹ ਨਾਲੋਂ ਘੱਟ ਕੋਵਡ ਕੇਸ, ਮੌਤਾਂ ਹੋਈਆਂ ; ਮਾਈਕਰੋਕੰਟੈਨਮੈਂਟ ਲਗਾ

ਪਟਿਆਲਾ, 3 ਅਪ੍ਰੈਲ  (           )

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇਂ ਦੱਸਿਆਂ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ 5264 ਟੀਕੇ ਲਗਾਏ ਗਏ। ਜਿਹਨਾਂ ਵਿੱਚ ਸਿਹਤ ਅਤੇ ਫਰੰਟ ਲਾਈਨ ਵਰਕਰਾਂ, 45 ਸਾਲ ਤੋਂ 60 ਸਾਲ ਦੇ ਵਿਅਕਤੀਆਂ ਤੋਂ  ਤੋਂ ਇਲਾਵਾ 1122 ਸੀਨੀਅਰ ਸਿਟੀਜਨ ਵੀ ਸ਼ਾਮਲ ਹਨ।ਜਿਲ੍ਹਾ ਟੀਕਾਕਰਣ ਅਫਸਰ ਡਾ. ਵੀਨੂੰ ਗੋਇਲ ਨੇਂ ਦੱਸਿਆਂ ਕਿ ਅੱਜ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਸੰਸਥਾਂਵਾ ਤੋਂ ਇਲਾਵਾ ਗੁਰੂਦੁਆਰਾ ਰਾਮ ਕ੍ਰਿਸ਼ਨ ਨੇੜੇ ਟੀ.ਬੀ.ਹਸਪਤਾਲ, ਵਾਈ.ਪੀ.ਐਸ.ਰੋਡ( ਡਾਕਟਰ ਐਨਕਲੇਵ ਪਾਰਕ),ਦਸ਼ਮੇਸ਼ ਨਗਰ, ਕੋਆਪਰੇਟਿਵ ਬੈਂਕ, ਡੀ.ਏ.ਵੀ ਸਕੂਲ ਸਮੇਤ ਜਿਲੇ ਵਿੱਚ 16 ਥਾਂਵਾ ਤੇਂ  ਟੀਕਾਕਰਨ ਕੈਂਪ ਲਗਾਏ ਗਏ।ਸਿਵਲ ਸਰਜਨ ਡਾ. ਸਤਿੰਦਰ ਸਿੰਘ ਵੱਲੋ ਅੱਜ ਸਿਵਲ ਹਸਪਤਾਲ ਨਾਭਾ ਦਾ ਦੌਰਾ ਕੀਤਾ ਅਤੇ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਦਾ ਜਾਇਜਾ ਲਿਆ।ਇਸ ਮੌਕੇ ਉਹਨਾਂ ਨਾਲ ਸਹਾਇਕ ਸਿਵਲ ਸਰਜਨ ਡਾ. ਪਰਵੀਨ ਪੁਰੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਵੀ ਹਾਜਰ ਸਨ।ਉਹਨਾਂ ਮਿਉਂਸੀਪਲ ਕਾਉਂਸਲਰਾ ਅਤੇ ਸਮਾਜ ਸੇਵੀ ਸੰਸਥਾਂਵਾ ਦੇ ਨੁਮਾਇੰਦਿਆ ਨੂੰ ਅਪੀਲ ਵੀ ਕੀਤੀ ਕਿ ਉਹ ਬਿਮਾਰੀ ਦੇ ਖਾਤਮੇ ਲਈ ਆਪਣੇ ਆਪਣੇ ਵਾਰਡਾਂ/ਸੰਸਥਾਂਵਾ ਵਿੱਚ ਕੋਵਿਡ ਟੀਕਾਕਰਨ ਕੈਂਪ ਲਗਵਾ ਕੇ ਟੀਕਾਕਰਨ ਮੁਹਿੰਮ ਨੁੰ ਸਫਲ ਬਣਾਉਣ ਵਿੱਚ ਸਿਹਤ ਵਿਭਾਗ ਦਾ ਪੁਰਨ ਸਹਿਯੋਗ ਦੇਣ।

ਅੱਜ ਜਿਲੇ ਵਿੱਚ 131 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 3414 ਦੇ ਕਰੀਬ ਰਿਪੋਰਟਾਂ ਵਿਚੋਂ 131 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 23,040 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 231 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 19909 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2536 ਹੈ। ਦੋ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 600 ਹੋ ਗਈ ਹੈ। ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।

ਪਟਿਆਲੇ ਜਿਲੇ ਵਿੱਚ ਵਿੱਚ ਕੱਲ੍ਹ ਨਾਲੋਂ ਘੱਟ ਕੋਵਡ ਕੇਸ, ਮੌਤਾਂ ਹੋਈਆਂ ; ਮਾਈਕਰੋਕੰਟੈਨਮੈਂਟ ਲਗਾ

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 131 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 74, ਨਾਭਾ ਤੋਂ 01,ਰਾਜਪੁਰਾ ਤੋਂ 22, ਬਲਾਕ ਭਾਦਸੋ ਤੋਂ 07, ਬਲਾਕ ਕੌਲੀ ਤੋਂ 07, ਬਲਾਕ ਕਾਲੋਮਾਜਰਾ ਤੋਂ 03, ਬਲਾਕ ਸ਼ੁਤਰਾਣਾਂ ਤੋਂ 03, ਬਲਾਕ ਹਰਪਾਲਪੁਰ ਤੋਂ 08, ਬਲਾਕ ਦੁਧਣ ਸਾਧਾਂ ਤੋਂ 06 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 22 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 109 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ।

ਜਿਲਾ ਨੋਡਲ ਅਫਸਰ ਡਾ. ਸੁਮੀਤ ਸਿੰਘ ਨੇਂ ਕਿਹਾ ਕਿ ਰਾਜਪੁਰਾ ਦੇ ਮਹਾਂਵੀਰ ਮੰਦਰ ਦੇ ਨੇੜੇ ਇੱਕ ੲਰੀਏ ਵਿਚੋਂ ਜਿਆਦਾ ਪੋਜਟਿਵ ਕੇਸ ਆਉਣ ਤੇਂ ਉਥੇ ਮਾਈਕਰੋਕੰਟੈਨਮੈਂਟ ਲਗਾ ਦਿੱਤੀ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1256 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 4,36,959 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 23,040 ਕੋਵਿਡ ਪੋਜਟਿਵ, 4,12,415 ਨੈਗੇਟਿਵ ਅਤੇ ਲਗਭਗ 1104 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।