ਪੰਜਾਬੀ ਯੂਨੀਵਰਸਿਟੀ ਤੋਂ ਲੜਕਿਆਂ ਦੀ ਹਾਕੀ ਟੀਮ ਨੇ 45ਵੀਂ ਜੀ. ਐੱਸ. ਬੈਂਸ ਲਿਬਰਲਜ਼ ਹਾਕੀ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਹਾਸਿਲ

264

ਪੰਜਾਬੀ ਯੂਨੀਵਰਸਿਟੀ ਤੋਂ ਲੜਕਿਆਂ ਦੀ ਹਾਕੀ ਟੀਮ ਨੇ 45ਵੀਂ ਜੀ. ਐੱਸ. ਬੈਂਸ ਲਿਬਰਲਜ਼ ਹਾਕੀ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਹਾਸਿਲ

ਪਟਿਆਲਾ/ ਦਸੰਬਰ 25, 2022

ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਲੜਕਿਆਂ ਦੀ ਹਾਕੀ ਟੀਮ ਨੇ 45ਵੀਂ ਜੀ. ਐੱਸ. ਬੈਂਸ ਲਿਬਰਲਜ਼ ਹਾਕੀ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਹਾਸਿਲ ਕਰ ਲਿਆ ਹੈ।

ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬੀ ਯੂਨੀਵਰਸਿਟੀ ਤੋਂ ਹਾਕੀ ਕੋਚ ਮੀਨਾਕਸ਼ੀ ਰੰਧਾਵਾ ਨੇ ਦੱਸਿਆ ਕਿ ‘ਹਾਕੀ ਇੰਡੀਆ’ ਵੱਲੋਂ ਨਾਭਾ ਵਿਖੇ 19 ਦਸੰਬਰ ਤੋਂ ਕਰਵਾਈ ਜਾ ਰਹੀ ਇਸ ਚੈਂਪੀਅਨਸ਼ਿਪ ਦੇ ਫ਼ਾਈਨਲ ਮੈਚ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਟੀਮ ਨੇ ਭਾਰਤੀ ਫੌਜ ਨਾਲ਼ ਸੰਬੰਧਤ ਟੀਮ ‘ਕੋਡ ਆਫ਼ ਸਿਗਨਲ’ ਟੀਮ ਨੂੰ 4-1 ਨਾਲ਼ ਹਰਾਇਆ। ਸੈਮੀ ਫ਼ਾਈਨਲ ਮੈਚ ਵਿੱਚ ਆਰ. ਸੀ. ਐੱਫ. ਕਪੂਰਥਲਾ ਦੀ ਟੀਮ ਨੂੰ 2-1 ਦੇ  ਫ਼ਰਕ ਨਾਲ਼ ਹਰਾ ਕੇ ਪੰਜਾਬੀ ਯੂਨੀਵਰਸਿਟੀ ਦੀ ਟੀਮ ਫ਼ਾਈਨਲ ਵਿੱਚ ਪਹੁੰਚੀ ਸੀ। ਉਹਨਾਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਪੂਰੇ ਭਾਰਤ ਵਿੱਚੋਂ ਵੱਖ-ਵੱਖ ਵਿਭਾਗਾਂ ਦੀਆਂ ਚੁਣਿੰਦਾ ਟੀਮਾਂ ਸ਼ਿਰਕਤ ਕਰਦੀਆਂ ਹਨ।

ਪੰਜਾਬੀ ਯੂਨੀਵਰਸਿਟੀ ਤੋਂ ਲੜਕਿਆਂ ਦੀ ਹਾਕੀ ਟੀਮ ਨੇ 45ਵੀਂ ਜੀ. ਐੱਸ. ਬੈਂਸ ਲਿਬਰਲਜ਼ ਹਾਕੀ ਚੈਂਪੀਅਨਸ਼ਿਪ ਵਿੱਚ ਸੋਨ ਤਗ਼ਮਾ ਹਾਸਿਲ

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਇਸ ਜੇਤੂ ਟੀਮ, ਉਨ੍ਹਾਂ ਦੀ ਕੋਚ ਅਤੇ ਸਮੁੱਚੇ ਖੇਡ ਵਿਭਾਗ ਨੂੰ ਵਧਾਈ ਦਿੱਤੀ। ਉਹਨਾਂ ਕਿਹਾ ਕਿ ਚੰਗੀ ਗੱਲ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬੀ ਯੂਨੀਵਰਸਿਟੀ ਨੂੰ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਹੋ ਰਹੀਆਂ ਪ੍ਰਾਪਤੀਆਂ ਦੀਆਂ ਖ਼ਬਰਾਂ ਪ੍ਰਾਪਤ ਹੋ ਰਹੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਪੰਜਾਬੀ ਯੂਨੀਵਰਸਿਟੀ ਦੇ ਹੋਣਹਾਰ ਖਿਡਾਰੀ ਵੱਖ-ਵੱਖ ਖੇਤਰਾਂ ਵਿਚ ਆਪਣੇ ਝੰਡੇ ਬੁਲੰਦ ਕਰਨਗੇ ਅਤੇ ਪੰਜਾਬੀ ਯੂਨੀਵਰਸਿਟੀ ਦਾ ਨਾਮ ਦੁਨੀਆਂ ਭਰ ਵਿੱਚ ਰੌਸ਼ਨ ਕਰਨਗੇ।