ਪ੍ਰਧਾਨ ਮੰਤਰੀ ਕੇਅਰ ਫ਼ੰਡ ਫੋਰ ਚਿਲਡਰਨਜ਼ ਅਧੀਨ 02 ਬੱਚਿਆਂ ਨੂੰ ਦਿੱਤੀ 10-10 ਲੱਖ ਦੀ ਵਿੱਤੀ ਸਹਾਇਤਾ- ਡਿਪਟੀ ਕਮਿਸ਼ਨਰ ਅਗਰਵਾਲ
ਮਾਲੇਰਕੋਟਲਾ 02 ਮਾਰਚ,2023
ਕਰੋਨਾ ਕਾਲ ਦੌਰਾਨ ਕਰੋਨਾ ਕਰਕੇ 28 ਫਰਵਰੀ 2022 ਤੋਂ ਪਹਿਲਾਂ ਅਨਾਥ ਹੋਏ ਬੱਚੇ ਜੋ ਕਿ ਪ੍ਰਧਾਨ ਮੰਤਰੀ ਕੇਅਰ ਫ਼ੰਡ ਫ਼ਾਰ ਚਿਲਡਰਨ ਸਕੀਮ ਅਧੀਨ ਲਾਭ ਲੈਣ ਤੋਂ ਵਾਂਝੇ ਰਹਿ ਗਏ ਸਨ , ਉਨ੍ਹਾਂ ਦੀ ਸੂਚਨਾ ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਨੂੰ ਭੇਜੀ ਜਾਣੀ ਹੈ ਤਾਂ ਜੋ ਉਨ੍ਹਾਂ ਵੱਲੋਂ ਇਹਨਾਂ ਬੱਚਿਆਂ ਨੂੰ 10 ਲੱਖ ਦੀ ਵਿੱਤੀ ਸਹਾਇਤਾ ਦਿੱਤੀ ਜਾ ਸਕੇ ।ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ , ਮਾਲੇਰਕੋਟਲਾ ਸੰਯਮ ਅਗਰਵਾਲ ਨੇ ਦਿੱਤੀ ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੋ ਬੱਚੇ ਕਿਸੇ ਕਾਰਨ ਪ੍ਰਧਾਨ ਮੰਤਰੀ ਕੇਅਰ ਫ਼ੰਡ ਫ਼ਾਰ ਚਿਲਡਰਨ ਸਕੀਮ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਹਨ ਉਨ੍ਹਾਂ ਦੇ ਫਾਰਮ ਭਰਨ ਲਈ ਸੂਚਨਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮਾਲੇਰਕੋਟਲਾ ਨੂੰ ਭੇਜੀ ਜਾਵੇ ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਫ਼ਾਰਿਸ਼ ਕਰਕੇ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਨੂੰ ਉਨ੍ਹਾਂ ਦੀ ਸੂਚਨਾ ਭੇਜੀ ਜਾ ਸਕੇ ਤਾਂ ਜੋ ਉਨ੍ਹਾਂ ਵੱਲੋਂ ਇਹਨਾਂ ਬੱਚਿਆਂ ਨੂੰ 10 ਲੱਖ ਦੀ ਵਿੱਤੀ ਸਹਾਇਤਾ ਦਿੱਤੀ ਜਾ ਸਕੇ ਅਤੇ ਨਾਲ ਹੀ ਇਹਨਾਂ ਦੀ ਸਿੱਖਿਆ ਲਈ ਸਲਾਨਾ ਵੀਹ ਹਜ਼ਾਰ ਰੁਪਏ ਸਕਾਲਰਸ਼ਿਪ ਅਤੇ ਪੰਜਾਹ ਹਜ਼ਾਰ ਰੁਪਏ ਐਕਸ ਗਰੇਸ਼ਿਆ ਗ੍ਰਾਂਟ, 1500 ਰੁਪਏ ਮਹੀਨਾ ਪੈਨਸ਼ਨ ਦਾ ਲਾਭ ਵੀ ਦਿੱਤਾ ਜਾ ਸਕੇ।
