ਪਿੰਡ ਭੈਣੀ ਫੱਤਾ ’ਚ 19 ਫਰਵਰੀ ਨੂੰ ਮਨਾਇਆ ਜਾਵੇਗਾ ਮਿੱਟੀ ਸਿਹਤ ਕਾਰਡ ਦਿਵਸ

187

ਪਿੰਡ ਭੈਣੀ ਫੱਤਾ ’ਚ 19 ਫਰਵਰੀ ਨੂੰ ਮਨਾਇਆ ਜਾਵੇਗਾ ਮਿੱਟੀ ਸਿਹਤ ਕਾਰਡ ਦਿਵਸ

ਬਰਨਾਲਾ, 16 ਫਰਵਰੀ
ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਪਿੰਡ ਭੈਣੀ ਫੱਤਾ ਦੀ ਸੁਸਾਇਟੀ ’ਚ 19 ਫਰਵਰੀ ਨੂੰ ਮਿੱਟੀ ਸਿਹਤ ਕਾਰਡ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਨੂੰ ਮਿੱਟੀ ਸਿਹਤ ਕਾਰਡ ਦੇ ਹਿਸਾਬ ਨਾਲ ਖੇਤਾਂ ਵਿਚ ਖਾਦ ਪਾਉਣ ਸਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

ਇਹ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫਸਰ ਬਰਨਾਲਾ  ਸੁਸ਼ੀਲ ਕੁਮਾਰ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਪੱਧਰ ’ਤੇ ਮਿੱਟੀ ਦੀ ਸੈਂਪਲਿੰਗ ਕੀਤੀ ਗਈ ਸੀ ਤੇ ਟੈਸਟ ਕੀਤੇ ਗਏੇ ਸਨ, ਜਿਸ ਮਗਰੋਂ ਕਿਸਾਨਾਂ ਨੂੰ ਭੂਮੀ ਸਿਹਤ ਕਾਰਡ ਵੰਡੇ ਗਏ ਹਨ। ਉਨਾਂ ਦੱਸਿਆ ਕਿ ਬਰਨਾਲਾ ਬਲਾਕ ਦੇ ਪਿੰਡ ਭੈਣੀ ਫੱਤਾ ਦੀ ਸੁਸਾਇਟੀ ’ਚ 19 ਫਰਵਰੀ ਨੂੰ ਸਵੇਰੇ 10 ਵਜੇ ਸੁਆਇਲ ਹੈਲਥ ਕਾਰਡ ਦਿਵਸ ਮਨਾਉਣ ਲਈ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਕਿਸਾਨਾਂ ਨੂੰ ਭੂਮੀ ਸਿਹਤ ਕਾਰਡ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।

ਪਿੰਡ ਭੈਣੀ ਫੱਤਾ ’ਚ 19 ਫਰਵਰੀ ਨੂੰ ਮਨਾਇਆ ਜਾਵੇਗਾ ਮਿੱਟੀ ਸਿਹਤ ਕਾਰਡ ਦਿਵਸ-Photo courtesy-Internet

ਉਨਾਂ ਦੱਸਿਆ ਕਿ ਮਿੱਟੀ ਦੀ ਸਿਹਤ ਦੇ ਆਧਾਰ ’ਤੇ ਖੇਤਾਂ ਵਿੱਚ ਖਾਦਾਂ ਦੀ ਵਰਤੋੋਂ ਕਰਨੀ ਚਾਹੀਦੀ ਹੈ, ਜਿਸ ਨਾਲ ਖਾਦਾਂ ਦੀ ਬੱਚਤ ਤਾਂ ਹੁੰਦੀ ਹੀ ਹੈ, ਪੈਸੇ ਦੀ ਵੀ ਬੱਚਤ ਹੁੰਦੀ ਹੈ ਤੇ ਧਰਤੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਸ਼ਾਮਲ ਹੋ ਕੇ ਮਿੱਟੀ ਦੇ ਸਿਹਤ ਕਾਰਡ ਬਣਾਉਣ ਤੋਂ ਇਲਾਵਾ ਹੋਰ ਤਕਨੀਕੀ ਜਾਣਕਾਰੀ ਹਾਸਲ ਕਰਨ।