ਪੰਜਾਬੀ ਭਾਸ਼ਾ ਵਿਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਕਰਨ ਹਿਤ ਪੰਜ-ਰੋਜ਼ਾ ਵਰਕਸ਼ਾਪ ਦਾ ਆਯੋਜਨ 28 ਮਾਰਚ, 2022 ਤੋਂ

272

ਪੰਜਾਬੀ ਭਾਸ਼ਾ ਵਿਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਕਰਨ ਹਿਤ ਪੰਜ-ਰੋਜ਼ਾ ਵਰਕਸ਼ਾਪ ਦਾ ਆਯੋਜਨ 28 ਮਾਰਚ, 2022 ਤੋਂ

ਅੰਮ੍ਰਿਤਸਰ/27 ਮਾਰਚ, 2022

ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਵਿਗਿਆਨ ਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ (ਸਿੱਖਿਆ ਮੰਤਰਾਲਾ, ਭਾਰਤ ਸਰਕਾਰ ) ਨਵੀਂ ਦਿੱਲੀ ਵੱਲੋਂ ਸਾਂਝੇ ਤੌਰ ‘ਤੇ ਪੰਜਾਬੀ ਭਾਸ਼ਾ ਵਿਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਕਰਨ ਹਿਤ ਪੰਜ-ਰੋਜ਼ਾ ਵਰਕਸ਼ਾਪ ਦਾ ਆਯੋਜਨ ਮਾਣਯੋਗ ਉਪਕੁਲਪਤੀ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ ਦੀ ਸਰਪ੍ਰਤੀ ਹੇਠ ਕੀਤਾ ਜਾ ਰਿਹਾ ਹੈ।

ਇਹ ਵਰਕਸ਼ਾਪ 28 ਮਾਰਚ, 2022 ਤੋਂ ਸ਼ੁਰੂ ਹੋ ਕੇ 01 ਅਪ੍ਰੈਲ, 2022 ਤਕ ਰੋਜ਼ਾਨਾ ਸਵੇਰੇ 10 ਵਜੇ ਤੋਂ  ਸ਼ਾਮ 5 ਵਜੇ ਤਕ ਕਾਨਫ਼ਰੰਸ ਹਾਲ, ਇਲੈਕਟ੍ਰੌਨਿਕਸ ਵਿਭਾਗ (UIT), ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਹੋਵੇਗੀ। ਵਰਕਸ਼ਾਪ ਦੇ ਕੋਆਰਡਨੇਟਰ ਡਾ. ਮਨਜਿੰਦਰ ਸਿੰਘ ਮੁਖੀ ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨਵਰਸਿਟੀ, ਅੰਮ੍ਰਿਤਸਰ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਵਰਕਸ਼ਾਪ ਦਾ ਮਕਸਦ ਇੰਜੀਨੀਅਰਿੰਗ ਵਿਸ਼ੇ ਦੀ ਬਹੁਪੱਖੀ ਤਕਨੀਕੀ ਸ਼ਬਦਾਵਲੀ ਦਾ ਪੰਜਾਬੀ ਭਾਸ਼ਾ ਵਿਚ ਨਿਰਮਾਣ ਕਰਨਾ ਹੈ। ਪੰਜਾਬੀ ਭਾਸ਼ਾ ਨੂੰ ਵਿਗਆਨਕ ਅਤੇ ਤਕਨਾਲੋਜੀ ਦੇ ਵਿਸ਼ਿਆਂ ਦੀ ਉਚੇਰੀ ਸਿੱਖਿਆ ਦਾ ਮਾਧਿਅਮ ਬਣਾਉਣ ਲਈ ਸੰਬੰਧਤ ਵਿਸ਼ਿਆਂ ਦੀ ਤਕਨੀਕੀ ਸ਼ਬਦਾਵਲੀ ਦਾ ਪੰਜਾਬੀ ਵਿਚ ਨਿਰਮਾਣ ਕਰਨਾ ਪਹਿਲਾ ਕਦਮ ਹੈ।

ਪੰਜਾਬੀ ਭਾਸ਼ਾ ਵਿਚ ਇੰਜੀਨੀਅਰਿੰਗ ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦਾ ਨਿਰਮਾਣ ਕਰਨ ਹਿਤ ਪੰਜ-ਰੋਜ਼ਾ ਵਰਕਸ਼ਾਪ ਦਾ ਆਯੋਜਨ 28 ਮਾਰਚ, 2022 ਤੋਂ

ਇਸ ਤੋਂ ਬਾਅਦ ਹੀ ਇਹਨਾਂ ਵਿਸ਼ਿਆਂ ਨਾਲ ਸੰਬੰਧਤ ਪੁਸਤਕਾਂ ਦੀ ਪੰਜਾਬੀ ਵਿਚ ਰਚਨਾ ਕਰਨਾ ਸੰਭਵ ਹੋ ਸਕਦਾ ਹੈ। ਵਰਕਸ਼ਾਪ ਦੇ ਕੋ-ਕੋਆਰਡੀਨੇਟਰ ਡਾ. ਰਵਿੰਦਰ ਕੁਮਾਰ ਅਸਿਸਟੈਂਟ ਪ੍ਰੋਫ਼ੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਨੇ ਕਿਹਾ ਕਿ  ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੇ ਵਿਕਾਸ ਲਈ ਪੂਰਨ ਵਚਨਬੱਧ ਹੈ। ਇਸੇ ਲੜੀ ਤਹਿਤ ਇਸ ਵਰਕਸ਼ਾਪ ਦੌਰਾਨ ਇੰਜੀਨੀਅਰਿੰਗ ਦੀ ਗਿਆਨ ਮੂਲਕ ਅਤੇ ਤਕਨੀਕੀ ਸ਼ਬਦਾਵਲੀ ਦਾ ਪੰਜਾਬੀ ਭਾਸ਼ਾ ਵਿਚ ਨਿਰਮਾਣ ਕਰਕੇ ਅਜਿਹਾ ਮੁੱਢਲਾ ਕਾਰਜ ਕੀਤਾ ਜਾਵੇਗਾ ਜਿਸ ਸਦਕਾ ਪੰਜਾਬੀ ਵਿਚ ਇੰਜੀਨੀਅਰਿੰਗ ਦੀ ਉਚੇਰੀ ਸਿੱਖਿਆ ਪ੍ਰਦਾਨ ਕਰਨ  ਪੁਸਤਕਾਂ ਦੀ ਰਚਨਾ ਸੰਭਵ ਹੋ ਸਕੇਗੀ । ਇਸ ਵਰਕਸ਼ਾਪ ਵਿਚ ਵੱਖ-ਵੱਖ ਯੂਨੀਵਰਸਿਟੀਆਂ ਅਤੇ ਇੰਜੀਨੀਅਰਿੰਗ ਸੰਸਥਾਵਾਂ ਵਿਚੋਂ ਪੰਜਾਬੀ ਭਾਸ਼ਾ ਅਤੇ ਇੰਜੀਨੀਅਰਿੰਗ ਦੇ ਮਾਹਿਰ ਵਿਦਵਾਨ ਹਿੱਸਾ ਲੈਣਗੇ।