ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਲਗਾਏ ਜਾਣਗੇ 350 ਨਵੇਂ ਪੌਦੇ

42

ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਲਗਾਏ ਜਾਣਗੇ 350 ਨਵੇਂ ਪੌਦੇ

Kanwar Inder Singh/ royalpatiala.in News/ September 24,2025

ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350ਵੇਂ ਵਰ੍ਹੇ ਨੂੰ ਸਮਰਪਿਤ 350 ਪੌਦੇ ਲਗਾਏ ਜਾਣ ਦੀ ਮੁਹਿੰਮ ਦੀ ਸ਼ੁਰੂਆਤ ਅੱਜ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਤੋਂ ਹੋਈ।
ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਇਸ ਮੁਹਿੰਮ ਤਹਿਤ ਹੋਸਟਲ ਵਿੱਚ ਨਿੰਮ੍ਹ ਦੇ 50 ਰੁੱਖ ਲਗਾਏ ਜਾਣ ਦੀ ਕਾਰਵਾਈ ਆਰੰਭ ਕਰਵਾਈ ਗਈ। ਉਨ੍ਹਾਂ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅੱਜ ਦੇ ਦੌਰ ਦੀ ਲੋੜ ਨੂੰ ਵੇਖਦਿਆਂ ਇਹ ਵਾਤਾਵਰਣ ਦੀ ਸੰਭਾਲ ਲਈ ਇੱਕ ਉੱਤਮ ਕਾਰਜ ਹੈ ਕਿਉਂਕਿ ਗੁਰੂ ਸਾਹਿਬਾਨ ਦੇ ਸਮੁੱਚੇ ਗੁਰਮਤਿ ਫ਼ਲਸਫ਼ੇ ਤੋਂ ਸਾਨੂੰ ਵਾਤਾਵਰਣ ਪ੍ਰਤੀ ਸੁਹਿਰਦ ਸੋਚ ਰੱਖਣ ਦੀ ਹੀ ਸੋਝੀ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਲੜੀ ਵਿੱਚ ਵੱਖ-ਵੱਖ ਵੰਨਗੀਆਂ ਦੇ ਪ੍ਰੋਗਰਾਮ ਅਤੇ ਗਤੀਵਿਧੀਆਂ ਦਾ ਆਯੋਜਨ ਹੋ ਰਿਹਾ ਹੈ।
ਐੱਨ. ਐੱਸ. ਐੱਸ.ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਨੇ ਦੱਸਿਆ ਕਿ ਇਸ ਲੜੀ ਵਿਚ ਨਿੰਮ, ਟਾਹਲੀ, ਅਰਜਨ ਅਤੇ ਜੰਡ ਆਦਿ ਦੇ ਪੌਦੇ ਯੂਨੀਵਰਸਿਟੀ ਕੈਂਪਸ ਵਿਚ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਪੌਦੇ ਰਾਊਂਡ ਗਲਾਸ ਫਾਉਂਡੇਸ਼ਨ ਵੱਲੋ ਉਪਲੱਬਧ ਕਰਵਾਏ ਜਾ ਰਹੇ ਹਨ ਅਤੇ ਯੂਨੀਵਰਸਿਟੀ ਦੇ ਬਾਗਬਾਨੀ ਵਿਭਾਗ ਦੀ ਸਹਾਇਤਾ ਨਾਲ ਲਗਾਏ ਗਏ।
ਰੁੱਖ ਲਗਾਉਣ ਮੌਕੇ ਸਿੱਖ ਵਿਸ਼ਵਕੋਸ਼ ਵਿਭਾਗ ਤੋਂ ਪ੍ਰੋ. ਪਰਮਵੀਰ ਸਿੰਘ,ਪ੍ਰੋਗਰਾਮ ਅਫ਼