ਉਨ੍ਹਾਂ ਦੱਸਿਆ ਕਿ ਕਰੋਨਾ ਕਾਲ ਦੌਰਾਨ ਕਰੋਨਾ ਕਰਕੇ 02 ਅਨਾਥ ਹੋਏ ਬੱਚਿਆ ਮੰਤਰੀ ਕੇਅਰ ਫ਼ੰਡ ਫ਼ਾਰ ਚਿਲਡਰਨ ਸਕੀਮ ਅਧੀਨ 20 ਲੱਖ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਸ ਤੋਂ ਇਲਾਵਾ ਇਨ੍ਹਾਂ ਬਚਿਆਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਵੱਖ ਵੱਖ ਸਕੀਮਾਂ ਜਿਵੇਂ ਕਿ ਪੈਨਸ਼ਨ 1500 ਰੁਪਏ ਪ੍ਰਤੀ ਮਹੀਨਾ , ਸਪਾਂਸਰਸ਼ਿਪ ਸਕੀਮ ਅਧੀਨ 4000 ਪ੍ਰਤੀ ਮਹੀਨਾ ਵਜ਼ੀਫ਼ਾ ,ਐਕਸ ਰੇਸ਼ਿਆਂ ਗ੍ਰਾਂਟ 50,000 ਰੁਪਏ, ਸਰਬੱਤ ਸਿਹਤ ਬੀਮਾ ਸਕੀਮ ਤਹਿਤ 05 ਲੱਖ ਰੁਪਏ ਤੱਕ ਦਾ ਇਲਾਜ, ਸਮਾਰਟ ਰਾਸ਼ਨ ਕਾਰਡ, ਆਸ਼ੀਰਵਾਦ ਸਕੀਮ ਆਦਿ ਦਾ ਲਾਭ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਨਾਲ ਹੀ ਬੱਚਿਆਂ ਦੀ ਸਕੂਲਾਂ ਵਿੱਚ ਫ਼ੀਸ ਮਾਫ਼ ਕਰਵਾਈ ਗਈ ਹੈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮਾਲੇਰਕੋਟਲਾ ਨਵਨੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਜ਼ਿਲ੍ਹੇ ਵਿੱਚ ਅਨਾਥ ਅਤੇ ਏਕਲ ਮਾਤਾ – ਪਿਤਾ ਵਾਲੇ ਬੱਚਿਆਂ ਲਈ ਪੂਰਨ ਯਤਨ ਕੀਤੇ ਗਏ ਜਿਸ ਵਿੱਚ ਇਨ੍ਹਾਂ ਬੱਚਿਆਂ ਦੀ ਲੌਕਡਾਊਨ ਦੌਰਾਨ ਸਿੱਖਿਆ ਨੂੰ ਰੈਗੂਲਰ, ਬੱਚਿਆਂ ਨੂੰ ਰਾਸ਼ਨ ਅਤੇ ਹੋਰ ਲੋੜੀਂਦਾ ਸਮਾਨ ਚਾਈਲਡ ਲਾਇਨ 1098 ਦੀ ਸਹਾਇਤਾ ਨਾਲ ਯਕੀਨੀ ਬਣਾਇਆ ਗਿਆ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸਕੀਮ ਅਧੀਨ ਲਾਭ ਤੋਂ ਵਾਂਝੇ ਅਨਾਥ ਬਚਿਆਂ ਦੀ ਤੁਰੰਤ ਸੂਚਨਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮਾਲੇਰਕੋਟਲਾ ਨੂੰ ਭੇਜੀ ਜਾਵੇ ਜਾ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਨ੍ਹਾਂ ਦੇ ਟੈਲੀਫ਼ੋਨ ਨੂੰ 01672232100 ਜਾਂ 9256616132 ਤੇ ਸੰਪਰਕ ਕੀਤਾ ਜਾ ਸਕਦਾ ਹੈ